ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ’ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ, ਕਠਾਰ ਦੇ ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਸੰਤ ਲੇਖ ਰਾਜ ਜੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਵੱਕਾਰੀ ਸੰਸਥਾ ਵਜੋਂ ਵਿਕਸਤ ਕੀਤਾ ਜਾ ਰਿਹਾ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ, ਜਿਸ ਵਿੱਚੋਂ 11 ਕਰੋੜ ਰੁਪਏ ਜ਼ਮੀਨ ’ਤੇ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ ’ਤੇ ਖਰਚ ਕੀਤੇ ਗਏ ਹਨ, ਜਦੋਂ ਕਿ ਇਸ ਦੀ ਉਸਾਰੀ ਲਈ ਲੋੜੀਂਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਲਈ ਇਹ ਬਹੁਤ ਹੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਸ਼ਰਧਾ ਅਤੇ ਸਤਿਕਾਰ ਵਜੋਂ ਇੱਕ ਹੋਰ ਨੇਕ ਉਪਰਾਲਾ ਕਰ ਰਹੀ ਹੈ।
ਇਸ ਉਪਰਾਲੇ ਨੂੰ ਸਿੱਖਿਆ ਦੇ ਖੇਤਰ ਵਿੱਚ ਸੂਬਾ ਸਰਕਾਰ ਦੇ ਵਿਆਪਕ ਯਤਨਾਂ ਨਾਲ ਜੋੜਦਿਆਂ ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ। ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਯਤਨਾਂ ਸਦਕਾ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ ਜੋ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ। ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਕੇ ਸੰਸਾਰ ਨੂੰ ਰੌਸ਼ਨ ਕਰਦੀ ਹੈ, ਜਿਸ ਕਾਰਨ ਸੂਬਾ ਸਰਕਾਰ ਇਸ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਸੂਬਾ ਸਰਕਾਰ ਦਾ ਮੰਨਣਾ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲਣੀ ਚਾਹੀਦੀ ਹੈ, ਚਾਹੇ ਉਸ ਦਾ ਆਰਥਿਕ ਪਿਛੋਕੜ ਕਿਹੋ ਜਿਹਾ ਵੀ ਹੋਵੇ।”
ਬੱਚਿਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੇ ਯਤਨਾਂ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਸਾਡੀ ਸਰਕਾਰ ਸਿੱਖਿਆ ਦੇ ਖੇਤਰ ਨੂੰ ਉਤਸ਼ਾਹਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਦੀਆਂ ਪਹਿਲਕਦਮੀਆਂ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਅੱਗੇ ਵਧਣ ਦੇ ਉਹੀ ਮੌਕੇ ਮਿਲਣ ਜੋ ਕਿਸੇ ਹੋਰ ਨੂੰ ਮਿਲਦੇ ਹਨ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਤਾਂ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਹੋਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਜਨਮ ਉਸ ਸਮੇਂ ਹੋਇਆ ਸੀ ਜਦੋਂ ਸਮਾਜ ਜਾਤ-ਪਾਤ ਵਿੱਚ ਬੁਰੀ ਤਰ੍ਹਾਂ ਉਲਝਿਆ ਹੋਇਆ ਸੀ ਅਤੇ ਊਚ-ਨੀਚ ਦੇ ਕੱਟੜ ਵਿਚਾਰਾਂ ਵਿੱਚ ਵੰਡਿਆ ਹੋਇਆ ਸੀ। 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਬਹੁਤ ਭਾਗਾਂ ਵਾਲਾ ਹਾਂ ਕਿ ਮੈਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਇੰਨੇ ਵੱਡੇ ਪੱਧਰ ’ਤੇ ਮਨਾਉਣ ਦਾ ਸੁਭਾਗ ਮਿਲਿਆ ਹੈ। ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਬੇਮਿਸਾਲ ਢੰਗ ਨਾਲ ਮਨਾਉਣ ਲਈ ਕੋਈ ਕਸਰ ਨਹੀਂ ਛੱਡੇਗੀ। ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਉਣਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਸਮਾਨਤਾਵਾਦੀ ਸਮਾਜ ਦੀ ਕਲਪਨਾ ਕੀਤੀ ਸੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ।”
ਸੰਤ ਸਮਾਜ ਨਾਲ ਹੋਈ ਗੱਲਬਾਤ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਖੁਦ ਨੂੰ ਵਡਭਾਗਾ ਸਮਝਦਾ ਹਾਂ ਕਿ ਮੈਨੂੰ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਪਦਮ ਸ੍ਰੀ ਐਵਾਰਡ ਨਾਲ ਨਵਾਜਿਆ ਗਿਆ ਹੈ ਅਤੇ ਜੋ ਅੱਜ ਸਾਡੇ ਸਾਰਿਆਂ ਦੇ ਵਿਚਕਾਰ ਮੌਜੂਦ ਹਨ।”
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬਲਕਾਰ ਸਿੰਘ ਨੇ ਇਸ ਪਵਿੱਤਰ ਮੌਕੇ ’ਤੇ ਆਈਆਂ ਸ਼ਖਸੀਅਤਾਂ ਦਾ ਸਵਾਗਤ ਕੀਤਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


