Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਲੀਮਾਨੀ ਬੋਰਡ ਦੇ ਮੈਂਬਰ
    Punjab

    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਲੀਮਾਨੀ ਬੋਰਡ ਦੇ ਮੈਂਬਰ

    August 11, 20263 Mins Read
    Share Facebook Twitter Telegram Email WhatsApp

    ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪਾਰਲੀਮਾਨੀ ਬੋਰਡ ਦੇ ਸਤਿਕਾਰਯੋਗ ਮੈਂਬਰ ਸਾਹਿਬਾਨ, ਜਿਨ੍ਹਾਂ ਵਿੱਚ ਸ੍ਰ. ਕਾਬਲ ਸਿੰਘ ਜੀ (ਕੋਆਰਡੀਨੇਟਰ), ਭਾਈ ਸੁਖਵਿੰਦਰ ਸਿੰਘ ਅਗਵਾਨ ਜੀ ( ਭਤੀਜੇ ਸ਼ਹੀਦ ਭਾਈ ਸਤਵੰਤ ਸਿੰਘ ਜੀ ) ਸ੍ਰ. ਬਾਬੂ ਸਿੰਘ ਬਰਾੜ ਜੀ ਅਤੇ ਸ੍ਰ. ਪ੍ਰਗਟ ਸਿੰਘ ਜੀ ਸ਼ਾਮਲ ਹਨ, ਨੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਸਮੁੱਚੀ ਸੀਨੀਅਰ ਲੀਡਰਸ਼ਿਪ ਸਮੇਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਪਾਰਟੀ ਦੀ ਚੜ੍ਹਦੀ ਕਲਾ, ਪੰਥ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦਾ ਓਟ-ਆਸਰਾ ਲਿਆ। ਇਸ ਮੌਕੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਨਵ-ਨਿਯੁਕਤ ਪਾਰਲੀਮਾਨੀ ਬੋਰਡ ਦੇ ਮੈਂਬਰ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਬਾਅਦ ਵਿੱਚ ਬਾਪੂ ਤਰਸੇਮ ਸਿੰਘ ਜੀ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਲੀਮਾਨੀ ਬੋਰਡ ਪੰਥ ਅਤੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪੂਰੀ ਨਿਰਪੱਖਤਾ ਨਾਲ ਆਪਣੇ ਫੈਸਲੇ ਲਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਕਰਦੇ ਸਮੇਂ ਕਿਸੇ ਵੀ ਤਰ੍ਹਾਂ ਦੇ ਨਿੱਜੀ ਜਾਂ ਹੋਰ ਪੱਖਪਾਤ ਦੀ ਬਜਾਏ ਪੰਥ, ਪੰਜਾਬ ਅਤੇ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਉਪਰੰਤ ਪਾਰਲੀਮਾਨੀ ਬੋਰਡ ਦੇ ਮੈਂਬਰ ਸਾਹਿਬਾਨ ਨੇ ਸਾਂਝੇ ਤੌਰ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਿਧਾਂਤਾਂ, ਪੰਥਕ ਰਵਾਇਤਾਂ ਅਤੇ ਸਰਬੱਤ ਦੇ ਭਲੇ ਦੀ ਸੋਚ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ, ਪੰਜਾਬੀ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਬਿਨਾਂ ਕਿਸੇ ਭੇਦ-ਭਾਵ ਦੇ ਆਪਣੀ ਜ਼ਿੰਮੇਵਾਰੀ ਨੂੰ ਸੰਜੀਦਗੀ ਨਾਲ ਨਿਭਾਏਗੀ। ਪਾਰਲੀਮਾਨੀ ਬੋਰਡ ਦੇ ਮੈਂਬਰਾਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਯੋਗਤਾ, ਇਮਾਨਦਾਰੀ, ਲੋਕ ਸੇਵਾ ਪ੍ਰਤੀ ਵਚਨਬੱਧਤਾ ਅਤੇ ਪੰਥਕ ਸੋਚ ਨੂੰ ਮੁੱਖ ਮਾਪਦੰਡ ਬਣਾਉਂਦਿਆਂ ਯੋਗ ਅਤੇ ਮਜ਼ਬੂਤ ਉਮੀਦਵਾਰਾਂ ਨੂੰ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਅਖੀਰ ਵਿੱਚ ਬਾਪੂ ਤਰਸੇਮ ਸਿੰਘ ਜੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਿਆਂ ਸਮੂਹ ਸੰਗਤ ਅਤੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ ਗਈ। ਇਸ ਮੌਕੇ ਤੇ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਰਜਿੰਦਰ ਸਿੰਘ ( ਸਪੁੱਤਰ ਸ਼ਹੀਦ ਭਾਈ ਕੇਹਰ ਸਿੰਘ ), ਭਾਈ ਪੁਰੂਰਾਜ ਸਿੰਘ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਚਾਚਾ ਸੁਖਚੈਨ ਸਿੰਘ, ਚਾਚਾ ਪਲਵਿੰਦਰ ਸਿੰਘ, ਭਾਈ ਪ੍ਰਿਥੀਪਾਲ ਸਿੰਘ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਦੇਵ ਕਾਦੀਆਂ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਜਸਕਰਨ ਸਿੰਘ ਰਿਆੜ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਗੁਰਵਿੰਦਰ ਸਿੰਘ ਝੰਡੇਰ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਨਰਿੰਦਰ ਸਿੰਘ ਕਲਸੀਆਂ, ਭਾਈ ਇਕਬਾਲ ਸਿੰਘ ਸੰਧੂ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਕਰਨਵੀਰ ਸਿੰਘ, ਭਾਈ ਦਯਾ ਸਿੰਘ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਭਾਈ ਨਾਥਵਿੰਦਰ ਸਿੰਘ, ਭਾਈ ਪਰਮਜੀਤ ਸਿੰਘ ਵਣੀਏਕੇ, ਭਾਈ ਸੁਖਬੀਰ ਸਿੰਘ ਵਲਟੋਹਾ, ਭਾਈ ਹਰਕਮਲਪ੍ਰੀਤ ਸਿੰਘ ਜੰਡ, ਸ੍ਰ ਬਾਬੂ ਸਿੰਘ ਜੰਡਿਆਲਾ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਬਲਜੀਤ ਸਿੰਘ ਚਾਟੀਵਿੰਡ, ਮਨੀ ਸ਼ਰਮਾ ਜੀ, ਭਾਈ ਜੁਗਰਾਜ ਸਿੰਘ ਨਰਾਇਣਗੜ੍ਹ, ਭਾਈ ਸਵਰਨ ਸਿੰਘ ਗੋਲਡਨ, ਭਾਈ ਰਜਿੰਦਰ ਸਿੰਘ ਤਲਵੰਡੀ, ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਅਮਰੀਕ ਸਿੰਘ ਬਿੱਟਾ, ਡਾਕਟਰ ਦਲਬੀਰ ਸਿੰਘ ਵੇਰਕਾ, ਭਾਈ ਪ੍ਰਗਟ ਮਾਹਲ, ਭਾਈ ਬਿਕਰਮਜੀਤ ਸਿੰਘ ਕੋਟਲਾ, ਭਾਈ ਦਲਜੀਤ ਸਿੰਘ ਪੱਧਰੀ, ਭਾਈ ਪ੍ਰਿਤਪਾਲ ਸਿੰਘ ਮੀਰਾਂਕੋਟ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਜਿੰਦਰ ਸਿੰਘ ਹੈਪੀ ਖਾਪੜਖੇੜੀ, ਭਾਈ ਬਲਜਿੰਦਰ ਬਾਜਵਾ, ਡਾਕਟਰ ਅਵਤਾਰ ਸਿੰਘ, ਭਾਈ ਜਰਮਨਦੀਪ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਨਵਦੀਪ ਸਿੰਘ ਅਤੇ ਭਾਈ ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜਰ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.