ਕਾਂਗਰਸ ਦੇ ਸੀਨੀਅਰ ਆਗੂ ਅਤੇ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਮੁੱਖੀ ਭੂਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ 2027 ਦੀਆਂ ਆ ਰਹੀਆਂ ਚੌਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ! ਇਸ ਮੌਕੇ ਰਾਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਮਾਈਨਿੰਗ ਮਾਫ਼ੀਆ ਨੂੰ ਖ਼ਤਮ ਕਰਕੇ ਪੰਜਾਬ ਦਾ ਰੇਤਾ ਲੋਕਾਂ ਨੂੰ ਮੁਫ਼ਤ ਮੁੱਹਈਆ ਕਰਵਾਇਆ ਜਾਵੇਗਾ। ਘਰ ਬਣਾਉਣ, ਘਰ ਦੀ ਮੁਰੰਮਤ, ਸਕੂਲਾਂ, ਸੜਕਾਂ ਅਤੇ ਹੋਰ ਜਨਤਕ ਵਿਕਾਸ ਕਾਰਜਾਂ ਲਈ ਕਾਨੂੰਨੀ ਤਰੀਕੇ ਨਾਲ ਕੱਢੀ ਗਈ ਰੇਤ ਆਮ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਰਾਜਿੰਦਰ ਸਿੰਘ ਨੇ ਹਲਕਾ ਸਮਾਣਾ ਦੇ ਪਿੰਡਾਂ ਚ ਕਾਂਗਰਸ ਦੀ 2027 ਮਿਸ਼ਨ ਮੁਹਿੰਮ ਤਹਿਤ ਲੋਕਾਂ ਨੂੰ ਕਾਂਗਰਸ ਨਾਲ ਜੌੜਨ ਲਈ ਕੀਤੇ ਜਾ ਰਹੇ ਦੌਰਿਆ ਸਮੇਂ ਕਿਹਾ ਕਿ ਰਾਜਿੰਦਰ ਸਿੰਘ ਨੇ ਕਿਹਾ ਕਿ ਰੇਤ ਕੋਈ ਲਗਜ਼ਰੀ ਨਹੀਂ, ਹਰ ਪਰਿਵਾਰ ਦੀ ਲੋੜ ਹੈ। ਜਦੋਂ ਪੰਜਾਬ ਦੇ ਕੁਦਰਤੀ ਸਰੋਤ ਪੰਜਾਬ ਵਿੱਚ ਹੀ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਇਸ ਲਈ ਮਹਿੰਗੀ ਕੀਮਤ ਕਿਉਂ ਦੇਣੀ ਪਵੇ?
ਉਹਨਾਂ ਕਿਹਾ ਕਿ ਝਾੜੂ ਸਰਕਾਰ ਨੇ ਪੰਜਾਬ ਦੀ ਰੇਤ ਵਿੱਚ ਸਰਕਾਰੀ ਕਮਾਈ ਦੇਖੀ ਪਰ ਅਸੀਂ ਪੰਜਾਬ ਦੀ ਰੇਤ ਵਿੱਚ ਲੋਕਾਂ ਦੇ ਘਰ ਤੇ ਵਿਕਾਸ ਨੂੰ ਦੇਖਦੇ ਹਾਂ।
ਸਾਡਾ ਮਕਸਦ ਆਮ ਪਰਿਵਾਰਾਂ ਦਾ ਨਿਰਮਾਣ ਖਰਚ ਘਟਾਉਣਾ, ਵਿਕਾਸ ਕਾਰਜਾਂ ਦੀ ਲਾਗਤ ਘਟਾਉਣਾ ਅਤੇ ਮਜ਼ਦੂਰਾਂ ਤੇ ਛੋਟੇ ਠੇਕੇਦਾਰਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣਾ ਹੈ। ਗੌਰਵ ਸੰਧੂ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ਤੇ ਪੰਜਾਬ ਅੰਦਰ ਗੈਰ-ਕਾਨੂੰਨੀ ਮਾਈਨਿੰਗ ’ਤੇ ਨੱਥ ਪਾ ਕੇ ਪਾਰਦਰਸ਼ੀ ਅਤੇ ਤਕਨੀਕ ਅਧਾਰਿਤ ਮਾਈਨਿੰਗ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ।
Breaking News
- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ
- ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ
- ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ
- 4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ
- ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ


