ਸਹਾਰਨਪੁਰ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਇੰਡੋ-ਤਿਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਡੀਆਈਜੀ ਪਰਮਿੰਦਰ ਸਿੰਘ (54), ਜੋ ਸ੍ਰੀ ਆਨੰਦਪੁਰ ਸਾਹਿਬ ਦੇ ਮੂਲ ਨਿਵਾਸੀ ਸਨ, ਦਾ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਚਰਨ ਗੰਗਾ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਉਨ੍ਹਾਂ ਦੇ ਦੋਵੇਂ ਪੁੱਤਰਾਂ ਅੰਗਦ ਅਤੇ ਜੋਤ ਨੇ ਨਮ ਅੱਖਾਂ ਨਾਲ ਅਗਨੀ ਦਿੱਤੀ। ਇਸ ਮੌਕੇ ਸ਼ਮਸ਼ਾਨ ਘਾਟ ਦਾ ਮਾਹੌਲ ਬੇਹੱਦ ਗਮਗੀਨ ਬਣਿਆ ਹੋਇਆ ਸੀ ਅਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਇਲਾਕਾ ਵਾਸੀਆਂ ਦੀਆਂ ਅੱਖਾਂ ਨਮ ਸਨ।
ਅੰਤਿਮ ਸਸਕਾਰ ਤੋਂ ਪਹਿਲਾਂ ਆਈਟੀਬੀਪੀ ਦੇ ਜਵਾਨਾਂ ਵੱਲੋਂ ਡੀਆਈਜੀ ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਤਿਰੰਗੇ ਵਿੱਚ ਲਿਪਟੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਧਰਮ ਪਤਨੀ ਸਰਬਜੀਤ ਕੌਰ ਅਤੇ ਦੋਵੇਂ ਪੁੱਤਰਾਂ ਨੇ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ। ਇਸ ਉਪਰੰਤ ਪੂਰੇ ਸਰਕਾਰੀ ਸਨਮਾਨ ਨਾਲ ਤਿਰੰਗਾ ਉਤਾਰ ਕੇ ਉਨ੍ਹਾਂ ਦੀ ਧਰਮ ਪਤਨੀ ਸਰਬਜੀਤ ਕੌਰ ਦੇ ਹਵਾਲੇ ਕੀਤਾ ਗਿਆ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਆਈਟੀਬੀਪੀ ਦੇ ਆਈਜੀ ਅਕੁਨ ਸਭਰਵਾਲ, ਮੁਕਤਸਰ ਸਾਹਿਬ ਦੇ ਵਧੀਕ ਸੈਸ਼ਨ ਜੱਜ ਅਵਤਾਰ ਬਾਰੜਾ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਧੀਕ ਸੈਸ਼ਨ ਜੱਜ ਰਾਜਵਿੰਦਰ ਸਿੰਘ, ਐੱਸ.ਪੀ. ਅਰਵਿੰਦ ਮੀਨਾ, ਸਾਬਕਾ ਡੀਆਈਜੀ ਦਵਿੰਦਰ ਸਿੰਘ ਮੋਰਾਂਵਾਲੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਪ੍ਰਿੰਸੀਪਲ ਜਸਵੀਰ ਸਿੰਘ,ਸ੍ਰੀ ਆਨੰਦਪੁਰ ਸਾਹਿਬ ਦੇ ਐੱਸ.ਡੀ.ਐੱਮ. ਸੁਖਪਾਲ ਸਿੰਘ, ਡੀ.ਐੱਸ.ਪੀ. ਜਸ਼ਨਦੀਪ ਸਿੰਘ ਮਾਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਮੌਜੂਦ ਸਨ।
ਦੱਸਣਯੋਗ ਹੈ ਕਿ ਬੀਤੇ ਕੱਲ੍ਹ ਪੋਸਟਮਾਰਟਮ ਉਪਰੰਤ ਡੀਆਈਜੀ ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਪਹਿਲਾਂ ਅੰਬਾਲਾ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ ਸੀ। ਅੱਜ ਸਵੇਰੇ ਪੂਰੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਬਾਲਾ ਤੋਂ ਚੰਡੀਗੜ੍ਹ ਅਤੇ ਫਿਰ ਚੰਡੀਗੜ੍ਹ ਤੋਂ ਸ੍ਰੀ ਆਨੰਦਪੁਰ ਸਾਹਿਬ ਲਿਆਂਦਾ ਗਿਆ। ਇੱਥੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕੁਝ ਸਮੇਂ ਲਈ ਜੱਦੀ ਘਰ ਵਿਖੇ ਰੱਖਿਆ ਗਿਆ, ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਅੰਤਿਮ ਰਸਮਾਂ ਨਿਭਾਈਆਂ ਗਈਆਂ।
ਡੀਆਈਜੀ ਪਰਮਿੰਦਰ ਸਿੰਘ ਨੂੰ ਅੰਤਿਮ ਵਿਦਾਈ ਦੇਣ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਖੇਤਰ ਦੀਆਂ ਕਈ ਨਾਮਵਰ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


