Close Menu
Rozana Desh PardeshRozana Desh Pardesh
    What's Hot

    ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

    July 30, 2026

    40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ

    July 30, 2026

    ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ

    July 30, 2026
    Facebook X (Twitter) Instagram YouTube
    Breaking News
    • ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ
    • 40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ
    • ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ
    • ਸ਼ਾਹਕੋਟ ’ਚ ਸਫਾਈ ਸੇਵਕਾਂ ਦੇ ਸੱਦੇ ਤੇ ਬੰਦ ਹੋਇਆ ਸਫਲ
    • ਸਫ਼ਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਨੂੰ ਮਿਲਿਆ ਭਰਵਾ ਹੁੰਗਾਰਾ
    • ਪੀਐਮ ਨਰਿੰਦਰ ਮੋਦੀ 2 ਅਗਸਤ ਨੂੰ ਕਰਨਗੇ ’ਨਸ਼ਾ ਮੁਕਤ ਯੁਵਾ ਫ਼ੋਰ ਵਿਕਸਿਤ ਭਾਰਤ- ਸੰਕਲਪ ਮੁਹਿੰਮ ਦੀ ਸ਼ੁਰੂਆਤ
    • ਪੰਜਾਬ ਬੰਦ ਦੇ ਚੱਲਦਿਆਂ ਪਟਿਆਲਾ ’ਚ ਬਾਜ਼ਾਰ ਮੁਕੰਮਲ ਬੰਦ, ਐਮਰਜੈਂਸੀ ਸੇਵਾਵਾਂ ਜਾਰੀ
    • ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕੋਟ ਈਸੇ ਖਾਂ ਰਿਹਾ ਮੁਕੰਮਲ ਬੰਦ
    Thursday, July 30
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਦੀ ਧਰਤੀ ਉੱਤੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦੈ : ਸੀਐਮ ਮਾਨ
    Punjab

    ਪੰਜਾਬ ਦੀ ਧਰਤੀ ਉੱਤੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦੈ : ਸੀਐਮ ਮਾਨ

    July 29, 20263 Mins Read
    Share Facebook Twitter Telegram Email WhatsApp

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ, ਕੌਮੀ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਅਮਾਨ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਪਟਿਆਲਾ ਵਿਖੇ ’ਇੱਕ ਸ਼ਾਮ ਸ਼ਿਵ ਕੇ ਨਾਮ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਇੱਕ ਅਜਿਹੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸੀ ਸਤਿਕਾਰ ਅਤੇ ਸਦਭਾਵਨਾ ਨਾਲ ਇਕੱਠੇ ਰਹਿਣ।
    ਸ਼ਰਧਾਲੂਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਅਜਿਹੀ ਉਪਜਾਊ ਧਰਤੀ ਹੈ, ਜਿੱਥੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦਾ ਹੈ। ਸਾਡੇ ਸੂਬੇ ਵਿੱਚ ਇੱਕਜੁੱਟਤਾ ਦਾ ਬੰਧਨ ਬਹੁਤ ਮਜ਼ਬੂਤ ਹੈ ਕਿਉਂਕਿ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ। ਮੈਂ ਇਸ ਮੰਚ ’ਤੇ ਹਾਜ਼ਰ ਸਾਰੇ ਪੂਜਨੀਕ ਸੰਤਾਂ ਅਤੇ ਰੂਹਾਨੀ ਰਹਿਬਰਾਂ ਅੱਗੇ ਸੀਸ ਝੁਕਾਉਂਦਾ ਹਾਂ। ਸਾਡੀ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੇ ਹੋਏ ਹਰ ਧਰਮ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ।”
    ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਸ ਅਸਥਾਨ ’ਤੇ ਆਉਣਾ ਬਹੁਤ ਮਾਣ ਵਾਲੀ ਗੱਲ ਹੈ, ਜੋ ਹਮੇਸ਼ਾ ਮੇਰੇ ਦਿਲ ਦੇ ਬਹੁਤ ਕਰੀਬ ਰਿਹਾ ਹੈ ਅਤੇ ਇਸ ਪਵਿੱਤਰ ਸਮਾਗਮ ਵਿੱਚ ਸ਼ਿਰਕਤ ਕਰਨਾ ਮੇਰੇ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਮੈਂ ਆਪ ਸਭ ਦੇ ਵਿਚਕਾਰ ਹਾਜ਼ਰ ਹੋ ਕੇ ਮਾਨਵਤਾ, ਏਕਤਾ ਅਤੇ ਪਿਆਰ ਦਾ ਸੁਨੇਹਾ ਸਾਂਝਾ ਕਰਦਿਆਂ ਬੇਹੱਦ ਮਾਣ ਮਹਿਸੂਸ ਕਰ ਰਿਹਾ ਹਾਂ। ਮੈਨੂੰ ਇਸ ਪ੍ਰੋਗਰਾਮ ਵਿੱਚ ਇੰਨੇ ਵੱਡੇ ਇਕੱਠ ਨੂੰ ਭਾਗ ਲੈਂਦੇ ਦੇਖ ਕੇ ਬਹੁਤ ਖ਼ੁਸ਼ੀ ਹੋ ਰਹੀ ਹੈ।”
    ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸਰਕਾਰ ਦੇ ਹੋਰ ਵੀ ਵਧੇਰੇ ਸਮਰਪਣ ਭਾਵ ਨਾਲ ਸੇਵਾ ਕਰਨ ਦੇ ਸੰਕਲਪ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ, “ਪੰਜਾਬ ਭਾਈਚਾਰਕ ਸਾਂਝ ਅਤੇ ਆਜ਼ਾਦੀ ਦੀ ਧਰਤੀ ਹੈ ਅਤੇ ਵੰਡਪਾਊ ਤਾਕਤਾਂ ਇੱਥੇ ਕਦੇ ਵੀ ਸਫ਼ਲ ਨਹੀਂ ਹੋ ਸਕਦੀਆਂ। ਭਾਵੇਂ ਅੱਜ ਦਾ ਪ੍ਰੋਗਰਾਮ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਹੈ, ਪਰ ਹਰ ਧਰਮ ਦੇ ਲੋਕ ਇੱਥੇ ਇਕੱਠੇ ਹੋਏ ਹਨ, ਜੋ ਪੰਜਾਬ ਦੀ ਅਸਲ ਰੂਹ ਨੂੰ ਦਰਸਾਉਂਦਾ ਹੈ।”
    ਲੋਕ ਭਲਾਈ ਲਈ ਆਪਣੀ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅਸੀਂ 19 ਟੌਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਪੂਰੀ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਲਗਪਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੀ ਸਪਲਾਈ ਮਿਲ ਰਹੀ ਹੈ, ਲਗਪਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਕੋਈ ਘਾਟ ਨਾ ਰਹੇ।”
    ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਪਹਿਲੀ ਜੁਲਾਈ ਤੋਂ ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ ਹੈ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਮਹੀਨਾ ਮਿਲਦੇ ਹਨ, ਜਦਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਮਹੀਨਾ ਮਿਲਦੇ ਹਨ। ਪਹਿਲੀ ਅਗਸਤ ਨੂੰ ਵੀ ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਯੋਜਨਾ ਤਹਿਤ ਯੋਗ ਹੋਣਗੀਆਂ।”
    ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਇਸ ਯੋਜਨਾ ਦਾ ਲਾਭ ਲੈ ਰਹੀਆਂ ਹਨ ਅਤੇ ਸੂਬਾ ਸਰਕਾਰ ਨੇ ਇਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।

    Share. Facebook Twitter Pinterest Email WhatsApp

    Related Posts

    ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

    July 30, 2026

    40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ

    July 30, 2026

    ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ

    July 30, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

    July 30, 2026

    40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ

    July 30, 2026

    ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ

    July 30, 2026

    ਸ਼ਾਹਕੋਟ ’ਚ ਸਫਾਈ ਸੇਵਕਾਂ ਦੇ ਸੱਦੇ ਤੇ ਬੰਦ ਹੋਇਆ ਸਫਲ

    July 30, 2026

    ਸਫ਼ਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਨੂੰ ਮਿਲਿਆ ਭਰਵਾ ਹੁੰਗਾਰਾ

    July 30, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

    July 30, 2026

    40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ

    July 30, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.