ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ। ਬੁੱਧਵਾਰ ਨੂੰ ਇਨ੍ਹਾਂ ਅਸਥਾਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ 15 ਬੱਸਾਂ ਨੂੰ ’ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜਿਨ੍ਹਾਂ ਨੇ ਬੱਸਾਂ ਦੇ ਅੰਦਰ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ।
ਇਸ ਯੋਜਨਾ ਤਹਿਤ 50 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਸ਼ਰਧਾਲੂ ਯਾਤਰਾ ਕਰ ਸਕਦੇ ਹਨ, ਜਿਸ ਵਿੱਚ ਇੱਕ ਪਰਿਵਾਰ ਦੇ ਵੱਧ ਤੋਂ ਵੱਧ ਦੋ ਮੈਂਬਰ ਯਾਤਰਾ ਕਰਨ ਦੇ ਯੋਗ ਹਨ, ਜਦਕਿ ਸਰਕਾਰ ਵੱਲੋਂ ਏ.ਸੀ. ਸਲੀਪਰ ਬੱਸ ਯਾਤਰਾ, ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਮੁਫ਼ਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਪਹਿਲੇ ਪੜਾਅ ਵਿੱਚ ਹੁਣ ਤੱਕ 4 ਲੱਖ ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਵਿਖੇ ਨਤਮਸਤਕ ਹੋ ਚੁੱਕੇ ਹਨ।
ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਲੋਕਾਂ ਲਈ ਇਹ ਉਨ੍ਹਾਂ ਦੇ ਜੀਵਨ ਵਿੱਚ ਤੀਰਥ ਯਾਤਰਾ ’ਤੇ ਜਾਣ ਦਾ ਇੱਕ ਬਹੁਤ ਵੱਡਾ ਮੌਕਾ ਹੈ। ਅਸੀਂ ਹੁਣੇ ਬੱਸਾਂ ਦੇ ਅੰਦਰ ਵੀ ਗਏ ਸੀ। ਬੱਸਾਂ ਬਹੁਤ ਹੀ ਸ਼ਾਨਦਾਰ, ਆਰਾਮਦਾਇਕ ਅਤੇ ਏ.ਸੀ. ਹਨ। ਲੋਕਾਂ ਨੂੰ ਕੁਝ ਵੀ ਖਰਚ ਕਰਨ ਦੀ ਲੋੜ ਨਹੀਂ ਹੈ। ਭਗਵੰਤ ਮਾਨ ਸਰਕਾਰ ਯਾਤਰਾ, ਰਹਿਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਖੁਦ ਉਠਾਏਗੀ। ਸ਼ਰਧਾਲੂਆਂ ਲਈ ਬਹੁਤ ਵਧੀਆ ਹੋਟਲਾਂ ਦੇ ਪ੍ਰਬੰਧ ਕੀਤੇ ਗਏ ਹਨ। ਉੱਥੇ ਪਹੁੰਚਣ ਤੋਂ ਬਾਅਦ ਵੀ ਚੰਗੀਆਂ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਇਸ ਲਈ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।”
‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਦੱਸਿਆ, “ਅੱਜ 15 ਬੱਸਾਂ ਹਰਿਦੁਆਰ-ਰਿਸ਼ੀਕੇਸ਼, ਮਥੁਰਾ ਜੀ-ਵ੍ਰਿੰਦਾਵਨ ਧਾਮ ਅਤੇ ਸਾਲਾਸਰ-ਸ੍ਰੀ ਖਾਟੂ ਸ਼ਿਆਮ ਜਾ ਰਹੀਆਂ ਹਨ। ਅਸੀਂ ਬੱਸਾਂ ਦੇ ਅੰਦਰ ਲੋਕਾਂ ਨਾਲ ਗੱਲ ਕੀਤੀ, ਜਿਨ੍ਹਾਂ ਵਿੱਚੋਂ ਕਈਆਂ ਨੂੰ ਪਹਿਲੀ ਵਾਰ ਸਾਲਾਸਰ ਅਤੇ ਸ੍ਰੀ ਖਾਟੂ ਸ਼ਿਆਮ ਜਾਣ ਦਾ ਮੌਕਾ ਮਿਲ ਰਿਹਾ ਹੈ। ਆਉਣ ਵਾਲੇ ਮਹੀਨਿਆਂ ਵਿੱਚ ਪੰਜਾਬ ਦੇ ਕੁੱਲ 1.5 ਲੱਖ ਲੋਕਾਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ’ਤੇ ਲਿਜਾਇਆ ਜਾਵੇਗਾ।”
ਮੁੱਖ ਮੰਤਰੀ ਨੇ ਕਿਹਾ, “ਅੱਜ ਹੁਸ਼ਿਆਰਪੁਰ ਤੋਂ ਵ੍ਰਿੰਦਾਵਨ, ਸਾਲਾਸਰ, ਖਾਟੂ ਸ਼ਿਆਮ, ਰਿਸ਼ੀਕੇਸ਼ ਅਤੇ ਮਥੁਰਾ ਲਈ 15 ਬੱਸਾਂ ਜਾ ਰਹੀਆਂ ਹਨ। ਅਸੀਂ ਸ਼ਰਧਾਲੂਆਂ ਨੂੰ ਮਿਲੇ ਅਤੇ ਬੱਸਾਂ ਵਿੱਚ ਬੈਠੇ ਸ਼ਰਧਾਲੂ ਬਹੁਤ ਖੁਸ਼ ਹਨ ਅਤੇ ਪਹਿਲਾਂ ਹੀ ਭਜਨ ਗਾ ਰਹੇ ਹਨ। ਮੈਂ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਦੀ ਯਾਤਰਾ ਸ਼ੁਭ ਹੋਵੇ, ਉਹ ਖੁਸ਼ੀ-ਖੁਸ਼ੀ, ਗਾਉਂਦੇ ਹੋਏ ਅਤੇ ਅਨੰਦ ਮਾਣਦੇ ਹੋਏ ਜਾਣ ਅਤੇ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਅਰਦਾਸ ਕਰਕੇ ਪਰਤਣ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਰਸ਼ਨਾਂ ਲਈ ਜਾਣ ਅਤੇ ਪੰਜਾਬ ਦੀ ਬਿਹਤਰੀ, ਤਰੱਕੀ ਅਤੇ ਚੰਗੀ ਸਿਹਤ ਲਈ ਅਰਦਾਸ, ਦੁਆ ਅਤੇ ਆਰਤੀ ਕਰਕੇ ਪਰਤਣ।”
ਉਨ੍ਹਾਂ ਕਿਹਾ, “ਸਾਰੇ ਸ਼ਰਧਾਲੂਆਂ ਦੀ ਯਾਤਰਾ ਲਈ ਏਸੀ ਸਲੀਪਰ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਰਹਿਣ ਲਈ ਏ.ਸੀ. ਕਮਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ। ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਮੁਫ਼ਤ ਖਾਣਾ ਅਤੇ ਦੇਖਭਾਲ ਪ੍ਰਦਾਨ ਕੀਤੀ ਜਾਵੇਗੀ। ਹਰੇਕ ਸ਼ਰਧਾਲੂ ਦਾ ਮੈਡੀਕਲ ਬੀਮਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਣ। ਸ਼ਰਧਾਲੂਆਂ ਦੀ ਸਹੂਲਤ ਲਈ ਹਰੇਕ ਬੱਸ ਵਿੱਚ ਇੱਕ ਅਟੈਂਡੈਂਟ ਮੌਜੂਦ ਰਹੇਗਾ ਅਤੇ ਹਰੇਕ ਮੰਜ਼ਿਲ ’ਤੇ ਇੱਕ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਹੈ ਤਾਂ ਜੋ ਦਰਸ਼ਨ ਕਰਨ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਹੋ ਸਕੇ।”
ਮੁੱਖ ਮੰਤਰੀ ਨੇ ਕਿਹਾ, “ਯਾਤਰਾ ਪੂਰੀ ਹੋਣ ’ਤੇ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਅਤੇ ਯਾਦਗਾਰ ਵਜੋਂ ਪਿੱਤਲ ਦਾ ਗਿਲਾਸ ਵੀ ਦਿੱਤਾ ਜਾਵੇਗਾ। ਕਿਸੇ ਵੀ ਖੇਤਰ, ਜਾਤ ਜਾਂ ਧਰਮ ਦੇ ਲੋਕ ਇਨ੍ਹਾਂ ਧਾਰਮਿਕ ਯਾਤਰਾਵਾਂ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ। ਪੰਜਾਬ ਸਰਕਾਰ ਦਾ ਇਹ ਉਪਰਾਲਾ ਉਨ੍ਹਾਂ ਬਜ਼ੁਰਗਾਂ ਦੀਆਂ ਇੱਛਾਵਾਂ ਨੂੰ ਪੂਰਾ ਕਰ ਰਿਹਾ ਹੈ ਜੋ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਆਸ਼ੀਰਵਾਦ ਲੈਣਾ ਚਾਹੁੰਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਪਠਾਨਕੋਟ ਅਤੇ ਗੁਰਦਾਸਪੁਰ ਦੇ ਸ਼ਰਧਾਲੂਆਂ ਨੂੰ ਲੈ ਕੇ ਕੁੱਲ 15 ਬੱਸਾਂ ਹੁਸ਼ਿਆਰਪੁਰ ਤੋਂ ਵੱਖ-ਵੱਖ ਧਾਰਮਿਕ ਅਸਥਾਨਾਂ ਲਈ ਰਵਾਨਾ ਹੋਈਆਂ ਹਨ। ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਜਲੰਧਰ ਅਤੇ ਕਪੂਰਥਲਾ ਤੋਂ 10 ਬੱਸਾਂ ਰਿਸ਼ੀਕੇਸ਼-ਹਰਿਦੁਆਰ ਜਾਣਗੀਆਂ। ਇਸੇ ਤਰ੍ਹਾਂ ਫਗਵਾੜਾ ਅਤੇ ਗੁਰਦਾਸਪੁਰ ਤੋਂ 2 ਬੱਸਾਂ ਸ਼ਰਧਾਲੂਆਂ ਨੂੰ ਮਥੁਰਾ-ਵ੍ਰਿੰਦਾਵਨ ਲੈ ਕੇ ਜਾਣਗੀਆਂ ਜਦਕਿ ਜਲੰਧਰ ਅਤੇ ਗੁਰਦਾਸਪੁਰ ਤੋਂ 3 ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਲੈ ਕੇ ਜਾਣਗੀਆਂ।”
ਉਨ੍ਹਾਂ ਕਿਹਾ, “ਯੋਜਨਾ ਦੇ ਪਹਿਲੇ ਪੜਾਅ ਵਿੱਚ ਹੁਣ ਤੱਕ 4 ਲੱਖ ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਵਿਖੇ ਨਤਮਸਤਕ ਹੋ ਚੁੱਕੇ ਹਨ। ਇਸ ਤੀਰਥ ਯਾਤਰਾ ਲਈ ਵੱਖ-ਵੱਖ ਜ਼ਿਲ੍ਹਿਆਂ ਤੋਂ ਕਲੱਸਟਰ ਬਣਾਏ ਗਏ ਹਨ। ਇਸ ਤੀਰਥ ਯਾਤਰਾ ’ਤੇ ਹੁਣ ਤੱਕ 148 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਯਾਤਰਾਵਾਂ ’ਤੇ 10 ਲੱਖ ਸ਼ਰਧਾਲੂਆਂ ਨੂੰ ਲਿਜਾਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਵਿਸ਼ੇਸ਼ ਤੀਰਥ ਯਾਤਰਾ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਟੈਂਟ ਸਿਟੀ ਵੀ ਸਥਾਪਿਤ ਕੀਤਾ ਗਿਆ ਹੈ ਅਤੇ ਯਾਤਰਾ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਹੀ ਹੈ।”
ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰ ਵੀ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ: ਸੀਐਮ ਮਾਨ ਅਤੇ ਕੇਜਰੀਵਾਲ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ
4 Mins Read
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


