ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਸਰਕਾਰੀ ਨੌਕਰੀਆਂ ਦੇ ਮੁੱਦੇ ਨੂੰ ਲੈ ਕੇ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਜ਼ਬਰਦਸਤ ਤਕਰਾਰ ਦੇਖਣ ਨੂੰ ਮਿਲੀ। ਸਦਨ ਵਿੱਚ ਬਹਿਸ ਇੰਨੀ ਗਰਮਾ ਗਈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਨੂੰ ਸਿੱਧਾ ਅਸਤੀਫ਼ਾ ਦੇਣ ਦਾ ਚੈਲੇਂਜ ਤੱਕ ਦੇ ਦਿੱਤਾ। ਇਸ ਹੰਗਾਮੇ ਅਤੇ ਬਹਿਸ ਤੋਂ ਬਾਅਦ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਨੂੰ ਅਗਲੇ ਦਿਨ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ, ਵਿਧਾਨ ਸਭਾ ਦੀ ਕਾਰਵਾਈ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਨੌਕਰੀਆਂ ਦੇ ਮੁੱਦੇ ’ਤੇ ਧੰਨਵਾਦੀ ਮਤਾ ਪੇਸ਼ ਕੀਤਾ ਗਿਆ ਸੀ। ਇਸ ਮਤੇ ’ਤੇ ਸਦਨ ਵਿੱਚ ਚਰਚਾ ਚੱਲ ਰਹੀ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਦਾਅਵਾ ਕੀਤਾ ਕਿ ਸੂਬਾ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ 68,000 ਤੋਂ ਵੱਧ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਇਸ ਬਹਿਸ ਦੌਰਾਨ ਸ਼ਾਹਕੋਟ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਨੇ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕੀਤੇ। ਵਿਧਾਇਕ ਲਾਡੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਹਲਕੇ ਸ਼ਾਹਕੋਟ ਵਿੱਚ ਸਰਕਾਰ ਵੱਲੋਂ ਕਿਸੇ ਵੀ ਨੌਜਵਾਨ ਨੂੰ ਸਰਕਾਰੀ ਨੌਕਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ 68,000 ਨੌਕਰੀਆਂ ਦੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ।
ਕਾਂਗਰਸੀ ਵਿਧਾਇਕ ਦੇ ਇਸ ਬਿਆਨ ’ਤੇ ਮੰਤਰੀ ਅਮਨ ਅਰੋੜਾ ਤੁਰੰਤ ਖੜ੍ਹੇ ਹੋਏ ਅਤੇ ਉਨ੍ਹਾਂ ਨੇ ਐਮਐਲਏ ਲਾਡੀ ਨੂੰ ਖੁੱਲ੍ਹ ਚੈਲੇਂਜ ਕਰ ਦਿੱਤਾ। ਅਮਨ ਅਰੋੜਾ ਨੇ ਕਿਹਾ, ‘ਜੇਕਰ ਕਾਂਗਰਸ ਦਾ ਕੋਈ ਵੀ ਵਿਧਾਇਕ ਇਹ ਦਾਅਵਾ ਕਰਦਾ ਹੈ ਕਿ ਉਸ ਦੇ ਹਲਕੇ ਵਿੱਚ ਕਿਸੇ ਨੂੰ ਨੌਕਰੀ ਨਹੀਂ ਮਿਲੀ, ਤਾਂ ਉਹ ਆਪਣੇ ਹਲਕੇ ਵਿੱਚ ਇੱਕ ਜਨਤਕ ਇਕੱਠ ਰੱਖੇ।’
ਅਮਨ ਅਰੋੜਾ ਨੇ ਅੱਗੇ ਕਿਹਾ ਕਿ ਉਹ ਖ਼ੁਦ ਸ਼ਾਹਕੋਟ ਹਲਕੇ ਦੇ ਉਸ ਇਕੱਠ ਵਿੱਚ ਪਹੁੰਚਣਗੇ ਅਤੇ ਆਪਣਾ ਅਸਤੀਫ਼ਾ ਆਪਣੀ ਜੇਬ ਵਿੱਚ ਪਾ ਕੇ ਲੈ ਕੇ ਆਉਣਗੇ। ਉਨ੍ਹਾਂ ਸ਼ਰਤ ਰੱਖੀ ਕਿ ਜੇਕਰ ਉਸ ਇਕੱਠ ਵਿੱਚ ਮੌਜੂਦ ਲੋਕ ਇਹ ਕਹਿ ਦੇਣ ਕਿ ਉਨ੍ਹਾਂ ਦੇ ਹਲਕੇ ਵਿੱਚ ਕਿਸੇ ਨੂੰ ਵੀ ਸਰਕਾਰੀ ਨੌਕਰੀ ਨਹੀਂ ਮਿਲੀ, ਤਾਂ ਉਹ ਉਸੇ ਵੇਲੇ ਅਸਤੀਫ਼ਾ ਸੌਂਪ ਦੇਣਗੇ।
ਇਸ ਦੇ ਨਾਲ ਹੀ ਅਮਨ ਅਰੋੜਾ ਨੇ ਦੂਜੇ ਪਾਸੇ ਕਾਂਗਰਸੀ ਵਿਧਾਇਕ ਨੂੰ ਵੀ ਘੇਰਦਿਆਂ ਪਲਟਵਾਂ ਚੈਲੇਂਜ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਉਸ ਇਕੱਠ ਵਿੱਚ ਕਿਸੇ ਵੀ ਇੱਕ ਨੌਜਵਾਨ ਨੇ ਖੜ੍ਹੇ ਹੋ ਕੇ ਇਹ ਕਹਿ ਦਿੱਤਾ ਕਿ ਉਸ ਨੂੰ ਸਰਕਾਰੀ ਨੌਕਰੀ ਮਿਲੀ ਹੈ, ਤਾਂ ਫਿਰ ਕਾਂਗਰਸੀ ਵਿਧਾਇਕ ਹਰਦੇਵ ਲਾਡੀ ਨੂੰ ਆਪਣੀ ਵਿਧਾਇਕੀ ਛੱਡਣੀ ਪਵੇਗੀ ਅਤੇ ਆਪਣਾ ਅਸਤੀਫ਼ਾ ਦੇਣਾ ਪਵੇਗਾ।
ਮੰਤਰੀ ਅਮਨ ਅਰੋੜਾ ਦੇ ਇਸ ਚੈਲੇਂਜ ਤੋਂ ਬਾਅਦ ਸਦਨ ਵਿੱਚ ਕਾਫ਼ੀ ਰੌਲਾ-ਰੱਪਾ ਪੈ ਗਿਆ। ਦੋਵਾਂ ਧਿਰਾਂ ਵਿਚਾਲੇ ਤਿੱਖੀਆਂ ਬਹਿਸਾਂ ਦੇਖਣ ਨੂੰ ਮਿਲੀਆਂ। ਸਦਨ ਦੇ ਮਾਹੌਲ ਨੂੰ ਦੇਖਦਿਆਂ ਸਪੀਕਰ ਵੱਲੋਂ ਵਿਧਾਨ ਸਭਾ ਦੀ ਕਾਰਵਾਈ ਨੂੰ ਅਗਲੇ ਦਿਨ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


