ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਸਫੇੜਾ, ਪਹਾੜੀਪੁਰ ਅਤੇ ਡੇਰਾ ਮਰਦਾਹੇੜੀ ਵਿਖੇ ਵਿਸ਼ੇਸ਼ ’ਲੋਕ ਮਿਲਣੀ’ ਪ੍ਰੋਗਰਾਮ ਕੀਤੇ ਗਏ। ਇਸ ਦੌਰਾਨ ਹਲਕਾ ਇੰਚਾਰਜ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਬੜੇ ਧਿਆਨ ਨਾਲ ਸੁਣੇ। ਹਡਾਣਾ ਨੇ ਕਿਹਾ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ, ਸਤਿਕਾਰ ਅਤੇ ਵਿਸ਼ਵਾਸ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮਾਨ ਸਰਕਾਰ ਦੀਆਂ ਵਿਕਾਸ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਇਸ ਮੌਕੇ ਹੈਪੀ ਪਹਾੜੀਪੁਰ ਚੇਅਰਮੈਨ, ਸਰਪੰਚ ਰਛਪਾਲ ਕੌਰ ਪਹਾੜੀਪੁਰ, ਰਣਜੀਤ ਕੌਰ ਪੰਚ, ਪੰਚ ਦਲਬੀਰ ਸਿੰਘ, ਪੰਚ ਚਰਨਜੀਤ ਸਿੰਘ, ਪ੍ਰੀਤਮ ਸਿੰਘ, ਗੁਰਜੰਟ ਸਿੰਘ, ਹਰਜਿੰਦਰ ਸਿੰਘ ਪੰਚ, ਸੁਰਜੀਤ ਸਿੰਘ ਸਾਬਕਾ ਸਰਪੰਚ ਪਹਾੜੀਪੁਰ ਤੋਂ ਇਲਾਵਾ ‘ਆਪ’ ਦੇ ਸੀਨੀਅਰ ਆਗੂ, ਸਥਾਨਕ ਸਰਪੰਚ-ਪੰਚ, ਪਾਰਟੀ ਵਰਕਰ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਗੱਲਬਾਤ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ, ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਹਰ ਵਰਗ ਅਤੇ ਹਰ ਪਿੰਡ ਦੀ ਬਿਹਤਰੀ ਲਈ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ।’ ਰਣਜੋਧ ਸਿੰਘ ਹਡਾਣਾ ਨੇ ਅੱਗੇ ਆਖਿਆ, ‘ਸਾਡਾ ਮੁੱਖ ਟੀਚਾ ਹਲਕਾ ਸਨੌਰ ਦੇ ਹਰੇਕ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਹੱਲ ਕਰਨਾ ਹੈ। ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਲਾਕੇ ਦੀ ਤਰੱਕੀ ਲਈ ਸ਼ੁਰੂ ਕੀਤੀ ਗਈ ਇਹ ਵਿਕਾਸ ਲਹਿਰ ਨਿਰੰਤਰ ਜਾਰੀ ਰਹੇਗੀ।’
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


