ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਜ਼ੋਨ ਬਾਬਾ ਰਾਮ ਥੰਮਣ) ਦੀ ਇੱਕ ਹੰਗਾਮੀ ਮੀਟਿੰਗ ਹਰਚੋਵਾਲ ਵਿਖੇ ਹੋਈ। ਮੀਟਿੰਗ ਵਿੱਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ, ਪਿਛਲੇ ਸਾਲ ਦੇ ਹੜ੍ਹਾਂ ਨਾਲ ਹੋਏ ਨੁਕਸਾਨ, ਗੰਨਾ ਕਿਸਾਨਾਂ ਦੇ ਬਕਾਏ ਅਤੇ ਹੋਰ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਦਰਿਆਵਾਂ ਦੇ ਨਜ਼ਦੀਕ ਬਣੀਆਂ ਧੁਸੀਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ, ਪਰ ਅੱਜ ਤੱਕ ਉਨ੍ਹਾਂ ਦੀ ਢੰਗ ਨਾਲ ਮੁਰੰਮਤ ਨਹੀਂ ਕੀਤੀ ਗਈ। ਇਸ ਵਾਰ ਘੱਟ ਮੀਂਹ ਪੈਣ ਦੇ ਬਾਵਜੂਦ ਕਈ ਥਾਵਾਂ ’ਤੇ ਧੁਸੀਆਂ ਟੁੱਟਣ ਕਾਰਨ ਪਿੰਡਾਂ ਅਤੇ ਖੇਤਾਂ ਵਿੱਚ ਪਾਣੀ ਦਾਖ਼ਲ ਹੋਇਆ, ਜਿਸ ਨਾਲ ਫ਼ਸਲਾਂ ਨੂੰ ਨੁਕਸਾਨ ਝੱਲਣਾ ਪਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਸ਼ੂਗਰ ਮਿੱਲਾਂ ਦਾ ਗੰਨਾ ਕਿਸਾਨਾਂ ਨੂੰ ਕਰੀਬ 91 ਕਰੋੜ 60 ਲੱਖ ਰੁਪਏ ਦਾ ਬਕਾਇਆ ਅਜੇ ਵੀ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸਰਕਾਰ ਤੋਂ ਬਕਾਇਆ ਰਕਮ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਜਾਵੇਗੀ।
ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 3 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਦਾ ਘਿਰਾਓ ਕਰਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਮਸਾਣੀਆਂ, ਜ਼ੋਨ ਪ੍ਰਧਾਨ ਸੂਬੇਦਾਰ ਰਛਪਾਲ ਸਿੰਘ ਭਰਥ, ਰਾਜਵਿੰਦਰ ਸਿੰਘ ਰਾਜਾ, ਇਕਾਈ ਹਰਚੋਵਾਲ ਦੇ ਪ੍ਰਧਾਨ ਜਗਤਾਰ ਸਿੰਘ ਖਾਲਸਾ, ਸੁਖਵਿੰਦਰ ਸਿੰਘ, ਜਥੇਦਾਰ ਬਖ਼ਸ਼ੀਸ਼ ਸਿੰਘ, ਨਿਸ਼ਾਨ ਸਿੰਘ, ਜਥੇਦਾਰ ਰਤਨ ਸਿੰਘ, ਬਲਰਾਜ ਸਿੰਘ, ਤਰਲੋਕ ਸਿੰਘ, ਸੁਖਦੇਵ ਸਿੰਘ ਫੌਜੀ, ਸੰਤੋਖ ਸਿੰਘ ਰਿਆੜ, ਸੁੱਚਾ ਸਿੰਘ, ਹਰਪਾਲ ਸਿੰਘ, ਸਰਬਜੀਤ ਸਿੰਘ ਅਤੇ ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


