ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿੱਚ ਇੱਕ ਪੂਰਕ ਸਵਾਲ ਰਾਹੀਂ ਪੰਜਾਬ ਦੇ ਖੇਤੀਬਾੜੀ ਖੇਤਰਾਂ ਵਿੱਚ ਬਿਜਲੀ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਲਈ ਚੱਲ ਰਹੇ ਕੰਮ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਵੇਰਵੇ ਮੰਗੇ, ਜਿਸ ਵਿੱਚ ਕਿਸਾਨਾਂ ਦੇ ਖੇਤਾਂ ਵਿੱਚੋਂ ਬਿਜਲੀ ਦੇ ਖੰਭਿਆਂ ਅਤੇ ਓਵਰਹੈੱਡ ਲਾਈਨਾਂ ਨੂੰ ਹਟਾਉਣਾ ਅਤੇ ਉਨਾਂ ਦੀ ਥਾਂ ਭੂਮੀਗਤ ਕੇਬਲਿੰਗ ਲਗਾਉਣਾ ਸਾਮਲ ਹੈ। ਉਨਾਂ ਨੇ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਬਾਰੇ ਵੀ ਵੇਰਵੇ ਮੰਗੇ।
ਪੰਜਾਬ ਦੀ ਖੇਤੀਬਾੜੀ ਲਈ ਭਰੋਸੇਯੋਗ ਬਿਜਲੀ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ, “ਬਿਜਲੀ ਪੰਜਾਬ ਦੇ ਖੇਤੀਬਾੜੀ ਖੇਤਰ ਦੀ ਰੀੜ ਦੀ ਹੱਡੀ ਹੈ ਅਤੇ ਇਸ ‘ਤੇ ਬਹੁਤ ਜ਼ਿਆਦਾ ਨਿਰਭਰਤਾ ਹੈ। ਸੂਬੇ ਵਿੱਚ ਕਿਸਾਨਾਂ ਵੱਲੋਂ ਸਿੰਚਾਈ ਲਈ ਲਗਭਗ 14 ਲੱਖ ਟਿਊਬਵੈੱਲਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਬਿਜਲੀ ਪੰਜਾਬ ਵਿੱਚ ਖੇਤੀਬਾੜੀ ਕਾਰਜਾਂ ਦਾ ਇੱਕ ਜਰੂਰੀ ਹਿੱਸਾ ਬਣ ਜਾਂਦੀ ਹੈ। ਪਰ ਖੇਤੀਬਾੜੀ ਖੇਤਾਂ ਵਿੱਚ ਲੱਗੇ ਬਿਜਲੀ ਦੇ ਖੰਭੇ ਅਤੇ ਓਵਰਹੈੱਡ ਲਾਈਨਾਂ ਅਕਸਰ ਕਿਸਾਨਾਂ ਅਤੇ ਉਨਾਂ ਦੀਆਂ ਖੇਤੀਬਾੜੀ ਗਤੀਵਿਧੀਆਂ ਲਈ ਰੁਕਾਵਟ ਬਣ ਜਾਂਦੀਆਂ ਹਨ।”
ਸੰਸਦ ਮੈਂਬਰ ਸਤਨਾਮ ਸੰਧੂ ਨੇ ਖੇਤੀਬਾੜੀ ਖੇਤਾਂ ਵਿੱਚੋਂ ਬਿਜਲੀ ਦੇ ਖੰਭੇ ਹਟਾਉਣ ਅਤੇ ਭੂਮੀਗਤ ਕੇਬਲਾਂ ਵਿਛਾਉਣ ਦੇ ਕੰਮ ਦੀ ਸਥਿਤੀ, ਇਸ ਦੇ ਪੂਰਾ ਹੋਣ ਦੀ ਸੰਭਾਵਿਤ ਸਮਾਂ-ਸੀਮਾ ਅਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੀ ਜਾ ਰਹੀ ਸਹਾਇਤਾ ਬਾਰੇ ਵੇਰਵੇ ਮੰਗੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


