ਬਲਾਚੌਰ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਵੱਡੀ ਮੰਗ ਨੂੰ ਪੂਰਾ ਕਰਦਿਆਂ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਅੱਜ ਬਲਾਚੌਰ-ਸਿਆਣਾ ਵਿਖੇ ਫਾਇਰ ਬ੍ਰਿਗੇਡ ਦੀ ਨਵੀਂ ਬਿਲਡਿੰਗ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਅਹਿਮ ਪ੍ਰੋਜੈਕਟ ਦੇ ਕੰਮ ਦਾ ਨੀਂਹ ਪੱਥਰ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅ13ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਕਰਨਵੀਰ ਕਟਾਰੀਆ ਵੱਲੋਂ ਆਪਣੇ ਕਰ-ਕਮਲਾਂ ਨਾਲ ਰੱਖਿਆ ਗਿਆ । ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਆਪਣੇ ਬਿਆਨ ਵਿੱਚ ਕਿਹਾ, ‘ਬਲਾਚੌਰ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਸੁਰੱਖਿਆ ਸਾਡੀ ਪਹਿਲੀ ਪ੍ਰਾਇੋਰਟੀ ਹੈ। ਫਾਇਰ ਸਟੇਸ਼ਨ ਨਾ ਹੋਣ ਕਰਕੇ ਇਲਾਕੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਮੇਂ ਨਵਾਂਸ਼ਹਿਰ ’ਤੇ ਨਿਰਭਰ ਰਹਿਣਾ ਪੈਂਦਾ ਸੀ, ਜਿਸ ਨਾਲ ਕਾਫ਼ੀ ਨੁਕਸਾਨ ਹੁੰਦਾ ਸੀ। ਹੁਣ ਇਸ ਨਵੇਂ ਫਾਇਰ ਸਟੇਸ਼ਨ ਦੇ ਬਣਨ ਨਾਲ ਸਥਾਨਕ ਲੋਕਾਂ ਨੂੰ ਤੁਰੰਤ ਐਮਰਜੈਂਸੀ ਰਾਹਤ ਮਿਲੇਗੀ। ਅਸੀਂ ਇਲਾਕੇ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹਾਂ।’ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪਰਿਸ਼ਦ ਮੈਂਬਰ ਕਰਨਵੀਰ ਕਟਾਰੀਆ ਨੇ ਦੱਸਿਆ ਕਿ ਸਾਲ 2022 ਨੂੰ ਜਦੋਂ ਇਲਾਕੇ ਦੇ ਲੋਕਾਂ ਨੇ ਆਸ਼ੀਰਵਾਦ ਦੇ ਕੇ ਉਨ੍ਹਾਂ ਦੇ ਮਾਤਾ ਜੀ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਸੇਵਾ ਦਾ ਮੌਕਾ ਦਿੱਤਾ ਸੀ, ਉਹ ਉਦੋਂ ਤੋਂ ਹੀ ਖੇਤਰ ਵਿੱਚ ਫਾਇਰ ਬ੍ਰਿਗੇਡ ਦੀ ਸਹੂਲਤ ਲਈ ਨਿਰੰਤਰ ਯਤਨਸ਼ੀਲ ਸਨ। ਉਨ੍ਹਾਂ ਕਿਹਾ ਕਿ ਪੁਲਿਸ, ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਵਰਗੀਆਂ ਐਮਰਜੈਂਸੀ ਸੇਵਾਵਾਂ ਸਭ ਤੋਂ ਜ਼ਰੂਰੀ ਹਨ। ਪਿਛਲੇ ਸਮੇਂ ਦੌਰਾਨ ਖੇਤਾਂ, ਜੰਗਲਾਂ ਜਾਂ ਸ਼ਹਿਰ ਦੀਆਂ ਦੁਕਾਨਾਂ ’ਚ ਅੱਗ ਲੱਗਣ ਦੀ ਘਟਨਾ ਵਾਪਰਨ ’ਤੇ ਨਵਾਂਸ਼ਹਿਰ ਤੋਂ ਫਾਇਰ ਬ੍ਰਿਗੇਡ ਮੰਗਵਾਉਣੀ ਪੈਂਦੀ ਸੀ, ਜਿਸ ਕਾਰਨ ਦੇਰੀ ਹੁੰਦੀ ਸੀ ਅਤੇ ਲੋਕਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦੇ ਇੰਨੇ ਸਾਲਾਂ ਬਾਅਦ ਵੀ ਸ਼ਹਿਰ ਕੋਲ ਆਪਣੀ ਫਾਇਰ ਬ੍ਰਿਗੇਡ ਨਹੀਂ ਸੀ, ਪਰ ਹੁਣ ਲਗਭਗ 2 ਕਰੋੜ ਰੁਪਏ ਦਾ ਟੈਂਡਰ ਅਲਾਟ ਹੋ ਚੁੱਕਾ ਹੈ। ਇਸ ਪ੍ਰੋਜੈਕਟ ਤਹਿਤ ਬਿਲਡਿੰਗ ਵਿੱਚ ਬਿਹਤਰ ਇਨਫਰਾਸਟ੍ਰਕਚਰ ਅਤੇ ਫਾਇਰ ਸਟਾਫ਼ ਦੇ ਰਹਿਣ ਲਈ ਕਮਰੇ ਤਿਆਰ ਕੀਤੇ ਜਾਣਗੇ, ਜਦਕਿ ਗੱਡੀਆਂ ਦਾ ਖਰਚਾ ਇਸ ਤੋਂ ਵੱਖਰਾ ਹੋਵੇਗਾ। ਇਹ ਇਮਾਰਤ 4 ਮਹੀਨਿਆਂ ਦੇ ਅੰਦਰ ਤਿਆਰ ਕਰਨ ਦਾ ਟੀਚਾ ਮਿਥਿਆ ਗਿਆ ਹੈ ਅਤੇ ਠੇਕੇਦਾਰ ਵੱਲੋਂ ਕੰਮ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਕੌਂਸਲਰ (ਲਾਡੀ ਰਾਣਾ), ਐੱਮ.ਸੀ. ਨਿਰਮਲਾ ਰਾਣੀ, ਐੱਮ.ਸੀ. ਰਣਜੀਤ ਕੁਮਾਰ, ਐੱਮ.ਸੀ. ਅਜੇ ਪਾਲ ਬਿੱਟੂ, ਐੱਮ.ਸੀ. ਰਾਧੇ ਸ਼ਾਮ, ਹਲਕਾ ਪ੍ਰਧਾਨ ਐੱਸ.ਸੀ. ਵਿੰਗ ਕੁਲਦੀਪ ਕੁਮਾਰ, ਜਸਵਿੰਦਰ ਸਿਆਨ, ਰਾਮਪਾਲ ਮਹੇਸੀ, ਵਿਸ਼ੂ ਰਾਣਾ, ਸੈਣੀ ਵੈੱਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਗੋਪੀ, ਬਲਾਕ ਪ੍ਰਧਾਨ ਸੁਰਿੰਦਰ ਭੱਟੀ, ਮਨਜੀਤ ਬੇਦੀ, ਅਨਿਲ ਕੁਮਾਰ, ਬਲਾਕ ਪ੍ਰਧਾਨ ਅਮਰਜੀਤ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਮੋਹਤਬਰ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


