Close Menu
Rozana Desh PardeshRozana Desh Pardesh
    What's Hot

    ‘ਸੰਚਾਰ ਸਾਥੀ’ ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ ‘ਚ ਕੀਤੀ ਮਦਦ : PM ਮੋਦੀ

    November 29, 2026

    ‘ਮਨ ਕੀ ਬਾਤ’ ‘ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

    November 29, 2026

    ਕਰਾਚੀ ‘ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

    November 29, 2026
    Facebook X (Twitter) Instagram YouTube
    Breaking News
    • ‘ਸੰਚਾਰ ਸਾਥੀ’ ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ ‘ਚ ਕੀਤੀ ਮਦਦ : PM ਮੋਦੀ
    • ‘ਮਨ ਕੀ ਬਾਤ’ ‘ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ
    • ਕਰਾਚੀ ‘ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ
    • ਨਾਕਾਬੰਦੀ ਦੀ ਉਲੰਘਣਾ ਕਰਨ ਵਾਲੇ ਜਹਾਜ਼ ‘ਤੇ ਅਮਰੀਕਾ ਨੇ ਕਰ’ਤਾ ਹਮਲਾ ! ਕ੍ਰੂ ਮੈਂਬਰ ਸੁਰੱਖਿਅਤ
    • ਫ਼ਿਲਮ ‘ਯੇ ਪ੍ਰੇਮ ਮੋਲ ਲਿਆ’ ਦਾ ਬਾਕਸ ਆਫ਼ਿਸ ‘ਤੇ ਕਮਾਲ: ਦੁਨੀਆ ਭਰ ‘ਚ ਕਮਾਈ 18 ਕਰੋੜ ਪਾਰ
    • ਪਹਿਲਗਾਮ ਹਮਲੇ ਤੇ ‘ਆਪ੍ਰੇਸ਼ਨ ਸਿੰਦੂਰ’ ‘ਤੇ ਬਣੇਗੀ ਫ਼ਿਲਮ, ਫਿਲਮਮੇਕਰ ਅਰਜੁਨ ਸਰਜਾ ਕਰਨਗੇ ਨਿਰਦੇਸ਼ਨ
    • ਮਾਨਵ ਠੱਕਰ, ਮਾਨੁਸ਼ ਸ਼ਾਹ ਅਤੇ ਦੀਆ ਚਿਤਲੇ ਕਰਨਗੇ ਭਾਰਤੀ ਟੀਮ ਦੀ ਅਗਵਾਈ
    • ਟੀਮ ਇੰਡੀਆ ਤੋਂ ਬਾਹਰ ਹੋਣਾ ਦੁਖਦਾਈ, ਪਰ ਉਮੀਦ ਨਹੀਂ ਛੱਡੀ: ਸੂਰਿਆਕੁਮਾਰ ਯਾਦਵ
    Sunday, November 29
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ’ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
    Punjab

    ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ’ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

    August 16, 20263 Mins Read
    Share Facebook Twitter Telegram Email WhatsApp

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਜੀਵਨ, ਦਰਸ਼ਨ ਅਤੇ ਮਹਾਨ ਕੁਰਬਾਨੀ ਦੇ ਸਿਧਾਂਤਾਂ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਇੱਕ ਆਜ਼ਾਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਬੰਧੀ ਉਨ੍ਹਾਂ ਦੀ ਸੋਚ ਨੂੰ ਹਕੀਕਤ ਵਿੱਚ ਬਦਲਣ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ, ਉਨ੍ਹਾਂ ਕਿਹਾ ਕਿ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ ਅਤੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਹੁਸੈਨੀਵਾਲਾ ਨੂੰ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਵਿੱਚ ਬਦਲਣ ਲਈ ਸਮਰਪਿਤ ਵਿਰਾਸਤੀ ਕੰਪਲੈਕਸ ’ਤੇ 24.99 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
    ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਮਹਾਨ ਆਗੂਆਂ ਨੇ ਦੇਸ਼ ਅਤੇ ਇਸਦੇ ਲੋਕਾਂ ਦੀ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਹ ਸਥਾਨ ਹਰ ਦੇਸ਼ ਵਾਸੀ ਲਈ ਬਹੁਤ ਪਵਿੱਤਰ ਹੈ ਕਿਉਂਕਿ ਇਸੇ ਸਥਾਨ ‘ਤੇ ਅੰਗਰੇਜ਼ਾਂ ਵੱਲੋਂ ਬਿਨਾਂ ਕਿਸੇ ਸਨਮਾਨ ਦੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀਆਂ ਮ੍ਰਿਤਕ ਦੇਹਾਂ ਦਾ ਸਸਕਾਰ ਕੀਤਾ ਗਿਆ ਸੀ। ਇਹ ਸਥਾਨ ਦੇਸ਼ ਦੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦਾ ਰਿਹਾ ਹੈ।”
    ਮੁੱਖ ਮੰਤਰੀ ਨੇ ਕਿਹਾ, “ਮੈਂ ਖੁਦ ਨੂੰ ਬਹੁਤ ਸੁਭਾਗਾ ਸਮਝਦਾ ਹਾਂ ਕਿ ਮੈਨੂੰ ਇਸ ਪਵਿੱਤਰ ਧਰਤੀ ’ਤੇ ਆ ਕੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲਿਆ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ। ਦੇਸ਼ ਹਮੇਸ਼ਾ ਇਸ ਸ਼ਹੀਦ ਦਾ ਰਿਣੀ ਰਹੇਗਾ ਜਿਸਨੇ 23 ਸਾਲ ਦੀ ਛੋਟੀ ਜਿਹੀ ਉਮਰ ਵਿੱਚ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।”
    ਨੌਜਵਾਨਾਂ ’ਤੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ, ਉਨ੍ਹਾਂ ਕਿਹਾ, “ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ, ਜਿਸ ਨਾਲ ਦੇਸ਼ ਨੂੰ ਆਜ਼ਾਦੀ ਮਿਲੀ। ਸ਼ਹੀਦ-ਏ-ਆਜ਼ਮ ਹਮੇਸ਼ਾ ਲੱਖਾਂ ਨੌਜਵਾਨਾਂ ਲਈ ਰਾਸ਼ਟਰ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ। ਮੈਂ ਨੌਜਵਾਨਾਂ ਨੂੰ ਭਾਰਤ ਨੂੰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਦੇਸ਼ ਬਣਾਉਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲਣ ਦੀ ਅਪੀਲ ਕਰਦਾ ਹਾਂ।”
    ਹੁਸੈਨੀਵਾਲਾ ਹੈਰੀਟੇਜ ਕੰਪਲੈਕਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਸੈਨੀਵਾਲਾ ਹੈਰੀਟੇਜ ਕੰਪਲੈਕਸ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਸ ਪ੍ਰੋਜੈਕਟ ’ਤੇ 24.99 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰੋਜੈਕਟ ਸਾਡੇ ਮਹਾਨ ਸ਼ਹੀਦਾਂ ਦੇ ਸਨਮਾਨ ਲਈ ਇੱਕ ਨਿਮਾਣਾ ਜਿਹਾ ਯਤਨ ਹੈ ਅਤੇ ਇਸਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਆਜ਼ਾਦੀ ਘੁਲਾਟੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਸੁਰੱਖਿਅਤ ਰੱਖਣਾ ਹੈ। ਸਾਡਾ ਮੁੱਖ ਉਦੇਸ਼ ਹੁਸੈਨੀਵਾਲਾ ਵਿਖੇ ਵਿਰਾਸਤੀ ਖੇਤਰ ਨੂੰ ਵਿਕਸਤ ਕਰਨਾ ਹੈ ਅਤੇ ਇਸ ਵਿਰਾਸਤੀ ਕੰਪਲੈਕਸ ਦੇ ਨਿਰਮਾਣ ਨਾਲ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ।”
    ਪ੍ਰੋਜੈਕਟ ਦੀਆਂ ਵਿਸ਼ੇਸ਼ਤਾਵਾਂ ਦਾ ਵੇਰਵਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪ੍ਰੋਜੈਕਟ ਵਿੱਚ ਕੰਪਲੈਕਸ ਲਈ ਇੱਕ ਸ਼ਾਨਦਾਰ ਵਿਰਾਸਤੀ ਐਂਟਰੈਂਸ ਗੇਟ, ਸ਼ਹੀਦਾਂ ਦੇ ਜੀਵਨ ਨੂੰ ਸਮਰਪਿਤ ਦੋਵੇਂ ਪਾਸੇ ਇੱਕ ਵਿਰਾਸਤੀ ਗਲਿਆਰਾ, ਕੰਧ ਚਿੱਤਰ ਦੇ ਨਾਲ ਨਾਲ ਪਾਰਕਾਂ ਅਤੇ ਯਾਦਗਾਰੀ ਖੇਤਰਾਂ ਦਾ ਸੁੰਦਰੀਕਰਨ ਸ਼ਾਮਲ ਹੋਵੇਗਾ। ਇਸੇ ਤਰ੍ਹਾਂ, ਇਤਿਹਾਸਕ ਘਟਨਾਵਾਂ ਅਤੇ ਸ਼ਖਸੀਅਤਾਂ ਨੂੰ ਥੀਮੈਟਿਕ ਢੰਗ ਨਾਲ ਪੇਸ਼ ਕਰਨ ਲਈ ਪੁਰਾਣੇ ਪੁਲ ’ਤੇ ਇੱਕ 3ਡੀ ਮੈਪਿੰਗ ਸ਼ੋਅ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਇੱਕ ਸੰਗੀਤਕ ਫੁਹਾਰਾ ਵੀ ਲਗਾਇਆ ਜਾਵੇਗਾ।”
    ਕੰਪਲੈਕਸ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਹੋਰ ਸਹੂਲਤਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਕੰਪਲੈਕਸ ਵਿੱਚ ਬੱਚਿਆਂ ਲਈ ਇੱਕ ਸਮਰਪਿਤ ਖੇਡ ਖੇਤਰ, ਬਜ਼ੁਰਗ ਨਾਗਰਿਕਾਂ ਲਈ ਮਨੋਰੰਜਨ ਅਤੇ ਆਰਾਮਦਾਇਕ ਥਾਵਾਂ, ਇੱਕ ਆਨ-ਗਰਿੱਡ ਸੋਲਰ ਪਾਵਰ ਪਲਾਂਟ ਅਤੇ ਪੀਣ ਵਾਲੇ ਸਾਫ਼-ਸੁਥਰੇ ਪਾਣੀ ਲਈ ਇੱਕ ਆਰ.ਓ. ਪਲਾਂਟ ਦੀ ਵਿਵਸਥਾ ਵੀ ਹੋਵੇਗੀ।”

    Share. Facebook Twitter Pinterest Email WhatsApp

    Related Posts

    ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਯੂਥ ਕਲੱਬਾਂ ਨੂੰ 23 ਲੱਖ ਰੁਪਏ ਦੀਆਂ ਖੇਡ ਕਿੱਟਾਂ ਤੇ ਜਿੰਮ ਦੇ ਸਾਮਾਨ ਦੀ ਵੰਡ

    November 29, 2026

    ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

    November 29, 2026

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ‘ਸੰਚਾਰ ਸਾਥੀ’ ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ ‘ਚ ਕੀਤੀ ਮਦਦ : PM ਮੋਦੀ

    November 29, 2026

    ‘ਮਨ ਕੀ ਬਾਤ’ ‘ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

    November 29, 2026

    ਕਰਾਚੀ ‘ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

    November 29, 2026

    ਨਾਕਾਬੰਦੀ ਦੀ ਉਲੰਘਣਾ ਕਰਨ ਵਾਲੇ ਜਹਾਜ਼ ‘ਤੇ ਅਮਰੀਕਾ ਨੇ ਕਰ’ਤਾ ਹਮਲਾ ! ਕ੍ਰੂ ਮੈਂਬਰ ਸੁਰੱਖਿਅਤ

    November 29, 2026

    ਫ਼ਿਲਮ ‘ਯੇ ਪ੍ਰੇਮ ਮੋਲ ਲਿਆ’ ਦਾ ਬਾਕਸ ਆਫ਼ਿਸ ‘ਤੇ ਕਮਾਲ: ਦੁਨੀਆ ਭਰ ‘ਚ ਕਮਾਈ 18 ਕਰੋੜ ਪਾਰ

    November 29, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ‘ਸੰਚਾਰ ਸਾਥੀ’ ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ ‘ਚ ਕੀਤੀ ਮਦਦ : PM ਮੋਦੀ

    November 29, 2026

    ‘ਮਨ ਕੀ ਬਾਤ’ ‘ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

    November 29, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.