Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਨਸ਼ੇ ਦੇ ਖ਼ਿਲਾਫ਼ ਹਰ ਨੌਜਵਾਨ ਬਣੇ ਬਦਲਾਅ ਦਾ ਵਾਹਕ, ਦਸ ਲੋਕਾਂ ਨੂੰ ਨਸ਼ਾਮੁਕਤੀ ਮੁਹਿੰਮ ਨਾਲ ਜੋੜੇ : ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼
    Punjab

    ਨਸ਼ੇ ਦੇ ਖ਼ਿਲਾਫ਼ ਹਰ ਨੌਜਵਾਨ ਬਣੇ ਬਦਲਾਅ ਦਾ ਵਾਹਕ, ਦਸ ਲੋਕਾਂ ਨੂੰ ਨਸ਼ਾਮੁਕਤੀ ਮੁਹਿੰਮ ਨਾਲ ਜੋੜੇ : ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼

    August 1, 20263 Mins Read
    Share Facebook Twitter Telegram Email WhatsApp

    ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਨਸ਼ੇ ਦੇ ਖਿਲਾਫ ਪ੍ਰਣ ਲੈਣ ਅਤੇ ਸਮਾਜ ਵਿੱਚੋਂ ਇਸ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਸਮੂਹਿਕ ਯਤਨ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਹਰ ਨੌਜਵਾਨ ਯੁੱਧ ਨਸ਼ੇ ਵਿਰੁੱਧ ਮੁਹਿੰਮ ਨਾਲ ਜੁੜਨ ਲਈ ਦਸ ਹੋਰ ਲੋਕਾਂ ਨੂੰ ਪ੍ਰੇਰਿਤ ਕਰੇ ਤਾਂ ਇਹ ਸੰਕਲਪ ਇੱਕ ਸ਼ਕਤੀਸ਼ਾਲੀ ਜਨ-ਅੰਦੋਲਨ ਵਜੋ ਲੈ ਸਕਦਾ ਹੈ।
    ਰਾਜਪਾਲ ਅੱਜ ਪੰਜਾਬ ਦੇ ਪਟਿਆਲਾ ਸਥਿਤ ਰਾਜੀਵ ਗਾਂਧੀ ਰਾਸ਼ਟਰੀ ਲਾਅ ਯੂਨੀਵਰਸਿਟੀ ਵਿੱਚ ਆਯੋਜਿਤ ‘ਨਸ਼ੇ ਦੇ ਖਿਲਾਫ ਜੰਗ’ ਵਿਸ਼ੇ ’ਤੇ ਆਯੋਜਿਤ ਰਾਸ਼ਟਰੀ ਸੰਮੇਲਨ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਹਰਿਆਣਾ ਦੀ ਪਹਿਲੀ ਮਹਿਲਾ ਸ਼੍ਰੀਮਤੀ ਮਿਤਰਾ ਘੋਸ਼ ਵੀ ਮੌਜੂਦ ਸਨ।
    ਸੰਮੇਲਨ ਨੂੰ ਨੌਜਵਾਨਾਂ ਲਈ ਆਸ ਅਤੇ ਨਿਰਾਸ਼ਾ ਦੇ ਵਿਚਕਾਰ ਸਹੀ ਰਸਤਾ ਚੁਣਨ ਦਾ ਸੁਨੇਹਾ ਦੱਸਦਿਆਂ ਪ੍ਰੋ. ਘੋਸ਼ ਨੇ ਕਿਹਾ ਕਿ ਇੱਕ ਰਸਤਾ ਸਿਹਤ, ਸਿੱਖਿਆ, ਖੇਡਾਂ ਅਤੇ ਸਫਲਤਾ ਵੱਲ ਲੈ ਜਾਂਦਾ ਹੈ, ਜਦਕਿ ਦੂਜਾ ਰਸਤਾ ਨਸ਼ੇ ਦੀ ਲਤ, ਉੱਜੜ ਰਹੇ ਪਰਿਵਾਰਾਂ ਅਤੇ ਟੁੱਟਦੇ ਸੁਪਨਿਆਂ ਵੱਲ। ਉਨ੍ਹਾਂ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਦਾ ਨੌਜਵਾਨ ਜੀਵਨ, ਉਦੇਸ਼ ਅਤੇ ਤਰੱਕੀ ਦਾ ਮਾਰਗ ਅਪਣਾਏਗਾ ਅਤੇ ਨਸ਼ਾਮੁਕਤ ਸਮਾਜ ਦੀ ਸਿਰਜਣਾ ਦਾ ਮੋਹਰੀ ਬਣੇਗਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਜਨ-ਜਾਗਰੂਕਤਾ ਦੀ ਇੱਕ ਵਿਆਪਕ ਮੁਹਿੰਮ ਦੀ ਸ਼ੁਰੂਆਤ ਹੈ, ਜਿਸ ਦਾ ਸੁਨੇਹਾ ਪੰਜਾਬ ਤੋਂ ਕਿਤੇ ਅੱਗੇ ਤੱਕ ਜਾਵੇਗਾ।
    ਰਾਜਪਾਲ ਨੇ ਨੌਜਵਾਨਾਂ ਨੂੰ ਰਾਸ਼ਟਰ ਦੀ ਸਭ ਤੋਂ ਵੱਡੀ ਤਾਕਤ ਦੱਸਦਿਆਂ ਕਿਹਾ ਕਿ ਜਦੋਂ ਨੌਜਵਾਨ ਵੱਡੇ ਸੁਪਨੇ ਦੇਖਦੇ ਹਨ, ਸਖ਼ਤ ਮਿਹਨਤ ਕਰਦੇ ਹਨ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਦੇ ਹਨ, ਤਾਂ ਦੇਸ਼ ਦੀ ਤਰੱਕੀ ਨੂੰ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਨੌਜਵਾਨਾਂ ਦੀ ਊਰਜਾ ਅਤੇ ਸੁਪਨਿਆਂ ’ਤੇ ਸਿੱਧਾ ਵਾਰ ਕਰਕੇ ਕਮਜ਼ੋਰ ਬਣਾਉਂਦੀ ਹੈ, ਪਰਿਵਾਰਾਂ ਨੂੰ ਤੋੜਦੀ ਹੈ ਅਤੇ ਸਮਾਜ ਦੀ ਬੁਨਿਆਦ ਨੂੰ ਖੋਖਲਾ ਕਰਦੀ ਹੈ। ਇਸ ਲਈ ਨਸ਼ੇ ਦੇ ਖਿਲਾਫ ਲੜਾਈ ਸਿਰਫ਼ ਕਾਨੂੰਨ-ਵਿਵਸਥਾ ਬਣਾਈ ਰੱਖਣ ਵਾਲੀਆਂ ਏਜੰਸੀਆਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪਰਿਵਾਰਾਂ, ਸਿੱਖਿਆ ਸੰਸਥਾਵਾਂ, ਸਮਾਜਿਕ ਸੰਸਥਾਵਾਂ ਅਤੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।
    ਨੌਜਵਾਨਾਂ ਨੂੰ ਪੜ੍ਹਾਈ ਦੇ ਦਬਾਅ, ਬੇਰੁਜ਼ਗਾਰੀ ਅਤੇ ਇਕੱਲੇਪਣ ਵਰਗੀਆਂ ਚੁਣੌਤੀਆਂ ਦਾ ਹਿੰਮਤ ਨਾਲ ਸਾਹਮਣਾ ਕਰਨ ਦੀ ਅਪੀਲ ਕਰਦਿਆ ਪ੍ਰੋ. ਘੋਸ਼ ਨੇ ਕਿਹਾ ਕਿ ਨਸ਼ਾ ਕਦੇ ਕਿਸੇ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਦ੍ਰਿੜ ਇਰਾਦੇ, ਗੱਲਬਾਤ, ਸਹੀ ਮਾਰਗਦਰਸ਼ਨ ਅਤੇ ਆਤਮ-ਵਿਸ਼ਵਾਸ ਹੀ ਜੀਵਨ ਦੀਆਂ ਚੁਣੌਤੀਆਂ ਦਾ ਅਸਲ ਹੱਲ ਹਨ।
    ਉਨ੍ਹਾਂ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿਰਫ਼ ਸਹੂਲਤਾਂ ਹੀ ਨਹੀਂ, ਸਗੋਂ ਸਮਾਂ, ਵਿਸ਼ਵਾਸ ਅਤੇ ਆਪਣਾਪਣ ਦੇਣ। ਉਨ੍ਹਾਂ ਕਿਹਾ ਕਿ ਖੁੱਲ੍ਹੀ ਗੱਲਬਾਤ, ਸਮੇਂ ਸਿਰ ਮਾਰਗਦਰਸ਼ਨ ਅਤੇ ਭਾਵਨਾਤਮਕ ਸਹਿਯੋਗ ਕਈ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫ਼ਤ ਵਿੱਚ ਜਾਣ ਤੋਂ ਬਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸ਼ਿਕਾਰ ਲੋਕਾਂ ਨੂੰ ਤ੍ਰਿਸਕਾਰ ਨਹੀਂ, ਸਗੋਂ ਹਮਦਰਦੀ, ਇਲਾਜ ਅਤੇ ਮੁੜ ਵਸੇਬੇ ਦੀ ਲੋੜ ਹੈ।
    ਕੇਂਦਰ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਵਿੱਚ ਫਿੱਟ ਇੰਡੀਆ, ਖੇਲੋ ਇੰਡੀਆ, ਸਕਿੱਲ ਇੰਡੀਆ, ਡਿਜੀਟਲ ਇੰਡੀਆ, ਸਟਾਰਟਅੱਪ ਇੰਡੀਆ ਅਤੇ ਵਿਕਸਿਤ ਭਾਰਤ-2047 ਵਰਗੇ ਪ੍ਰੋਗਰਾਮ ਨੌਜਵਾਨਾਂ ਲਈ ਨਵੇਂ ਮੌਕੇ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨਾਂ ਸਾਹਮਣੇ ਵਿਕਾਸ ਅਤੇ ਤਰੱਕੀ ਦੇ ਇੰਨੇ ਵਿਆਪਕ ਮੌਕੇ ਮੌਜੂਦ ਹਨ, ਤਾਂ ਨਸ਼ੇ ਵਰਗੀ ਸਮਾਜਿਕ ਬੁਰਾਈ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।
    ਰਾਜਪਾਲ ਨੇ ਕਿਹਾ ਕਿ ਹਰਿਆਣਾ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਬਲਬੂਤੇ ਵਿਸ਼ਵ ਪੱਧਰ ’ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਇਸੇ ਤਰ੍ਹਾਂ ਪੰਜਾਬ ਦੇ ਨੌਜਵਾਨਾਂ ਨੇ ਵੀ ਖੇਡ ਜਗਤ ਵਿੱਚ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਖੇਤਰ ਦਾ ਨੌਜਵਾਨ ਵੀ ਆਪਣੇ ਸਾਹਸ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਦੇ ਬਲਬੂਤੇ ਨਸ਼ੇ ਦੇ ਖਿਲਾਫ ਇਸ ਲੜਾਈ ਵਿੱਚ ਵੀ ਮੋਹਰੀ ਭੂਮਿਕਾ ਨਿਭਾਏਗਾ ਅਤੇ ਰਾਸ਼ਟਰ ਨਿਰਮਾਣ ਵਿੱਚ ਅਹਿਮ ਯੋਗਦਾਨ ਪਾਵੇਗਾ।
    ਸੰਮੇਲਨ ਵਿੱਚ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਜੈ ਐਸ ਸਿੰਘ, ਕਈ ਹੋਰ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਅਤੇ ਹੋਰ ਮਾਣਯੋਗ ਵਿਅਕਤੀ ਵੀ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.