ਪਟਿਆਲਾ ਵਿਖੇ ਆਯੋਜਿਤ ਕਾਂਗਰਸ ਪਾਰਟੀ ਦੀ ਇੱਕ ਅਹਿਮ ਮੀਟਿੰਗ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਅਤੇ ਰੌਲਾ-ਰੱਪਾ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਟੇਜ ਤੋਂ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ’ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।
ਜਾਣਕਾਰੀ ਮੁਤਾਬਕ, ਜਿਵੇਂ ਹੀ ਰਾਜਾ ਵੜਿੰਗ ਨੇ ਸਟੇਜ ਤੋਂ ਆਪਣਾ ਭਾਸ਼ਣ ਸ਼ੁਰੂ ਕੀਤਾ, ਤੁਰੰਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਮੀਟਿੰਗ ਹਾਲ ’ਚ ‘ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ’ ਅਤੇ ‘ਚੰਨੀ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ’ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਚੰਨੀ ਸਮਰਥਕਾਂ ਦੇ ਇਸ ਰੁਖ਼ ਨਾਲ ਕੁਝ ਸਮੇਂ ਲਈ ਮੀਟਿੰਗ ਦੀ ਕਾਰਵਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ।
ਪਟਿਆਲਾ ’ਚ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ: ਰਾਜਾ ਵੜਿੰਗ ਦੇ ਭਾਸ਼ਣ ਵੇਲੇ ਚਰਨਜੀਤ ਚੰਨੀ ਦੇ ਹੱਕ ’ਚ ਲੱਗੇ ਜ਼ੋਰਦਾਰ ਨਾਅਰੇ
ਸਥਿਤੀ ਨੂੰ ਵਿਗੜਦੀ ਦੇਖ ਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਟੇਜ ਤੋਂ ਵਾਰ-ਵਾਰ ਵਰਕਰਾਂ ਨੂੰ ਸ਼ਾਂਤ ਹੋਣ ਅਤੇ ਅਨੁਸ਼ਾਸਨ ਬਣਾਏ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨਾਅਰੇਬਾਜ਼ੀ ਕਰ ਰਹੇ ਵਰਕਰਾਂ ਨੂੰ ਧਿਆਨ ਨਾਲ ਗੱਲ ਸੁਣਨ ਲਈ ਕਿਹਾ ਪਰ ਜੋਸ਼ ’ਚ ਆਏ ਸਮਰਥਕਾਂ ਨੇ ਪ੍ਰਧਾਨ ਦੀ ਇੱਕ ਨਾ ਸੁਣੀ ਅਤੇ ਲਗਾਤਾਰ ਨਾਅਰੇਬਾਜ਼ੀ ਕਰਦੇ ਰਹੇ।
ਮੀਟਿੰਗ ’ਚ ਮੌਜੂਦ ਭੁਪੇਸ਼ ਬਘੇਲ ਅਤੇ ਹੋਰ ਆਗੂ ਇਸ ਪੂਰੇ ਘਟਨਾਕ੍ਰਮ ਨੂੰ ਹੈਰਾਨੀ ਨਾਲ ਦੇਖਦੇ ਰਹੇ। ਸਟੇਜ ’ਤੇ ਮੌਜੂਦ ਹੋਰ ਸੀਨੀਅਰ ਨੇਤਾਵਾਂ ਨੇ ਵੀ ਸਮਰਥਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਨਾਅਰੇਬਾਜ਼ੀ ਕਾਫ਼ੀ ਦੇਰ ਤੱਕ ਜਾਰੀ ਰਹੀ।
ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਕਾਂਗਰਸ ਦੇ ਅੰਦਰੂਨੀ ਮਤਭੇਦਾਂ ਅਤੇ ਧੜੇਬੰਦੀ ਨੂੰ ਜਨਤਕ ਤੌਰ ’ਤੇ ਸਾਹਮਣੇ ਲਿਆ ਦਿੱਤਾ ਹੈ। ਪਾਰਟੀ ਦੀਆਂ ਅਹਿਮ ਬੈਠਕਾਂ ’ਚ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਦੇ ਬਾਵਜੂਦ ਅਜਿਹਾ ਹੰਗਾਮਾ ਹੋਣਾ, ਪਾਰਟੀ ਦੇ ਅੰਦਰੂਨੀ ਅਨੁਸ਼ਾਸਨ ’ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਰਾਜਨੀਤਿਕ ਮਾਹਰਾਂ ਅਨੁਸਾਰ, ਇਹ ਘਟਨਾ ਸਪੱਸ਼ਟ ਕਰਦੀ ਹੈ ਕਿ ਪਾਰਟੀ ਅੰਦਰ ਵੱਖ-ਵੱਖ ਆਗੂਆਂ ਦੇ ਸਮਰਥਕਾਂ ਵਿਚਕਾਰ ਆਪਸੀ ਖਿੱਚੋਤਾਣ ਅਜੇ ਵੀ ਖ਼ਤਮ ਨਹੀਂ ਹੋਈ ਹੈ, ਜੋ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਲਈ ਵੱਡੀ ਚੁਣੌਤੀ ਬਣ ਸਕਦੀ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


