ਖਾਲਿਸਤਾਨ ਦੇ ਵਿਰੋਧ ਵਿੱਚ ਖੁੱਲ੍ਹ ਕੇ ਬੋਲਣ ਵਾਲੇ ਗੁਰਸਿਮਰਨ ਸਿੰਘ ਮੰਡ ’ਤੇ ਅੰਬਾਲਾ ਵਿਖੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੰਡ ਅੱਜ ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਉਨ੍ਹਾਂ ਦਾ ਦੋਸ਼ ਹੈ ਕਿ ਮੱਥਾ ਟੇਕਣ ਤੋਂ ਬਾਅਦ ਕੁਝ ਸ਼ਰਾਰਤੀ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕਰਨ ਦੇ ਨਾਲ-ਨਾਲ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ।
ਘਟਨਾ ਤੋਂ ਬਾਅਦ ਮੰਡ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਹਰ ਸਾਲ ਪੰਜੋਖੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ, ਪਰ ਇਸ ਵਾਰ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਖਾਲਿਸਤਾਨ ਅਤੇ ਗੈਂਗਸਟਰਵਾਦ ਦੇ ਖ਼?ਲਾਫ਼ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਪਹਿਲਾਂ ਵੀ ਕਈ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।
ਮੰਡ ਮੁਤਾਬਕ ਧਮਕੀਆਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਸਵਾਲ ਉਠਾਇਆ ਕਿ ਸੁਰੱਖਿਆ ਕਰਮਚਾਰੀ ਮੌਜੂਦ ਹੋਣ ਦੇ ਬਾਵਜੂਦ ਉਨ੍ਹਾਂ ’ਤੇ ਹਮਲਾ ਕਿਵੇਂ ਹੋ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਹਮਲੇ ਦੌਰਾਨ ਸੁਰੱਖਿਆ ਬਲਾਂ ਵੱਲੋਂ ਉਨ੍ਹਾਂ ਦੇ ਬਚਾਅ ਲਈ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


