ਮਜੀਠਾ ਹਲਕੇ ਤੋਂ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇੱਕ ਵਿਸ਼ੇਸ਼ ਪੱਤਰ ਲਿਖ ਕੇ 3 ਅਗਸਤ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਮੂਲੀਅਤ ਕਰਨ ਸਬੰਧੀ ਮਾਰਗ-ਦਰਸ਼ਨ ਅਤੇ ਆਦੇਸ਼ ਮੰਗਿਆ ਹੈ।
ਗਨੀਵ ਕੌਰ ਮਜੀਠੀਆ ਨੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਥ ਦੋਖੀ ਅਤੇ ਗੁਰੂ ਦੋਖੀ ਕਰਾਰ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਸਬੰਧੀ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਤੇ ਨਿਰਧਾਰਤ ਸਮੇਂ ਅੰਦਰ ਲੋੜੀਂਦੀਆਂ ਸੋਧਾਂ ਕਰਨ ਵਿੱਚ ਸਰਕਾਰ ਨਾਕਾਮ ਰਹੀ ਹੈ।
ਵਿਧਾਇਕਾ ਨੇ ਕਿਹਾ ਕਿ ਇੱਕ ਚੁਣੀ ਹੋਈ ਨੁਮਾਇੰਦਾ ਹੋਣ ਦੇ ਨਾਲ-ਨਾਲ ਉਹ ਸਭ ਤੋਂ ਪਹਿਲਾਂ ਗੁਰੂ ਦੀ ਨਿਮਾਣੀ ਸਿੱਖ ਹਨ। ਅਜਿਹੇ ਹਾਲਾਤਾਂ ਵਿੱਚ ਗੁਰੂ ਦੇ ਧ੍ਰੋਹੀ ਕਰਾਰ ਦਿੱਤੇ ਵਿਅਕਤੀ ਦਾ ਮੂੰਹ ਵੇਖਣਾ ਉਨ੍ਹਾਂ ਦੀ ਅੰਤਰ-ਆਤਮਾ ਅਤੇ ਧਰਮ ਪ੍ਰਤੀ ਨਿਸ਼ਚੇ ਦੀ ਅਵੱਗਿਆ ਹੈ।
ਉਨ੍ਹਾਂ ਦੋਸ਼ ਲਾਇਆ ਕਿ ਵਿਧਾਨ ਸਭਾ ਵਿੱਚ ਸਰਕਾਰ ਵੱਲੋਂ ਬਹੁਗਿਣਤੀ ਦੇ ਹੰਕਾਰ ਵਿੱਚ ਤਾਨਾਸ਼ਾਹੀ ਰੁਝਾਨ ਦਿਖਾਇਆ ਜਾਂਦਾ ਹੈ ਅਤੇ ਸੱਭਿਅਕ ਚਰਚਾ ਦੀ ਬਜਾਇ ਔਰਤਾਂ ਦੀ ਇੱਜ਼ਤ ਤੱਕ ਦਾ ਖਿਆਲ ਨਹੀਂ ਰੱਖਿਆ ਜਾਂਦਾ।
ਗਨੀਵ ਕੌਰ ਮਜੀਠੀਆ ਨੇ ਪੱਤਰ ਦੇ ਅੰਤ ਵਿੱਚ ਸਪਸ਼ਟ ਕੀਤਾ ਕਿ ਉਨ੍ਹਾਂ ਲਈ ਦੁਨੀਆ ਦਾ ਸਭ ਤੋਂ ਉੱਚਾ ਹੁਕਮ ਗੁਰੂ ਸਾਹਿਬ ਦਾ ਹੁਕਮ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਪ੍ਰਾਪਤ ਹੋਵੇਗਾ, ਉਹ ਉਸ ਨੂੰ ਪੂਰੀ ਸ਼ਰਧਾ ਅਤੇ ਸਮਰਪਣ ਨਾਲ ਸਿਰ-ਮੱਥੇ ਪ੍ਰਵਾਨ ਕਰਨਗੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


