ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਸੇਵਕ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਜਿਥੇ ਕੀਰਤਪੁਰ ਸਾਹਿਬ ਵਿਖੇ ਦੁਖੀਆਂ ਦੇ ਦੁਖ ਦੂਰ ਕੀਤੇ, ਉਥੇ ਹੀ ਜਦੋਂ ਦਿੱਲੀ ਵਿਖੇ ਮਹਾਂਮਾਰੀ ਫੈਲੀ ਹੋਈ ਸੀ ਅਤੇ ਕੋਈ ਵੀ ਸਹਾਰਾ ਨਹੀਂ ਸੀ, ਉਸ ਵੇਲੇ ਰੋਗੀਆਂ ਨੂੰ ਧਰਵਾਸ ਦਿੱਤਾ ਅਤੇ ਆਪ ਰੋਗੀਆਂ ਦੀ ਸੇਵਾ ਕੀਤੀ। ਗੁਰੂ ਜੀ ਦੀ ਰਹਿਮਤ ਭਰੀ ਨਜ਼ਰ ਜਿਸ ’ਤੇ ਪਈ, ਉਸ ਦਾ ਜੀਵਨ ਸਫ਼ਲ ਹੋਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਸਮਾਗਮ ’ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਜਸਬੀਰ ਸਿੰਘ, ਯੁਵਰਾਜ ਸਿੰਘ ਅਤੇ ਸੰਗਤਾਂ ਮੌਜੂਦ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


