ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਰਾਜ ਵਿੱਚੋਂ ਟੀ.ਬੀ. ਦੇ ਪੂਰਨ ਖਾਤਮੇ ਲਈ ਠੋਸ ਅਤੇ ਨਤੀਜੇਮੁਖੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ‘ਟੀ.ਬੀ. ਮੁਕਤ ਭਾਰਤ ਮੁਹਿੰਮ’ ਅਤੇ ‘ਨਿਕਸ਼ੈ ਮਿੱਤਰ ਪਹਿਲ’ ਤਹਿਤ ਕੀਤੇ ਜਾ ਰਹੇ ਕੰਮਾਂ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਸਮੇਂ-ਸਮੇਂ ‘ਤੇ ਨਤੀਜਿਆਂ ਦਾ ਆਡਿਟ ਕੀਤਾ ਜਾਵੇ।
ਰਾਜਪਾਲ ‘ਟੀ.ਬੀ. ਮੁਕਤ ਭਾਰਤ ਮੁਹਿੰਮ’ ਅਤੇ ‘ਨਿਕਸ਼ੈ ਮਿੱਤਰ ਪਹਿਲ’ ਤਹਿਤ ਹਰਿਆਣਾ ਰਾਜ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਪ੍ਰਗਤੀ ਦੀ ਸਮੀਖਿਆ ਕਰਨ ਲਈ ਚੰਡੀਗੜ੍ਹ ਸਥਿਤ ਲੋਕ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ 13 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੰਬੋਧਿਤ ਕਰ ਰਹੇ ਸਨ।
ਪ੍ਰੋ. ਘੋਸ਼ ਨੇ ਟੀ.ਬੀ. ਦੀ ਛੇਤੀ ਪਛਾਣ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਲਈ ਰੋਕਥਾਮ ਦੇ ਉਪਾਵਾਂ ਅਤੇ ਕਮਿਊਨਿਟੀ ਆਧਾਰਿਤ ਸਕ੍ਰੀਨਿੰਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਟੀ.ਬੀ. ਦੇ ਖਾਤਮੇ ਦੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਦੇ ਨਾਲ-ਨਾਲ ਸਾਰੇ ਸਬੰਧਤ ਧਿਰਾਂ ਦੀ ਸਰਗਰਮ ਅਤੇ ਪ੍ਰਭਾਵੀ ਭਾਗੀਦਾਰੀ ਜ਼ਰੂਰੀ ਹੈ।
ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਧ ਖ਼ਤਰੇ ਵਾਲੇ ਪਿੰਡਾਂ ‘ਤੇ ਵਿਸ਼ੇਸ਼ ਧਿਆਨ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਜਾਂਚ ਅਤੇ ਸਿਹਤ ਸਹੂਲਤਾਂ ਉਨ੍ਹਾਂ ਕਮਜ਼ੋਰ ਅਤੇ ਲੋੜਵੰਦ ਲੋਕਾਂ ਤੱਕ ਸਿੱਧੀਆਂ ਪਹੁੰਚਣ, ਜਿਨ੍ਹਾਂ ਨੂੰ ਇਨ੍ਹਾਂ ਦੀ ਸਭ ਤੋਂ ਵੱਧ ਲੋੜ ਹੈ ਅਤੇ ਜਿੱਥੇ ਇਹ ਸਹੂਲਤਾਂ ਆਸਾਨੀ ਨਾਲ ਉਪਲਬਧ ਨਹੀਂ ਹਨ। ਉਨ੍ਹਾਂ ਟੀ.ਬੀ. ਤੋਂ ਸੰਕਰਮਿਤ ਪਾਏ ਗਏ ਮਰੀਜ਼ਾਂ ਦੇ ਸੁਚੱਜੇ ਇਲਾਜ ਅਤੇ ਦੇਖਭਾਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਦੇ ਨਾਲ ਹੀ, ‘ਨਿਕਸ਼ੈ ਮਿੱਤਰ ਪਹਿਲ’ ਤਹਿਤ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਪੋਸ਼ਣ ਸਹਾਇਤਾ ਕਿੱਟਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।
ਰਾਜਪਾਲ ਨੇ ਤਕਨਾਲੋਜੀ ਅਧਾਰਿਤ ਸਾਧਨਾਂ, ਖਾਸ ਕਰਕੇ ‘ਟੀ.ਬੀ. ਮੁਕਤ ਭਾਰਤ ਐਪ’ ਦੀ ਵੱਧ ਪ੍ਰਭਾਵੀ ਢੰਗ ਨਾਲ ਵਰਤੋਂ ਕਰਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹਾ ਟੀ.ਬੀ. ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾਵੇ, ਲੋੜ ਅਨੁਸਾਰ ਉਨ੍ਹਾਂ ਵਿੱਚ ਸੁਧਾਰ ਕੀਤਾ ਜਾਵੇ ਅਤੇ ਪ੍ਰੋਗਰਾਮ ਦੇ ਪ੍ਰਭਾਵੀ ਅਮਲ ਲਈ ਉਨ੍ਹਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰਾਂ ਨੂੰ ‘ਟੀ.ਬੀ. ਮੁਕਤ ਹਰਿਆਣਾ’ ਦਾ ਟੀਚਾ ਹਾਸਲ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਪ੍ਰੋ. ਘੋਸ਼ ਨੇ ਕਿਹਾ ਕਿ ਉਹ ਤਿੰਨ ਮਹੀਨੇ ਬਾਅਦ ‘ਨਿਕਸ਼ੈ ਮਿੱਤਰ ਪਹਿਲ’ ਤਹਿਤ ਜ਼ਿਲ੍ਹਿਆਂ ਦੇ ਪ੍ਰਦਰਸ਼ਨ ਦੀ ਸਮੀਖਿਆ ਕਰਨਗੇ।
ਮੀਟਿੰਗ ਦੌਰਾਨ ਸਾਰੇ ਡਿਪਟੀ ਕਮਿਸ਼ਨਰਾਂ ਨੂੰ ‘ਨਿਕਸ਼ੈ ਮਿੱਤਰ’ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਅਤੇ ਟੀ.ਬੀ. ਤੋਂ ਪ੍ਰਭਾਵਿਤ ਲੋਕਾਂ ਨੂੰ ਪੋਸ਼ਣ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ, ਉਨ੍ਹਾਂ ਦੇ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਇਸ ਪਹਿਲਕਦਮੀ ਨਾਲ ਜੋੜਨ ਅਤੇ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਨੈਸ਼ਨਲ ਹੈਲਥ ਮਿਸ਼ਨ, ਹਰਿਆਣਾ ਦੇ ਮਿਸ਼ਨ ਡਾਇਰੈਕਟਰ ਡਾ. ਆਰ.ਐਸ. ਢਿੱਲੋਂ, ਰਾਜਪਾਲ ਦੇ ਸਕੱਤਰ ਸ਼੍ਰੀ ਵਿਜੇ ਕੁਮਾਰ ਭਾਵਿਕੱਟੀ, ਡੀ.ਐਚ.ਐਸ. ਡਾ. ਬ੍ਰਹਮਦੀਪ ਸਿੰਘ, ਰਾਜ ਟੀ.ਬੀ. ਅਧਿਕਾਰੀ ਡਾ. ਰਾਜੇਸ਼ ਰਾਜੂ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਸਿਰਸਾ, ਮਹਿੰਦਰਗੜ੍ਹ, ਸੋਨੀਪਤ, ਪੰਚਕੂਲਾ, ਹਿਸਾਰ, ਫਰੀਦਾਬਾਦ, ਨੂੰਹ, ਕਰਨਾਲ, ਯ????ਨਗਰ, ਚਰਖੀ ਦਾਦਰੀ, ਪਾਣੀਪਤ, ਗੁਰੂਗ੍ਰਾਮ ਅਤੇ ਰੋਹਤਕ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


