ਚੰਡੀਗੜ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ ਅਤੇ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚ ਜਲ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਦੇ ਨਹਿਰੀ ਸਿਸਟਮ ਦੇ ਆਧੁਨਿਕੀਕਰਨ ਅਤੇ ਜਲ ਸਰੋਤਾਂ ਦੀ ਮੁੜ ਸੁਰਜੀਤੀ ਲਈ ਵਿਸੇਸ ਕਦਮ ਚੁੱਕੇ ਜਾਣ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਪੁਰਾਣੀਆਂ ਨਹਿਰਾਂ ਦੀ ਘਟਦੀ ਜਲ-ਸਮਰੱਥਾ ਕਾਰਨ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ।
ਸੰਸਦ ਦੇ ਚੱਲ ਰਹੇ ਮਾਨਸੂਨ ਸੈਸਨ ਦੌਰਾਨ ਰਾਜ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਭਾਰਤ ਦਾ ਅੰਨ ਭੰਡਾਰ ਹੈ ਅਤੇ ਹਰੀ ਕ੍ਰਾਂਤੀ ਤੋਂ ਲੈ ਕੇ ਹੁਣ ਤੱਕ ਸੂਬੇ ਦੇ ਕਿਸਾਨਾਂ ਨੇ ਦੇਸ ਦੀ ਅੰਨ ਸੁਰੱਖਿਆ ਨੂੰ ਮਜਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਉਨਾਂ ਕਿਹਾ, “ਪਰ ਅੱਜ ਪੰਜਾਬ ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ ਡਿੱਗਦੇ ਪੱਧਰ ਅਤੇ ਗੰਭੀਰ ਜਲ ਸੰਕਟ ਵਰਗੀਆਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੀਆਂ ਬਹੁਤੀਆਂ ਨਹਿਰਾਂ ਪੁਰਾਣੀਆਂ ਹੋ ਚੁੱਕੀਆਂ ਹਨ ਅਤੇ ਗਾਦ ਜੰਮਣ, ਢਾਂਚਾਗਤ ਨੁਕਸਾਨ ਤੇ ਪਾਣੀ ਦੇ ਰਿਸਾਅ ਕਾਰਨ ਉਨਾਂ ਦੀ ਜਲ-ਸਮਰੱਥਾ ਘਟ ਗਈ ਹੈ। ਪੰਜਾਬ ਦੀਆਂ ਜ਼ਿਆਦਾਤਰ ਨਹਿਰਾਂ ਅੱਜ ਵੀ ਰਵਾਇਤੀ ਪ੍ਰਣਾਲੀਆਂ ਨਾਲ ਹੀ ਚੱਲ ਰਹੀਆਂ ਹਨ। ਇਸੇ ਤਰਾਂ, ਰੋਪੜ, ਹਰੀਕੇ, ਕੰਜਲੀ, ਕੇਸੋਪੁਰ, ਮੀਆਂਣੀ, ਨੰਗਲ, ਝੱਜਰ ਅਤੇ ਬਡੌਲੀ ਸਮੇਤ ਪੰਜਾਬ ਦੀਆਂ ਸਾਰੀਆਂ ਵੱਡੀਆਂ ਜਲਗਾਹਾਂ (ਵੈੱਟਲੈਂਡਜ) ਦੀ ਸਾਂਭ-ਸੰਭਾਲ, ਗਾਦ ਕੱਢਣ, ਮੁੜ ਸੁਰਜੀਤੀ ਅਤੇ ਜਲ-ਸਮਰੱਥਾ ਵਧਾਉਣ ਦੀ ਫੌਰੀ ਲੋੜ ਹੈ।’’
ਸੰਧੂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਨਹਿਰੀ ਸਿੰਚਾਈ ਹੇਠਲਾ ਰਕਬਾ ਘਟ ਗਿਆ ਹੈ ਅਤੇ ਇਸ ਘੇਰੇ ਨੂੰ ਵਧਾਉਣਾ ਸਮੇਂ ਦੀ ਲੋੜ ਹੈ। ਉਨਾਂ ਕਿਹਾ, “ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਲਈ ਵਿਸੇਸ ਕਦਮ ਚੁੱਕੇ ਜਾਣ। ਸਾਹਪੁਰ ਕੰਢੀ ਡੈਮ ਤੋਂ ਉਪਲਬਧ ਰਾਵੀ ਦਰਿਆ ਦੇ ਪਾਣੀ ਨੂੰ ਪੰਜਾਬ ਦੇ ਨਹਿਰੀ ਸਿਸਟਮ ਨਾਲ ਜੋੜਿਆ ਜਾਣਾ ਚਾਹੀਦਾ ਹੈ ਅਤੇ ਸੂਬੇ ਦੀਆਂ ਸਾਰੀਆਂ ਵੱਡੀਆਂ ਨਹਿਰਾਂ ਦੀ ਮੁਰੰਮਤ, ਆਧੁਨਿਕੀਕਰਨ, ਮਜਬੂਤੀ, ਮੁੜ ਵਿਕਾਸ ਅਤੇ ਸੰਚਾਲਨ ਸਾਂਭ-ਸੰਭਾਲ ਲਈ ਵਿਸ਼ੇਸ਼ ਕੇਂਦਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ।’’
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


