ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਸੂਬੇ ਦੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਕੁਰਸੀ ਦੀ ਲੜਾਈ ਵਿੱਚ ਉਲਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਰਜ਼ੇ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ, ਕਿਸਾਨੀ ਸੰਕਟ, ਬੇਰੁਜ਼ਗਾਰੀ, ਜਵਾਨੀ ਦੇ ਵਿਦੇਸ਼ ਜਾਣ ਅਤੇ ਕੁਦਰਤੀ ਆਫ਼ਤਾਂ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਪਰ ਇਨ੍ਹਾਂ ਦੇ ਹੱਲ ਲਈ ਸਿਆਸੀ ਪੱਧਰ ’ਤੇ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ।
ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਟਰੀ ਕਲੱਬ ਦੀ ਇੰਸਟਾਲੇਸ਼ਨ ਸੈਰੇਮਨੀ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੰਧੂ ਨੇ ਕਿਹਾ ਕਿ ਪੰਜਾਬ ਸਿਰ ਕਰੀਬ ਪੌਣੇ ਪੰਜ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਧਰਤੀ ਹੇਠਲਾ ਪਾਣੀ ਲਗਾਤਾਰ ਹੇਠਾਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਨੇ ਵੀ ਸੂਬੇ ਨੂੰ ਵੱਡਾ ਨੁਕਸਾਨ ਪਹੁੰਚਾਇਆ। ਸਿਆਸੀ ਪਾਰਟੀਆਂ ਦੀ ਪਹਿਲੀ ਤਰਜੀਹ ਪੰਜਾਬ ਨੂੰ ਇਨ੍ਹਾਂ ਸੰਕਟਾਂ ਵਿੱਚੋਂ ਕੱਢਣਾ ਹੋਣੀ ਚਾਹੀਦੀ ਹੈ।
ਭਾਜਪਾ-ਅਕਾਲੀ ਦਲ ਗੱਠਜੋੜ ਦੀਆਂ ਚਰਚਾਵਾਂ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੂੰ ਸਿੱਧੇ ਤੌਰ ’ਤੇ ਗੱਠਜੋੜ ਨਾਲ ਜੋੜਨਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਲਈ ਤਿਆਰ ਹੈ ਅਤੇ ਭਵਿੱਖ ਵਿੱਚ ਗੱਠਜੋੜ ਸਬੰਧੀ ਅੰਤਿਮ ਫੈਸਲਾ ਪਾਰਟੀ ਦੀ ਹਾਈਕਮਾਂਡ ਹੀ ਕਰੇਗੀ।
ਸਿਆਸਤ ਵਿੱਚ ਡਿੱਗ ਰਹੇ ਮਿਆਰਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਸ੍ਰੀ ਸੰਧੂ ਨੇ ਕਿਹਾ ਕਿ ਵਿਚਾਰਾਂ ਦੇ ਵਖਰੇਵੇਂ ਨੂੰ ਨਿੱਜੀ ਦੂਸ਼ਣਬਾਜ਼ੀ ਅਤੇ ਕਿਰਦਾਰਕੁਸ਼ੀ ਵਿੱਚ ਨਹੀਂ ਬਦਲਣਾ ਚਾਹੀਦਾ। ਉਨ੍ਹਾਂ ਏ.ਆਈ ਦੀ ਦੁਰਵਰਤੋਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਗੂਆਂ ਦੇ ਜਾਅਲੀ ਕਿਰਦਾਰ ਤਿਆਰ ਕਰਕੇ ਉਨ੍ਹਾਂ ਨੂੰ ਬਦਨਾਮ ਕਰਨਾ ਬੇਹੱਦ ਗੈਰ-ਜ਼ਿੰਮੇਵਾਰਾਨਾ ਕਾਰਵਾਈ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਸਿਆਸੀ ਲਾਹੇ ਦੀ ਬਜਾਏ ਗੰਭੀਰਤਾ ਨਾਲ ਹੱਲ ਕਰਵਾਉਣ ਦੀ ਲੋੜ ਹੈ।
ਸੰਸਦ ਦੇ ਮਾਨਸੂਨ ਇਜਲਾਸ ਬਾਰੇ ਉਨ੍ਹਾਂ ਵਿਰੋਧੀ ਧਿਰ ’ਤੇ ਲਗਾਤਾਰ ਹੰਗਾਮਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਨਾਲ ਸਬੰਧਤ ਮੁੱਦੇ ਸੰਸਦ ਵਿੱਚ ਉਠਾਉਣ ਦਾ ਮੌਕਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਉਹ ਰੂਪਨਗਰ ਦੀ ਇਤਿਹਾਸਕ ਵਿਰਾਸਤ, ਨਹਿਰੀ ਸਿੰਚਾਈ ਅਤੇ ਸੜਕਾਂ ਨਾਲ ਜੁੜੇ ਮੁੱਦੇ ਰਾਜ ਸਭਾ ਵਿੱਚ ਉਠਾਉਣਾ ਚਾਹੁੰਦੇ ਹਨ। ਉਨ੍ਹਾਂ ਵਿਰੋਧੀ ਧਿਰ ਨੂੰ ਹੰਗਾਮੇ ਦੀ ਬਜਾਏ ਸੰਸਦ ਦੇ ਅੰਦਰ ਮੁੱਦੇ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਭਵਿੱਖ ਲਈ ਸਿਆਸੀ ਲੜਾਈ ਕੁਰਸੀ ਦੀ ਬਜਾਏ ਮੁੱਦਿਆਂ ਅਤੇ ਨੀਤੀਆਂ ’ਤੇ ਹੋਣੀ ਚਾਹੀਦੀ ਹੈ। ਇਸ ਮੌਕੇ ਭਾਜਪਾ ਆਗੂ ਰਤਨ ਕੁਮਾਰ ਧਨੇੜਾ, ਅਮਰ ਸੋਢੀ ਆਦਿ ਹਾਜਰ ਸਨ
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


