ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਚਲਾਈ ਗਈ ਵਿਕਾਸ ਲੜੀ ਤਹਿਤ ਅੱਜ ਪਿੰਡ ਕੱਕੇਪੁਰ ਵਿਖੇ ਵੱਖ-ਵੱਖ ਨਵੇਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਤੋਂ ਬਾਅਦ ਉਨ੍ਹਾਂ ਪਿੰਡ ਦੀ ’ਸੱਥ ਮਿਲਣੀ’ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਬਹੁਤ ਧਿਆਨ ਨਾਲ ਸੁਣੇ।
ਇਸ ਮੌਕੇ ਪਿੰਡ ਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਮਨੋਰਥ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰੇਕ ਵਿਕਾਸ ਕਾਰਜ ਨੂੰ ਪਾਰਦਰਸ਼ੀ ਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ।
ਰਣਜੋਧ ਸਿੰਘ ਹਡਾਣਾ ਨੇ ਅੱਗੇ ਆਖਿਆ, ‘ਇਲਾਕਾ ਵਾਸੀਆਂ ਵੱਲੋਂ ਮਿਲ ਰਿਹਾ ਅਥਾਹ ਪਿਆਰ, ਵਿਸ਼ਵਾਸ ਅਤੇ ਸਹਿਯੋਗ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਲੋਕਾਂ ਦੀ ਸੇਵਾ ਵਿੱਚ ਹਮੇਸ਼ਾ ਹਾਜ਼ਰ ਰਹਿਣਾ ਅਤੇ ਉਨ੍ਹਾਂ ਦੇ ਹਰ ਵਾਅਦੇ ਨੂੰ ਪੂਰਾ ਕਰਨਾ ਸਾਡਾ ਪਰਮ ਫ਼ਰਜ਼ ਹੈ।’
ਪਿੰਡ ਵਾਸੀਆਂ ਨੇ ਹਲਕਾ ਇੰਚਾਰਜ ਦਾ ਧੰਨਵਾਦ ਕਰਦਿਆਂ ਆਖਿਆ ਕਿ ਹਡਾਣਾ ਦੀ ਲੀਡਰਸ਼ਿਪ ਹੇਠ ਪਿੰਡ ਕੱਕੇਪੁਰ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਤੇਜ਼ੀ ਮਿਲੀ ਹੈ। ਇਸ ਮੌਕੇ ਹਰਪਿੰਦਰ ਚੀਮਾ ਡਾਇਰੈਕਟਰ, ਹੈਪੀ ਪਹਾੜੀਪੁਰ ਚੇਅਰਮੈਨ, ਗੁਰਿੰਦਰ ਅਦਾਲਤੀਵਾਲਾ ਮੈਂਬਰ ਬਲਾਕ ਸੰਮਤੀ, ਪ੍ਰਿੰਸੀਪਲ ਕਰਮ ਸਿੰਘ, ਸਰਪੰਚ ਗੁਰਦੀਪ ਸਿੰਘ, ਬਲਕਾਰ ਸਿੰਘ ਆਪ ਆਗੂ ਤੋਂ ਇਲਾਵਾ ’ਆਪ’ ਦੇ ਸੀਨੀਅਰ ਆਗੂ, ਸਰਪੰਚ-ਪੰਚ, ਪਾਰਟੀ ਵਰਕਰ ਅਤੇ ਭਾਰੀ ਗਿਣਤੀ ਵਿੱਚ ਪਿੰਡ ਕੱਕੇਪੁਰ ਦੇ ਨਿਵਾਸੀ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


