ਭਾਜਪਾ ਦੇ ਸੀਨੀਅਰ ਆਗੂ ਨਿਤਿਨ ਨਬੀਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸ਼੍ਰੀਨਿਵਾਸੂਲੂ ਨੂੰ ਅੱਜ ਤੁਰੰਤ ਮੀਟਿੰਗ ਲਈ ਦਿੱਲੀ ਤਲਬ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਦੋਵੇਂ ਆਗੂ ਲੁਧਿਆਣਾ ਵਿਖੇ ਪੰਜਾਬ ਭਾਜਪਾ ਦੀ ਨਵੀਂ ਬਣੀ ਸੂਬਾ ਕਾਰਜਕਾਰਨੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਸੱਦੀ ਗਈ ਅਹਿਮ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਇਲਾਵਾ ਲੁਧਿਆਣਾ ’ਚ ਐੱਸ.ਆਈ.ਆਰ. ਸਬੰਧੀ ਵੀ ਇੱਕ ਬੈਠਕ ਤੈਅ ਸੀ, ਪਰ ਦਿੱਲੀਓਂ ਆਏ ਹੁਕਮਾਂ ਤੋਂ ਬਾਅਦ ਕੇਵਲ ਢਿੱਲੋਂ ਅਤੇ ਸ਼੍ਰੀਨਿਵਾਸੂਲੂ ਲੁਧਿਆਣਾ ਦੀ ਮੀਟਿੰਗ ਵਿਚਾਲੇ ਹੀ ਛੱਡ ਕੇ ਤੁਰੰਤ ਦਿੱਲੀ ਲਈ ਰਵਾਨਾ ਹੋ ਗਏ।
ਹਾਲਾਂਕਿ ਦਿੱਲੀ ’ਚ ਹੋਣ ਵਾਲੀ ਇਸ ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਸਪੱਸ਼ਟ ਨਹੀਂ ਹੈ, ਪਰ ਸੂਤਰਾਂ ਮੁਤਾਬਕ ਨਵੀਂ ਕਾਰਜਕਾਰਨੀ ਦੇ ਗਠਨ ਤੋਂ ਬਾਅਦ ਪੰਜਾਬ ਭਾਜਪਾ ’ਚ ਵਧ ਰਹੇ ਅਸੰਤੋਸ਼ ਅਤੇ ਬਗ਼ਾਵਤ ਨੂੰ ਇਸ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਤੀਕਸ਼ਣ ਸੂਦ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਨਵੀਂ ਟੀਮ ਦੇ ਵਿਰੋਧ ’ਚ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ।
ਦੂਜੇ ਪਾਸੇ, ਇੱਕ ਧੜੇ ਦਾ ਮੰਨਣਾ ਹੈ ਕਿ ਇਹ ਮੀਟਿੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਚੋਣਾਂ ਦੀ ਰਣਨੀਤੀ ਸਬੰਧੀ ਪੰਜਾਬ ਦੇ ਚੋਟੀ ਦੇ ਆਗੂਆਂ ਨਾਲ ਕੀਤੀ ਗਈ ਸ਼ੁਰੂਆਤੀ ਚਰਚਾ ਦੀ ਅਗਲੀ ਕੜੀ ਹੈ।
ਮਿਲੀ ਜਾਣਕਾਰੀ ਮੁਤਾਬਕ ਭਾਜਪਾ ਦੇ ਬੀ.ਐੱਲ. ਸੰਤੋਸ਼ ਅਤੇ ਨਿਤਿਨ ਨਬੀਨ ਦੋਵੇਂ ਮਿਲ ਕੇ ਕੇਵਲ ਢਿੱਲੋਂ ਤੇ ਸ਼੍ਰੀਨਿਵਾਸੂਲੂ ਨਾਲ ਮੁਲਾਕਾਤ ਕਰਨਗੇ। ਇਹ ਮਹੱਤਵਪੂਰਨ ਘਟਨਾਕ੍ਰਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗਈ ਮੀਟਿੰਗ ਤੋਂ ਠੀਕ ਇੱਕ ਦਿਨ ਬਾਅਦ ਸਾਹਮਣੇ ਆਇਆ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


