Close Menu
Rozana Desh PardeshRozana Desh Pardesh
    What's Hot

    ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

    July 30, 2026

    40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ

    July 30, 2026

    ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ

    July 30, 2026
    Facebook X (Twitter) Instagram YouTube
    Breaking News
    • ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ
    • 40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ
    • ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ
    • ਸ਼ਾਹਕੋਟ ’ਚ ਸਫਾਈ ਸੇਵਕਾਂ ਦੇ ਸੱਦੇ ਤੇ ਬੰਦ ਹੋਇਆ ਸਫਲ
    • ਸਫ਼ਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਨੂੰ ਮਿਲਿਆ ਭਰਵਾ ਹੁੰਗਾਰਾ
    • ਪੀਐਮ ਨਰਿੰਦਰ ਮੋਦੀ 2 ਅਗਸਤ ਨੂੰ ਕਰਨਗੇ ’ਨਸ਼ਾ ਮੁਕਤ ਯੁਵਾ ਫ਼ੋਰ ਵਿਕਸਿਤ ਭਾਰਤ- ਸੰਕਲਪ ਮੁਹਿੰਮ ਦੀ ਸ਼ੁਰੂਆਤ
    • ਪੰਜਾਬ ਬੰਦ ਦੇ ਚੱਲਦਿਆਂ ਪਟਿਆਲਾ ’ਚ ਬਾਜ਼ਾਰ ਮੁਕੰਮਲ ਬੰਦ, ਐਮਰਜੈਂਸੀ ਸੇਵਾਵਾਂ ਜਾਰੀ
    • ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕੋਟ ਈਸੇ ਖਾਂ ਰਿਹਾ ਮੁਕੰਮਲ ਬੰਦ
    Thursday, July 30
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ
    Punjab

    40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ

    July 30, 20264 Mins Read
    Share Facebook Twitter Telegram Email WhatsApp

    ਇੱਥੋਂ ਦੇ ਸਰਕਾਰੀ ਕਾਲਜ ਦੇ ਮੈਦਾਨ ਵਿੱਚ ਉਸ ਵੇਲੇ ਸ਼ਰਧਾਲੂਆਂ ਦਾ ਵੱਡਾ ਇਕੱਠ ਹੋਇਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੇ ਵਿਸ਼ਾਲ ਭਜਨ ਸੰਧਿਆ ਵਿੱਚ ਸ਼ਾਮਲ ਹੋਏ। ਇਸ ਦੌਰਾਨ ਪੂਰੇ ਪੰਡਾਲ ਵਿੱਚ “ਹਰਿ ਹਰਿ ਮਹਾਦੇਵ”ਦੇ ਜੈਕਾਰੇ ਗੂੰਜ ਉੱਠੇ। ਮੁੱਖ ਮੰਤਰੀ ਨੇ ਵੀ ਸ਼ਰਧਾਲੂਆਂ ਨਾਲ ਮਿਲ ਕੇ ਜੈਕਾਰੇ ਲਾਏ, ਜਦੋਂ ਕਿ ਪ੍ਰਸਿੱਧ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਤੀ ਗੀਤਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
    ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਪਰੰਪਰਾ ਇਸ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਧਰਮਾਂ ਦੇ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ ਅਤੇ ਇਸ ਸੂਬੇ ਵਿੱਚ ਨਫ਼ਰਤ ਦਾ ਕੋਈ ਬੀਜ ਕਦੇ ਨਹੀਂ ਉੱਗ ਸਕਦਾ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ 40 ਲੱਖ ਨਵੀਆਂ ਰਜਿਸਟਰਡ ਔਰਤਾਂ ਨੂੰ ਇਕ ਅਗਸਤ ਤੋਂ ਵਿੱਤੀ ਸਹਾਇਤਾ ਮਿਲੇਗੀ। ਉਨ੍ਹਾਂ ਦੁਹਰਾਇਆ ਕਿ ਸਰਕਾਰ ਲੋਕ ਪੱਖੀ ਪਹਿਲਕਦਮੀਆਂ ਰਾਹੀਂ ਜਨਤਾ ਦਾ ਪੈਸਾ ਲੋਕਾਂ ਨੂੰ ਹੀ ਵਾਪਸ ਕਰ ਰਹੀ ਹੈ।
    ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਧਾਰਮਿਕ ਉਤਸ਼ਾਹ, ਖੁਸ਼ੀ ਅਤੇ ਭਗਤੀ ਨਾਲ ਭਰੇ ਇਸ ਰਾਜ ਪੱਧਰੀ ਸਮਾਗਮ ਵਿੱਚ ਹਿੱਸਾ ਲੈਣਾ ਮੇਰੇ ਲਈ ਬਹੁਤ ਗੌਰਵ ਅਤੇ ਸੰਤੁਸ਼ਟੀ ਦੀ ਗੱਲ ਹੈ। ਸੂਬਾ ਸਰਕਾਰ ਨੇ ਇਸ ਵੱਡੇ ਸਮਾਗਮ ਲਈ ਇਸ ਪਵਿੱਤਰ ਧਰਤੀ ਨੂੰ ਜਾਣਬੁੱਝ ਕੇ ਚੁਣਿਆ ਹੈ ਕਿਉਂਕਿ ਇਹ ਅਮੀਰ ਵਿਰਾਸਤ, ਸੱਭਿਆਚਾਰ ਅਤੇ ਅਧਿਆਤਮਿਕਤਾ ਦੀ ਧਰਤੀ ਹੈ। ਇੱਥੇ ਇਸ ਪਵਿੱਤਰ ਦਿਹਾੜੇ ਨੂੰ ਮਨਾਉਣਾ ਸਾਡੀਆਂ ਸੱਭਿਆਚਾਰਕ ਅਤੇ ਧਾਰਮਿਕ ਜੜ੍ਹਾਂ ਪ੍ਰਤੀ ਸਾਡੇ ਡੂੰਘੇ ਸਤਿਕਾਰ ਨੂੰ ਦਰਸਾਉਂਦਾ ਹੈ।
    ਆਪਣੀ ਸਰਕਾਰ ਦੀ ਸਮਾਜਿਕ ਸਦਭਾਵਨਾ ਪ੍ਰਤੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, ਸਾਡੀ ਸਰਕਾਰ ਸੂਬੇ ਵਿੱਚ ਸ਼ਾਂਤੀ, ਧਾਰਮਿਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਅਸੀਂ ਮਹਾਨ ਗੁਰੂਆਂ, ਸੰਤਾਂ, ਮਹਾਤਮਾਵਾਂ ਅਤੇ ਪੈਗੰਬਰਾਂ ਦੁਆਰਾ ਦਿਖਾਏ ਸੱਚ ਦੇ ਮਾਰਗ ’ਤੇ ਚੱਲ ਰਹੇ ਹਾਂ। ਸਾਡਾ ਧਿਆਨ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਹੁਨਰ ਰਾਹੀਂ ਸਮਰੱਥ ਬਣਾਉਣ ’ਤੇ ਹੈ ਤਾਂ ਜੋ ਉਹ ਰੌਸ਼ਨ ਭਵਿੱਖ ਦਾ ਨਿਰਮਾਣ ਕਰ ਸਕਣ। ਪੰਜਾਬ ਦੀ ਉਪਜਾਊ ਧਰਤੀ ’ਤੇ ਕੁੱਝ ਵੀ ਉੱਗ ਸਕਦਾ ਹੈ, ਪਰ ਨਫ਼ਰਤ ਦੇ ਬੀਜ ਇਸ ਪਵਿੱਤਰ ਧਰਤੀ ’ਤੇ ਕਦੇ ਨਹੀਂ ਉੱਗ ਸਕਦੇ।
    ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਦੀ ਮਹਾਨ ਵਿਰਾਸਤ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, ਸਾਡੇ ਮਹਾਨ ਗੁਰੂਆਂ ਨੇ ਸਾਨੂੰ ਧਾਰਮਿਕ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਮਾਰਗ ਦਿਖਾਇਆ ਹੈ ਅਤੇ ਪੰਜਾਬੀ ਸਾਰੇ ਤਿਉਹਾਰ ਮਿਲ ਕੇ ਮਨਾਉਂਦੇ ਹਨ। ਭਗਵਾਨ ਸ਼ਿਵ ਦਇਆ ਅਤੇ ਕਰੁਣਾ ਦੇ ਭਗਵਾਨ ਹਨ, ਜੋ ਸ਼ਰਧਾਲੂਆਂ ਦੀ ਕਾਮ, ਕ੍ਰੋਧ, ਲੋਭ ਵਰਗੀਆਂ ਅਲਾਮਤਾਂ ਤੋਂ ਰਾਖੀ ਕਰਦੇ ਹਨ। ਭੋਲੇ ਬਾਬਾ ਆਪਣੇ ਭਗਤਾਂ ’ਤੇ ਮਿਹਰ, ਬੁੱਧੀ ਅਤੇ ਵਰਦਾਨ ਦੀ ਬਖਸ਼ਿਸ਼ ਕਰਦੇ ਹਨ। ਅਜਿਹੇ ਸਮਾਗਮਾਂ ਨੂੰ ਪਰੰਪਰਾਗਤ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਆਪਸੀ ਭਾਈਚਾਰਕ ਸਾਂਝ, ਦਇਆ ਅਤੇ ਭਾਵਨਾ ਨੂੰ ਵਧਾਉਂਦੇ ਹਨ, ਨਾਲ ਹੀ ਖੁਸ਼ਹਾਲੀ ਲਿਆਉਂਦੇ ਹਨ।
    ਸਰਕਾਰ ਦੇ ਸਾਰੇ ਧਰਮਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਹਰ ਧਰਮ ਨੂੰ ਬਰਾਬਰ ਸਤਿਕਾਰ ਦਿੱਤਾ ਹੈ। ਇੱਕ ਧਰਮ ਨਿਰਪੱਖ ਸਰਕਾਰ ਵਜੋਂ, ਅਸੀਂ ਅਜਿਹੇ ਸਮਾਗਮਾਂ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਹਨ। ਅਸੀਂ ’ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਏ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਵੱਡੇ ਪੱਧਰ ’ਤੇ ਮਨਾਉਣ ਲਈ ਵਿਸ਼ੇਸ਼ ਤਿਆਰੀਆਂ ਕਰ ਰਹੇ ਹਾਂ।
    ’ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ਸੂਬਾ ਸਰਕਾਰ ਖੁਸ਼ਕਿਸਮਤ ਹੈ ਕਿ ਉਸ ਨੂੰ ਅਜਿਹੇ ਵਿਸ਼ਾਲ ਸਮਾਗਮਾਂ ਦਾ ਆਯੋਜਨ ਕਰਨ ਦਾ ਇਹ ਸੁਭਾਗ ਹਾਸਲ ਹੋਇਆ ਹੈ ਅਤੇ ਇਸ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਅਸੀਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਸ੍ਰੀ ਅਨੰਦਪੁਰ ਸਾਹਿਬ, ਨੈਣਾ ਦੇਵੀ ਜੀ ਅਤੇ ਹੋਰ ਪਵਿੱਤਰ ਸਥਾਨਾਂ ਦੀ ਮੁਫ਼ਤ ਯਾਤਰਾ ਕਰਨ ਦੇ ਯੋਗ ਬਣਾਉਣ ਲਈ ’ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਸੀ। ਇਸ ਸਕੀਮ ਦਾ ਹੁਣ ਵਿਸਥਾਰ ਕਰਕੇ ਹਰਿਦੁਆਰ, ਖਾਟੂ ਸ਼ਿਆਮ ਜੀ ਮਹਾਰਾਜ, ਸਾਲਾਸਰ ਬਾਲਾਜੀ ਅਤੇ ਹੋਰ ਪਵਿੱਤਰ ਸਥਾਨਾਂ ਦੀ ਮੁਫ਼ਤ ਯਾਤਰਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
    ਸੂਬਾ ਪੱਧਰੀ ਸਮਾਗਮ ਵਿੱਚ ਬੇਮਿਸਾਲ ਇਕੱਠ ਦੇਖਣ ਨੂੰ ਮਿਲਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਸਮਾਜ ਦੇ ਹਰ ਵਰਗ ਦੇ ਲੋਕ ਇਕੱਠੇ ਹੋਏ। ਸੰਗਤਾਂ ਭਗਵਾਨ ਸ਼ਿਵ ਅਤੇ ਭਗਵਾਨ ਪਰਸ਼ੂਰਾਮ ਜੀ ਦੀ ਮਹਿਮਾ ਵਿੱਚ ਲੀਨ ਹੋ ਗਈਆਂ, ਜਦੋਂ ਕਿ ਪ੍ਰਸਿੱਧ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਤੀ ਅਤੇ ਧਾਰਮਿਕ ਉਤਸ਼ਾਹ ਨਾਲ ਭਰੇ ਭਜਨਾਂ ਨਾਲ ਸ਼ਰਧਾਲੂਆਂ ਨੂੰ ਮੰਤਰਮੁਗਧ ਕੀਤਾ।

    Share. Facebook Twitter Pinterest Email WhatsApp

    Related Posts

    ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

    July 30, 2026

    ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ

    July 30, 2026

    ਸ਼ਾਹਕੋਟ ’ਚ ਸਫਾਈ ਸੇਵਕਾਂ ਦੇ ਸੱਦੇ ਤੇ ਬੰਦ ਹੋਇਆ ਸਫਲ

    July 30, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

    July 30, 2026

    40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ

    July 30, 2026

    ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ

    July 30, 2026

    ਸ਼ਾਹਕੋਟ ’ਚ ਸਫਾਈ ਸੇਵਕਾਂ ਦੇ ਸੱਦੇ ਤੇ ਬੰਦ ਹੋਇਆ ਸਫਲ

    July 30, 2026

    ਸਫ਼ਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਨੂੰ ਮਿਲਿਆ ਭਰਵਾ ਹੁੰਗਾਰਾ

    July 30, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

    July 30, 2026

    40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ

    July 30, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.