ਪਠਾਨਕੋਟ ਚ’ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਅੰਦਰੂਨੀ ਵਿਵਾਦ ਖੁੱਲ੍ਹ ਕੇ ਸਾਹਮਣੇ ਆਇਆ ਹੈ। ਇੱਥੇ ਦੱਸ ਦਈਏ ਕਿ ਅੱਜ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਸਿਖਰਲੇ ਨੇਤ੍ਰਿਤਵ ਦੇ ਨਾਲ-ਨਾਲ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਦੀ ਕਾਰਗੁਜ਼ਾਰੀ ਨੂੰ ਕੇ ਕਈ ਗੰਭੀਰ ਸਵਾਲ ਚੁੱਕੇ। ਭਾਜਪਾ ਦੇ ਬੁਲਾਰੇ ਯੋਗੇਸ਼ ਠਾਕੁਰ, ਭਾਜਪਾ ਸੀਨੀਅਰ ਲੀਡਰ ਵਿਪਿਨ ਮਹਾਜਨ, ਐਡਵੋਕੇਟ ਕੁਲਭੂਸ਼ਣ ਮਣਹਾਸ, ਐਡਵੋਕੇਟ ਰਵਿੰਦਰ ਠਾਕੁਰ ਅਤੇ ਪ੍ਰਵੀਨ ਮਣਹਾਸ ਨੇ ਕਿਹਾ ਕਿ ਪਾਰਟੀ ਵਿੱਚ ਲੰਬੇ ਸਮੇਂ ਤੋਂ ਸਮਰਪਿਤ ਵਰਕਰਾਂ ਦੀ ਅਣਦੇਖੀ ਹੋ ਰਹੀ ਹੈ। ਉੱਥੇ ਹੀ ਉਨ੍ਹਾਂ ਇਹ ਦੋਸ਼ ਵੀ ਲਗਾਇਆ ਕਿ ਸੰਗਠਨ ਦੇ ਫ਼ੈਸਲੇ ਪਾਰਦਰਸ਼ੀ ਢੰਗ ਨਾਲ ਨਹੀਂ ਲਏ ਜਾ ਰਹੇ, ਜਿਸ ਕਾਰਨ ਵਰਕਰਾਂ ਵਿੱਚ ਨਾਰਾਜ਼ਗੀ ਵੱਧ ਰਹੀ ਹੈ।
ਆਗੂਆਂ ਨੇ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਉਂਦੀਆਂ ਕਿਹਾ ਕਿ ਪਾਰਟੀ ਦੇ ਅੰਦਰ ਸੰਵਾਦ ਅਤੇ ਤਾਲਮੇਲ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਵਰਕਰਾਂ ਦੀਆਂ ਭਾਵਨਾਵਾਂ ਨੂੰ ਨਾ ਸਮਝਿਆ ਗਿਆ ਤਾਂ ਇਸ ਦਾ ਅਸਰ ਪਾਰਟੀ ਦੇ ਸੰਗਠਨ ’ਤੇ ਪੈ ਸਕਦਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਆਗੂਆਂ ਨੇ ਭਾਜਪਾ ਦੇ ਸਿਖਰਲੇ ਨੇਤ੍ਰਿਤਵ ਤੋਂ ਮੰਗ ਕੀਤੀ ਕਿ ਸੰਗਠਨ ਵਿੱਚ ਚੱਲ ਰਹੀਆਂ ਸਮੱਸਿਆਵਾਂ ਦਾ ਨਿਰਪੱਖ ਢੰਗ ਨਾਲ ਨੋਟਿਸ ਲਿਆ ਜਾਵੇ ਅਤੇ ਵਰਕਰਾਂ ਦੀਆਂ ਸ਼ਿਕਾਇਤਾਂ ਦਾ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਪਾਰਟੀ ਨੂੰ ਕਮਜ਼ੋਰ ਕਰਨਾ ਨਹੀਂ, ਸਗੋਂ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਲੋਕਤੰਤਰੀ ਬਣਾਉਣਾ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਜਾਂ ਭਾਜਪਾ ਦੇ ਸਿਖਰਲੇ ਨੇਤ੍ਰਿਤਵ ਵੱਲੋਂ ਤੁਰੰਤ ਕੋਈ ਵੀ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਜ਼ਰ ਨਹੀਂ ਆਈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


