ਪੰਜਾਬ ਜੇਲ੍ਹ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਪਟਿਆਲਾ ਸਰਕਲ ਦੀ ਇਥੇ ਹੋਈ ਮਾਸਿਕ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਪੈਨਸ਼ਨਰਾਂ ਅਤੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਗਿਆ ਤਾਂ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਇਸ ਦੇ ਰਾਜਨੀਤਿਕ ਨਤੀਜੇ ਭੁਗਤਣੇ ਪੈਣਗੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਜਗਮੇਲ ਸਿੰਘ ਨੇ ਨਵੇਂ ਪੈਨਸ਼ਨਰ ਸਾਥੀਆਂ ਦਾ ਸਵਾਗਤ ਕਰਦਿਆਂ ਸਮੂਹ ਪੈਨਸ਼ਨਰਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤਾ (ਡੀ.ਏ.) ਦੇ ਬਕਾਏ ਸਬੰਧੀ ਦਿੱਤੇ ਇਤਿਹਾਸਕ ਫ਼ੈਸਲੇ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਇਸ ਮਹੱਤਵਪੂਰਨ ਜਿੱਤ ਲਈ ਸਮੂਹ ਪੈਨਸ਼ਨਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋਕਤੰਤਰੀ ਤੇ ਸੰਵਿਧਾਨਕ ਹੱਕਾਂ ਦੀ ਪ੍ਰਾਪਤੀ ਲਈ ਹੋਰ ਵੱਧ ਇਕਜੁੱਟ ਹੋ ਕੇ ਸੰਘਰਸ਼ ਕਰਨ। ਅੰਤ ਵਿੱਚ ਪ੍ਰਧਾਨ ਜਗਮੇਲ ਸਿੰਘ ਨੇ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਸਮੂਹ ਪੈਨਸ਼ਨਰ ਸਾਥੀਆਂ ਦਾ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਇਸੇ ਏਕਤਾ ਅਤੇ ਦ੍ਰਿੜ੍ਹ ਸੰਘਰਸ਼ ਦੀ ਭਾਵਨਾ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


