ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਵੱਲੋਂ ਪਿੰਡ ਇਕਾਈ ਤੂਰਬੰਜਾਰਾ ਦੇ ਪ੍ਰਧਾਨ ਕਰਮ ਸਿੰਘ ਦੀ ਅਗਵਾਈ ਵਿੱਚ ਚੌਥੇ ਦਿਨ ਰਾਤ ਦੇ ਪੱਕਾ ਮੋਰਚੇ ਵਿਚ ਪਿੰਡ ਦੇ ਕਿਸਾਨਾ ਮਜ਼ਦੂਰਾ ਅਤੇ ਔਰਤਾ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਅਤੇ ਪੰਜਾਬ ਸਰਕਾਰ ਦੇ ਬਰਖਿਲਾਫ ਜੰਮ ਕੇ ਨਾਅਰੇ ਬਾਜੀ ਕੀਤੀ ਇਸ ਮੌਕੇ ਬਲਾਕ ਦਿੜਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਬਲਾਕ ਭਵਾਨੀਗੜ੍ਹ ਦੇ ਖਜਾਨਚੀ ਬਲਵਿੰਦਰ ਸਿੰਘ ਘਨੌੜ ਜੱਟਾ ਨੇ ਦੱਸਿਆ ਕਿ ਪਿੰਡ ਦੇ ਬਿਲਕੁਲ ਨਾਲ ਲੱਗਦੀ ਹੱਦ ਵਿੱਚ ਪੀ ਯੂ ਬੀ ਐਗਰੀ ਲੋਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਸੈਲੋ ਪਲਾਂਟ ਲਗਾਇਆ ਜਾ ਰਿਹਾ ਹੈ ਜਿਸ ਦਾ ਪਿੰਡ ਵਾਸੀਆਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਸੈਲੋ ਕੰਪਨੀ ਸਾਰੀਆਂ ਹਿਦਾਇਤਾਂ ਨੂੰ ਛਿੱਕੇ ਟੰਗ ਕੇ ਧੱਕੇਸ਼ਾਹੀ ਨਾਲ ਸੈਲੋ ਪਲਾਟ ਲਗਾਉਣਾ ਚਾਹੁੰਦੀ ਹੈ। ਜਿਸ ਦਾ ਮਾਨਯੋਗ ਕੋਰਟ ਵਿੱਚ ਕੇਸ ਵੀ ਚੱਲ ਰਿਹਾ ਹੈ। 2 ਸਾਲ ਪਹਿਲਾਂ ਵੀ ਇਸੇ ਕੰਪਨੀ ਨੇ ਇਸ ਜਗ?ਹਾ ਤੇ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਸੀ ਪਿੰਡ ਵਾਸੀਆਂ ਦੇ ਸਖਤ ਵਿਰੋਧ ਨੂੰ ਦੇਖਦਿਆਂ ਕੰਪਨੀ ਪਿੱਛੇ ਹੱਟ ਗਈ ਸੀ ਹੁਣ ਦੁਬਾਰਾ ਫਿਰ ਤੋਂ ਧੱਕੇਸ਼ਾਹੀ ਨਾਲ ਪਿੰਡ ਦੀ ਹੱਦ ਵਿੱਚ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਨਹੀਂ ਲੱਗਣ ਨਹੀ ਦਿਤਾ ਜਾਵੇਗਾ। ਇਕਾਈ ਦੇ ਖਜਾਨਚੀ ਰਾਮ ਸਿੰਘ, ਜਰਨਲ ਸਕੱਤਰ ਧੰਨਾ ਸਿੰਘ, ਮੇਜਰ ਸਿੰਘ ਦਰਸ਼ਨ ਸਿੰਘ ਜੱਗੀ ਸਿੰਘ ਮਨਦੀਪ ਸਿੰਘ ਹਰਦੇਵ ਸਿੰਘ ਬਲਵਿੰਦਰ ਸਿੰਘ ਬੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੀਆ ਔਰਤਾ ਅਤੇ ਕਿਸਾਨ ਮੌਜੂਦ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


