ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਕਿਸੇ ਕਿਸਮ ਦਾ ਕੋਈ ਝਗੜਾ ਨਹੀਂ ਹੈ ਅਤੇ ਜਿਹੜੀਆਂ ਗੱਲਾਂ ਨੂੰ ਲੈ ਕੇ ਚਰਚਾ ਕੀਤੀ ਜਾ ਰਹੀ ਹੈ, ਉਹ ਜਲਦ ਹੀ ਖਤਮ ਹੋ ਜਾਣਗੀਆਂ।ਰੰਧਾਵਾ ਨੇ ਕਿਹਾ ਕਿ ਕਾਂਗਰਸ ਇੱਕ ਮਜ਼ਬੂਤ ਅਤੇ ਲੋਕਤਾਂਤਰਿਕ ਪਾਰਟੀ ਹੈ, ਜਿਸ ਵਿੱਚ ਵੱਖ-ਵੱਖ ਆਗੂ ਆਪਣੇ ਵਿਚਾਰ ਰੱਖਦੇ ਹਨ। ਇਸ ਦਾ ਇਹ ਮਤਲਬ ਨਹੀਂ ਕਿ ਪਾਰਟੀ ਵਿੱਚ ਕੋਈ ਵੱਡਾ ਵਿਵਾਦ ਜਾਂ ਧੜੇਬੰਦੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਸੀਨੀਅਰ ਲੀਡਰਸ਼ਿਪ ਦੇ ਪੱਧਰ ’ਤੇ ਸਾਰੇ ਮਸਲਿਆਂ ਦਾ ਹੱਲ ਆਪਸੀ ਗੱਲਬਾਤ ਰਾਹੀਂ ਕੱਢ ਲਿਆ ਜਾਵੇਗਾ ਅਤੇ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਕੇ ਉਭਰੇਗੀ।ਸੰਸਦ ਮੈਂਬਰ ਚਰਨਜੀਤ ਚੰਨੀ ਨਾਲ ਜੁੜੀਆਂ ਚਰਚਾਵਾਂ ’ਤੇ ਵੀ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ ਕਿ ਚੰਨੀ ਨੇ ਕਦੇ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਰਿੰਗ ਦੇ ਅਸਤੀਫ਼ੇ ਦੀ ਮੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਖ਼ਬਰਾਂ ਹਕੀਕਤ ਤੋਂ ਪਰੇ ਹਨ ਅਤੇ ਬੇਲੋੜੇ ਭਰਮ ਪੈਦਾ ਕਰਦੀਆਂ ਹਨ।ਰੰਧਾਵਾ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਪਾਰਟੀ ਦੀ ਏਕਤਾ ਅਤੇ ਮਜ਼ਬੂਤੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣਾ ਅਤੇ ਸੂਬੇ ਦੇ ਹਿੱਤਾਂ ਲਈ ਇਕਜੁੱਟ ਹੋ ਕੇ ਕੰਮ ਕਰਨਾ ਹੈ ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


