ਪੀਐੱਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹੁਣ ਕੇਂਦਰ ਸਰਕਾਰ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਆਪਣੇ ਅਧਿਕਾਰਤ ਐਕਸ ’ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਭਾਰਤ ਸਰਕਾਰ ਵੱਲੋਂ ਸਦਨ ’ਚ ਸਾਰੇ ਸੂਬਿਆਂ ਦੀਆਂ ਸੀਟਾਂ ’ਚ 50 ਪ੍ਰਤੀਸ਼ਤ ਦੇ ਇੱਕਸਾਰ ਵਾਧੇ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਮਹਿਲਾ ਰਾਖਵਾਂਕਰਨ ’ਤੇ ਹੱਦਬੰਦੀ ਤੁਰੰਤ ਕੀਤਾ ਜਾਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਸ਼ਨਿਚਰਵਾਰ ਨੂੰ ਚੰਡੀਗੜ੍ਹ ’ਚ ਆਪਣੇ ਸੀਨੀਅਰ ਆਗੂਆਂ ਦੀ ਮੀਟਿੰਗ ’ਚ ਦੇਸ਼ ਵਿਚ ਮਹਿਲਾ ਰਾਖਵਾਂਕਰਨ ਬਿਲ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਾ ਹੈ ਜਿਨ੍ਹਾਂ ਨੇ ਔਰਤਾਂ ਦੀ ਗਰਿਮਾ, ਸਮਾਨਤਾ ਤੇ ਬਰਾਬਰ ਅਧਿਕਾਰਾਂ ਦਾ ਸਮਰਥਨ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਦਨ ’ਚ ਮਹਿਲਾ ਰਾਖਵਾਂਕਰਨ ਦਾ ਉਪਬੰਧ ਕਰ ਕੇ ਪਹਿਲਾਂ ਹੀ ਇਕ ਮਿਸਾਲ ਕਾਇਮ ਕੀਤੀ ਹੈ। ਸੰਸਦ ਦੇ ਸਾਹਮਣੇ ਮੁੱਖ ਮੁੱਦਿਆਂ ’ਤੇ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਨਿਰਪੱਖ ਤੇ ਸਮਾਨ ਹੱਦਬੰਦੀ ਦੀ ਵੀ ਮੰਗ ਕੀਤੀ ਜੋ ਸਾਰੇ ਸੂਬਿਆਂ ਲਈ ਬਰਾਬਰ ਨੁਮਾਇੰਦਗੀ ਯਕੀਨੀ ਬਣਾਵੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


