ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਨਿਊ ਸਨਸਿਟੀ ਫੇਜ਼-1, ਬਸਤੀ ਦਾਨਿਸ਼ਮੰਦਾ ਵਿਖੇ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਦੇ ਰੁ-ਬਰੂ ਹੁੰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਤੋਂ ਜਲਦ ਢੁੱਕਵਾਂ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਲੋਕ ਮਿਲਣੀ ਪਹਿਲਕਦਮੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਨਾਗਰਿਕ ਸਿੱਧੇ ਤੌਰ ’ਤੇ ਅਤੇ ਬਿਨਾਂ ਕਿਸੇ ਝਿਜਕ ਦੇ ਆਪਣੇ ਮਸਲੇ ਸਰਕਾਰ ਤੱਕ ਪਹੁੰਚਾ ਰਹੇ ਹਨ, ਜਿਨ੍ਹਾਂ ਦਾ ਹੱਲ ਤਰਜੀਹ ਦੇ ਆਧਾਰ ’ਤੇ ਯਕੀਨੀ ਬਣਾਇਆ ਜਾ ਰਿਹਾ ਹੈ।
ਸ਼?ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਲੈ ਕੇ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਬੁਨਿਆਦੀ ਢਾਂਚੇ, ਉਦਯੋਗ ਸਮੇਤ ਵੱਖ-ਵੱਖ ਖੇਤਰਾਂ ਦੇ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਹੈ, ਜਿਨ੍ਹਾਂ ਦਾ ਲਾਭ ਵੱਡੀ ਗਿਣਤੀ ਲੋਕਾਂ ਤੱਕ ਪਹੁੰਚ ਰਿਹਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਇਲਾਕੇ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਉਦਘਾਟਨ ਅਤੇ ਟਿਊਬਵੈੱਲ ਦੇ ਕੰਮ ਦੀ ਸ਼ੁੀਆ ਕਰਵਾਉਣਾ, ਇਲਾਕਿਆਂ ਦਾ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਬਸਤੀ ਦਾਨਿਸ਼ਮੰਦਾ ਨਾਲਾ ਪੁਲ ’ਤੇ ਵੀ ਨਵੀਆਂ ਸਟ੍ਰੀਟ ਲਾਈਟਾਂ ਦਾ ਉਦਘਾਟਨ ਕਰਕੇ ਇਲਾਕਾ ਵਾਸੀਆਂ ਨੂੰ ਅਹਿਮ ਸਹੂਲਤ ਸਮਰਪਿਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟ?ਰੀਟ ਲਾਈਟਾਂ ਨਾਲ ਰਾਤ ਸਮੇਂ ਰੌਸ਼ਨੀ ਹੋਣ ਨਾਲ ਇਲਾਕੇ ਵਿੱਚ ਸੁਰੱਖਿਆ ਅਤੇ ਆਵਾਜਾਈ ਹੋਰ ਬਿਹਤਰ ਹੋਵੇਗੀ।
ਇਸ ਮੌਕੇ ਕੌਂਸਲਰ ਡਾ. ਮਨੀਸ਼, ਸਾਬਕਾ ਕੌਂਸਲਰ ਸੌਰਵ ਸੇਠ ਅਤੇ ਹੋਰ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


