ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਇਕਾਈ ਬਲਾਕ ਮੋਰਿੰਡਾ) ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਸਕੱਤਰ ਸੁਖਵਿੰਦਰ ਸਿੰਘ ਬੂਰ ਮਾਜਰਾ ਨੇ ਦੱਸਿਆ ਕਿ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨੀ ਮੰਗਾਂ ਦੇ ਹੱਲ ਲਈ ਸੰਘਰਸ਼ ਦਾ ਐਲਾਨ ਕੀਤਾ ਹੈ।
ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ 31 ਅਗਸਤ ਨੂੰ ਪੰਜਾਬ ਭਰ ਵਿੱਚ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ, ਜਦਕਿ 14 ਤੋਂ 18 ਸਤੰਬਰ ਤੱਕ ਵਿਧਾਇਕਾਂ ਦੇ ਦਫ਼ਤਰਾਂ ਅਤੇ ਰਿਹਾਇਸ਼ਾਂ ਦਾ ਘੇਰਾਓ ਕੀਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ 10 ਹਜ਼ਾਰ ਏਕੜ ਖੇਤੀ ਇੱਕ ਕੰਪਨੀ ਨੂੰ ਸੌਂਪਣ ਦੇ ਜਾਰੀ ਕੀਤੇ ਸਰਕੂਲਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਅਜਿਹੀਆਂ 100 ਕੰਪਨੀਆਂ ਨੂੰ 10 ਲੱਖ ਏਕੜ ਜ਼ਮੀਨ ਸੌਂਪਣ ਦੀ ਸਾਜ਼ਿਸ਼ ਨੂੰ ਕਿਸੇ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਗਾਂ: ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਨ, ਭਾਰਤ-ਅਮਰੀਕਾ ਕਰ-ਮੁਕਤ ਸਮਝੌਤਾ, ਬਿਜਲੀ ਸੋਧ ਐਕਟ 2025, ਬੀਜ ਸੋਧ ਐਕਟ ਅਤੇ ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਸਕੀਮ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਸ਼ੰਭੂ-ਖਨੌਰੀ ਕਿਸਾਨ ਮੋਰਚੇ ਤੋਂ ਕਿਸਾਨਾਂ ਦੀਆਂ ਚੋਰੀ ਹੋਈਆਂ ਟਰਾਲੀਆਂ ਅਤੇ ਹੋਰ ਸਮਾਨ ਦੇ ਹੋਏ 3.77 ਕਰੋੜ ਰੁਪਏ ਦੇ ਨੁਕਸਾਨ ਦਾ ਮੁਆਵਜ਼ਾ ਪੰਜਾਬ ਸਰਕਾਰ ਤੋਂ ਲੈਣ ਦਾ ਮਤਾ ਪਾਸ ਕੀਤਾ ਗਿਆ। ਫਿਰੋਜ਼ਪੁਰ ਦੇ ਆਗੂ ਗੁਰ ਸਾਹਿਬ ਸਿੰਘ ਦਾਨੇਕੇ ਅਤੇ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਢੰਗਰਾਲੀ ਨੇ ਕਿਹਾ ਕਿ ਅਮਰੀਕਾ ਤੋਂ ਪਸ਼ੂਆਂ ਦੀ ਖ਼ੁਰਾਕ ਦੀਆਂ 10 ਲੱਖ ਪੰਡਾਂ ਮੰਗਵਾ ਕੇ ਦੇਸੀ ਖੇਤੀ ਢਾਂਚੇ ਅਤੇ ਦੁੱਧ-ਫ਼ਸਲ ਮੰਡੀ ਨੂੰ ਤਬਾਹ ਕਰਨ ਦੀ ਨੀਤੀ ਘੜੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬਲਾਕ ਮੋਰਿੰਡਾ ਦੇ ਖ਼ਜ਼ਾਨਚੀ ਸਤਨਾਮ ਸਿੰਘ ਸਿੱਧੂ ਨੇ ਪ੍ਰਵਾਸੀਆਂ ਵੱਲੋਂ ਪੰਜਾਬੀ ਸੱਭਿਆਚਾਰ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਪਿੰਡ ਵਾਸੀਆਂ ਨੂੰ ਸਤਰਕ ਰਹਿਣ ਦੀ ਅਪੀਲ ਕੀਤੀ। 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਗਵਰਨਰ ਹਾਊਸ ਵੱਲ ਰੋਸ ਮਾਰਚ ਕਰ ਰਹੇ ’ਕੌਮੀ ਇਨਸਾਫ਼ ਮੋਰਚੇ’ ਦੇ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਵੱਲੋਂ ਕੀਤੇ ਅੰਨ੍ਹੇ ਤਸ਼ਦੱਦ ਦੀ ਕਰੜੀ ਨਿੰਦਾ ਕੀਤੀ ਗਈ। ਮੀਟਿੰਗ ਦੇ ਅੰਤ ’ਚ ਸੁਰਿੰਦਰ ਸਿੰਘ ਰਸੂਲਪੁਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਜਥੇਬੰਦੀ ਦੇ ਨਾਅਰੇ ‘ਲੋਕ ਸਾਡੀ ਸ਼ਕਤੀ, ਸੰਘਰਸ਼ ਸਾਡੀ ਪਹਿਚਾਣ’ ਹੇਠ ਇੱਕਜੁੱਟ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ।
ਇਸ ਮੌਕੇ ਲੰਬੜਦਾਰ ਗੁਰਮੀਤ ਸਿੰਘ, ਊਧਮ ਸਿੰਘ ਧਾਲੀਵਾਲ, ਧਰਮਪਾਲ ਸਿੰਘ, ਗੁਰਨਾਮ ਸਿੰਘ ਰਘਬੀਰ ਸਿੰਘ ਬੂਰ ਮਾਜਰਾ ਜਸਬੀਰ ਸਿੰਘ ਦਾਤਾਰਪੁਰ, ਸੱਜਣ ਸਿੰਘ ਬਡਵਾਲੀ, ਓਂਕਾਰ ਸਿੰਘ ਬਾਠ, ਰਣਜੋਤ ਸਿੰਘ ਗੁਰਦੇਵ ਸਿੰਘ ਕਾਕਾ ਨਿਰਮਲ ਸਿੰਘ ਬਿੱਟੂ ਰਣਜੀਤ ਸਿੰਘ ਸੁਰਜੀਤ ਸਿੰਘ ਅਮਰਜੀਤ ਸਿੰਘ ਸਰੋ,ਭੁਪਿੰਦਰ ਸਿੰਘ ਢੀਂਡਸਾ ਦਿਲਬਾਗ ਸਿੰਘ ਸੋਹੀ ਰਣਧੀਰ ਸਿੰਘ ਧੀਰਾ ਨਥਮਲਪੁਰ ਬਲਜਿੰਦਰ ਸਿੰਘ ਬੱਲੂ ਰਣਜੀਤਪੁਰਾ ਰਾਜਵਿੰਦਰ ਸਿੰਘ ਕੰਗ ਗੁਰਿੰਦਰ ਸਿੰਘ ਧਨੋਆ ਬੂਟਾ ਸਿੰਘ ਚਤਾਮਲਾ ਅਤੇ ਕੁਲਬੀਰ ਸਿੰਘ ਸਮਰੋਲੀ ਸਮੇਤ ਵੱਡੀ ਗਿਣਤੀ ’ਚ ਕਿਸਾਨ ਆਗੂ ਹਾਜ਼ਰ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


