ਅੱਜ ਇੱਥੇ ’ਪਿੰਡ ਬਚਾਓ, ਪੰਜਾਬ ਬਚਾਓ’ ਮੁਹਿੰਮ ਦੀ ਇੱਕ ਅਹਿਮ ਮੀਟਿੰਗ ’ਭਾਈ ਲਾਲੋ ਲੋਕ ਮੰਚ ਪੰਜਾਬ’ ਦੇ ਸੂਬਾਈ ਆਗੂ ਸਾਥੀ ਕਰਨ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਭਲਕੇ, ਆਰਥਿਕਤਾ ਅਤੇ ਸਮਾਜਿਕ ਤਾਣੇ-ਬਾਣੇ ਨਾਲ ਜੁੜੇ ਭਖਦੇ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।?ਮੀਟਿੰਗ ਨੂੰ ਮੁੱਖ ਵਕਤਾ ਵਜੋਂ ਸੰਬੋਧਨ ਕਰਦਿਆਂ ਪੰਜਾਬ ਦੇ ਉੱਘੇ ਬੁੱਧੀਜੀਵੀ ਅਤੇ ਸੀਨੀਅਰ ਪੱਤਰਕਾਰ ਸਰਦਾਰ ਹਮੀਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਅਤੇ ਜ਼ਮੀਨ ’ਤੇ ਪੂੰਜੀਪਤੀ ਕਾਰਪੋਰੇਟ ਘਰਾਣਿਆਂ ਵੱਲੋਂ ਤਿੱਖਾ ਹਮਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਮਾਰੂ ਨਸ਼ੇ ਅਤੇ ਗੈਂਗਵਾਦ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਤਬਾਹੀ ਦੇ ਕੰਢੇ ਧੱਕ ਰਹੇ ਹਨ। ਕੇਂਦਰ ਸਰਕਾਰ ਦੀਆਂ ਸਾਮਰਾਜ-ਨਿਰਦੇਸ਼ਤ ਨੀਤੀਆਂ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਹ ਨੀਤੀਆਂ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਇਸ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਰਹੀਆਂ ਹਨ।?ਸਰਦਾਰ ਹਮੀਰ ਸਿੰਘ ਨੇ ਦੋਸ਼ ਲਾਇਆ ਕਿ ਇੱਕ ਵੱਡੀ ਸਾਜ਼ਿਸ਼ ਤਹਿਤ ਪੰਜਾਬ ਦੇ ਧਰਤੀ ਹੇਠਲੇ ਪੀਣ ਵਾਲੇ ਸ਼ੁੱਧ ਪਾਣੀ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ। ਦਰਿਆਈ ਪਾਣੀਆਂ ਦੀ ਵੰਡ ਅਤੇ ਡੈਮਾਂ ’ਤੇ ਹੱਕਾਂ ਦੇ ਮਾਮਲੇ ਵਿੱਚ ਪੰਜਾਬ ਨਾਲ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਹੁੰਦਾ ਆ ਰਿਹਾ ਹੈ। ਇਸ ਤੋਂ ਇਲਾਵਾ, ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿੱਚ ਸ਼ਾਮਲ ਨਾ ਕਰਨਾ ਅਤੇ ਰਾਜਧਾਨੀ ਚੰਡੀਗੜ੍ਹ ਪੰਜਾਬ ਦੇ ਸਪੁਰਦ ਨਾ ਕਰਨਾ ਸੂਬੇ ਨਾਲ ਵੱਡਾ ਧੱਕਾ ਹੈ।?ਮਨਰੇਗਾ ਕਾਨੂੰਨ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਰਤ ਦੇ ਪੁਜਾਰੀ ਹਨ, ਪਰ ਸਰਕਾਰਾਂ ਦੀਆਂ ਗਲਤ ਨੀਤੀਆਂ ਨੇ ਮਨਰੇਗਾ ਨੂੰ ਅਪ੍ਰਤੱਖ ਰੂਪ ’ਚ ਖ਼ਤਮ ਕਰਕੇ ਲੱਖਾਂ ਮਜ਼ਦੂਰਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ। ਉਨ੍ਹਾਂ ਰਾਜਨੀਤਿਕ ਧਿਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਚੋਣਾਂ ਦਾ ਢੋਲ ਤਾਂ ਵਜਾ ਰਹੀਆਂ ਹਨ, ਪਰ ਪੰਜਾਬ ਦੇ ਅਸਲ ਮੁੱਦਿਆਂ ’ਤੇ ਚੁੱਪ ਧਾਰੀ ਬੈਠੀਆਂ ਹਨ। ਇਹ ਖ਼ਾਮੋਸ਼ੀ ਪੰਜਾਬ ਨੂੰ ਹੋਰ ਬਰਬਾਦੀ ਵੱਲ ਲੈ ਜਾਵੇਗੀ।
?ਉਨ੍ਹਾਂ ਸੱਦਾ ਦਿੱਤਾ ਕਿ ਪੰਜਾਬ ਨੂੰ ਬਚਾਉਣ ਲਈ ਹਰ ਪਿੰਡ ਤੋਂ ਪਹਿਲਕਦਮੀ ਕਰਨੀ ਪਵੇਗੀ, ਕਿਉਂਕਿ ਜੇਕਰ ਪਿੰਡ ਬਚਣਗੇ ਤਾਂ ਹੀ ਪੰਜਾਬ ਬਚੇਗਾ।
ਸਰਦਾਰ ਹਮੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ 14 ਅਗਸਤ ਨੂੰ ’ਦੇਸ਼ ਭਗਤ ਯਾਦਗਾਰ ਹਾਲ, ਜਲੰਧਰ’ ਵਿਖੇ ’ਪਿੰਡ ਬਚਾਓ, ਪੰਜਾਬ ਬਚਾਓ’ ਮੁਹਿੰਮ ਤਹਿਤ ਇੱਕ ਵੱਡੀ ਸੂਬਾਈ ਕਨਵੈਂਸ਼ਨ ਕਰਵਾਈ ਜਾ ਰਹੀ ਹੈ। ਉਨ੍ਹਾਂ ਸਮੂਹ ਪੰਜਾਬ ਹਤੈਸ਼ੀ ਲੋਕਾਂ, ਬੁੱਧੀਜੀਵੀਆਂ ਅਤੇ ਦਰਦਮੰਦਾਂ ਨੂੰ ਇਸ ਕਨਵੈਂਸ਼ਨ ਵਿੱਚ ਵਧ-ਚੜ੍ਹ ਕੇ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਖੁਸ਼ਹਾਲ ਸਿੰਘ, ਕਰਨੈਲ ਸਿੰਘ, ਹਰਦੀਪ ਗਹੂਨ, ਹਰਪਾਲ ਸਿੰਘ ਮੱਕੋਵਾਲ, ਮਨੋਹਰ ਲਾਲ ਟੌਂਸਾ, ਡਾਕਟਰ ਪਵਨ ਕੁਮਾਰ, ਕਰਨੈਲ ਸਿੰਘ ਭੱਲਾ, ਦੀਦਾਰ ਸਿੰਘ ਭਰਥਲਾ, ਅਭੀ ਸਿੰਘ ਅਤੇ ਵਿਨੋਦ ਚੋਪੜਾ ਨੇ ਵੀ ਆਪਣੇ ਵਿਚਾਰ ਸੰਗਤਾਂ ਸਾਹਮਣੇ ਰੱਖੇ ਅਤੇ ਸੰਘਰਸ਼ ਨੂੰ ਤਿੱਖਾ ਕਰਨ ਦਾ ਅਹਿਦ ਲਿਆ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


