ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ 40 ਵਿਦਿਆਰਥੀਆਂ ਨੇ 80ਵੇਂ ਸੁਤੰਤਰਤਾ ਦਿਵਸ ਮੌਕੇ ਡਾ. ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੂਰੇ ਜੋਸ਼, ਅਨੁਸ਼ਾਸਨ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਨੇ ਖਾਕੀ ਵਰਦੀ ਵਿੱਚ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਇਨ੍ਹਾਂ ਸਟੂਡੈਂਟ ਪੁਲਿਸ ਕੈਡਿਟਾਂ ਨੂੰ ਉਨ੍ਹਾਂ ਦੀ ਅਨੁਸ਼ਾਸਿਤ, ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਹਾਜ਼ਰੀ ਲਈ ਸਨਮਾਨਿਤ ਕੀਤਾ ਗਿਆ। ਸਨਮਾਨ ਸਮੇਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਗੁਰਮੀਤ ਸਿੰਘ ਵੀ ਮੌਜੂਦ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੇ ਭਵਿੱਖ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਅਨੁਸ਼ਾਸਨ, ਜ਼ਿੰਮੇਵਾਰੀ, ਦੇਸ਼ਭਗਤੀ ਅਤੇ ਸਮਾਜਿਕ ਸੰਵੇਦਨਸ਼ੀਲਤਾ ਨਾਲ ਵੀ ਮਜ਼ਬੂਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਟੂਡੈਂਟ ਪੁਲਿਸ ਕੈਡਿਟ ਸਕੀਮ ਬੱਚਿਆਂ ਵਿੱਚ ਕਾਨੂੰਨ ਪ੍ਰਤੀ ਸਤਿਕਾਰ, ਨਸ਼ਿਆਂ ਤੋਂ ਦੂਰ ਰਹਿਣ, ਸੜਕ ਸੁਰੱਖਿਆ, ਸਾਈਬਰ ਜਾਗਰੂਕਤਾ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਪੈਦਾ ਕਰਨ ਲਈ ਮਹੱਤਵਪੂਰਨ ਮੰਚ ਹੈ।ਇਸ ਮੌਕੇ ਵਿਦਿਆਰਥੀਆਂ ਨੇ ਕੌਮੀ ਝੰਡੇ ਨੂੰ ਸਲਾਮੀ, ਪਰੇਡ, ਸੱਭਿਆਚਾਰਕ ਪ੍ਰਸਤੁਤੀਆਂ ਅਤੇ ਹੋਰ ਰਾਸ਼ਟਰ ਭਗਤੀ ਭਰਪੂਰ ਗਤੀਵਿਧੀਆਂ ਨੂੰ ਨੇੜਿਓਂ ਦੇਖਿਆ। ਸੁਤੰਤਰਤਾ ਦਿਵਸ ਵਰਗੇ ਮਹੱਤਵਪੂਰਨ ਮੌਕੇ ’ਤੇ ਉਨ੍ਹਾਂ ਦੀ ਸ਼ਮੂਲੀਅਤ ਨੇ ਉਨ੍ਹਾਂ ਵਿੱਚ ਦੇਸ਼ ਪ੍ਰਤੀ ਮਾਣ ਅਤੇ ਫਰਜ਼ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਜ਼ਿਲ੍ਹਾ ਕੁਆਡੀਨੇਟਰ ਪ੍ਰੇਮ ਸਿੰਘ ਨੇ ਕਿਹਾ ਕਿ ਸਟੂਡੈਂਟ ਪੁਲਿਸ ਕੈਡਿਟਾਂ ਦਾ ਕੈਬਨਿਟ ਮੰਤਰੀ ਵੱਲੋਂ ਸਨਮਾਨਿਤ ਕੀਤਾ ਜਾਣਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਉਨ੍ਹਾਂ ਭਵਿੱਖ ਵਿੱਚ ਵੀ ਅਨੁਸ਼ਾਸਨ, ਇਮਾਨਦਾਰੀ ਅਤੇ ਸਮਾਜ ਸੇਵਾ ਦੇ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਨੌਜਵਾਨਾਂ ਦੀ ਅਜਿਹੀ ਸਰਗਰਮ ਭਾਗੀਦਾਰੀ ਹੀ ਇੱਕ ਜ਼ਿੰਮੇਵਾਰ, ਅਨੁਸ਼ਾਸਿਤ ਅਤੇ ਮਜ਼ਬੂਤ ਸਮਾਜ ਦੀ ਨੀਂਹ ਰੱਖਦੀ ਹੈ ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


