ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੀ ਅਗਵਾਈ ਹੇਠ ਪਿੰਡ ਤੂਰਬਨਜਾਰਾ ਵਿਖੇ ਸੈਲੋ ਪਲਾਂਟ ਲਗਾਉਣ ਦੇ ਵਿਰੋਧ ਵਿੱਚ ਚੱਲ ਰਿਹਾ ਦਿਨ-ਰਾਤ ਦਾ ਪੱਕਾ ਮੋਰਚਾ ਅੱਜ ਨੌਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਮੌਕੇ ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਖ਼?ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਦਿੜ੍ਹਬਾ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਜ਼ਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਕਿਹਾ ਕਿ ਪਿੰਡ ਦੀ ਹੱਦ ਨਾਲ ਲੱਗਦੀ ਜਗqਾ ’ਤੇ ਪੀਯੂਬੀ ਲੌਜਿਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਸਹਿਯੋਗ ਨਾਲ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਹੋਇਆ ਹੈ।
ਆਗੂਆਂ ਨੇ ਦੋਸ਼ ਲਾਇਆ ਕਿ ਕੰਪਨੀ ਵੱਲੋਂ ਸਰਕਾਰੀ ਹਦਾਇਤਾਂ ਨੂੰ ਅਣਡਿੱਠਾ ਕਰਦਿਆਂ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਇਸ ਮਾਮਲੇ ਸਬੰਧੀ ਮਾਣਯੋਗ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਗਭਗ ਦੋ ਸਾਲ ਪਹਿਲਾਂ ਵੀ ਕੰਪਨੀ ਵੱਲੋਂ ਇਸੇ ਥਾਂ ’ਤੇ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪਿੰਡ ਵਾਸੀਆਂ ਦੇ ਸਖ਼ਤ ਵਿਰੋਧ ਕਾਰਨ ਕੰਪਨੀ ਨੂੰ ਪਿੱਛੇ ਹਟਣਾ ਪਿਆ ਸੀ।
ਆਗੂਆਂ ਨੇ ਕਿਹਾ ਕਿ ਹੁਣ ਮੁੜ ਪਿੰਡ ਦੀ ਹੱਦ ਵਿੱਚ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਪਿੰਡ ਵਾਸੀ ਅਤੇ ਜਥੇਬੰਦੀ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦਾ ਪੱਕਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਬਲਾਕ ਖਜ਼ਾਨਚੀ ਜਗਦੀਪ ਸਿੰਘ ਮਹਿਲਾਂ, ਗੁਰਸੇਵਕ ਸਿੰਘ, ਆਤਮਾ ਸਿੰਘ ਜਨਾਲ, ਬਲਵਿੰਦਰ ਸਿੰਘ ਜਨਾਲ, ਇਕਾਈ ਪ੍ਰਧਾਨ ਕਰਮ ਸਿੰਘ, ਖਜ਼ਾਨਚੀ ਰਾਮ ਸਿੰਘ, ਜਨਰਲ ਸਕੱਤਰ ਧੰਨਾ ਸਿੰਘ, ਹਰਦੇਵ ਸਿੰਘ, ਮੇਜਰ ਸਿੰਘ, ਦਰਸ਼ਨ ਸਿੰਘ, ਜੱਗੀ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ, ਬੰਤ ਸਿੰਘ, ਗੁਰਮੇਲ ਕੌਰ, ਮੁਖਤਿਆਰ ਕੌਰ, ਜਸਵਿੰਦਰ ਕੌਰ, ਹਰਪ੍ਰੀਤ ਕੌਰ ਅਤੇ ਵੀਰਪਾਲ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੀਆਂ ਔਰਤਾਂ, ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


