ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ, ਉਨ੍ਹਾਂ ਦੇ ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਕੰਮ ਲਗਾਤਾਰ ਜਾਰੀ ਹੈ।ਇਸ ਯੋਜਨਾਂ ਤਹਿਤ ਹੁਣ ਤੱਕ ਜਿਲ੍ਹਾ ਮਾਲੇਰਕੋਟਲਾ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 45,74,04,000 ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਯੋਗ ਮਹਿਲਾ ਇਸ ਭਲਾਈ ਸਕੀਮ ਦੇ ਲਾਭ ਤੋਂ ਵਾਂਝੀ ਨਾ ਰਹੇ। ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਕੇਵਲ ਸਰਕਾਰ ਵੱਲੋਂ ਨਿਰਧਾਰਤ ਯੋਗਤਾ ਸ਼ਰਤਾਂ ਪੂਰੀਆਂ ਕਰਨ ਵਾਲੀਆਂ ਮਹਿਲਾਵਾਂ ਨੂੰ ਹੀ ਦਿੱਤਾ ਜਾਂਦਾ ਹੈ। ਲਾਭਪਾਤਰੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਉਹ ਕਿਸੇ ਸਰਕਾਰੀ ਵਿਭਾਗ, ਬੋਰਡ, ਨਿਗਮ ਜਾਂ ਹੋਰ ਸਰਕਾਰੀ ਅਦਾਰੇ ਵਿੱਚ ਸੇਵਾ ਨਿਭਾ ਰਹੀ ਕਰਮਚਾਰੀ ਜਾਂ ਸੇਵਾ-ਮੁਕਤ ਸਰਕਾਰੀ ਪੈਨਸ਼ਨਰ ਨਹੀਂ ਹੋਣੀ ਚਾਹੀਦੀ। ਲਾਭਪਾਤਰੀ ਨੇ ਪਿਛਲੇ ਵਿੱਤੀ ਸਾਲ ਦੌਰਾਨ ਆਮਦਨ ਕਰ ਦਾ ਭੁਗਤਾਨ ਨਾ ਕੀਤਾ ਹੋਵੇ ਅਤੇ ਲਾਭਪਾਤਰੀ ਖੁਦ ਜਾਂ ਉਸ ਦਾ ਪਤੀ ਸੰਸਦ ਮੈਂਬਰ, ਵਿਧਾਇਕ ਜਾਂ ਕਿਸੇ ਹੋਰ ਸੰਵਿਧਾਨਕ/ਚੁਣੇ ਹੋਏ ਜਨ ਪ੍ਰਤੀਨਿਧੀ ਦੇ ਅਹੁਦੇ ’ਤੇ ਨਾ ਹੋਵੇ। ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਸੁਰੱਖਿਆ, ਸਨਮਾਨ ਅਤੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸੂਬੇ ਵਿੱਚ ਸਮਾਜਿਕ ਬਦਲਾਅ ਦੀ ਮਜ਼ਬੂਤ ਨੀਂਹ ਰੱਖ ਰਹੇ ਹਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


