ਹਲਕਾ ਦੱਖਣੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ (ਯੂਥ ਵਿੰਗ) ਵੱਲੋਂ ਭਾਈ ਸੁਖਬੀਰ ਸਿੰਘ ਚੀਮਾਂ, ਪ੍ਰਧਾਨ ਯੂਥ ਵਿੰਗ ਅੰਮ੍ਰਿਤਸਰ ਸ਼ਹਿਰੀ ਦੀ ਅਗਵਾਈ ਹੇਠ ਇੱਕ ਵਿਸ਼ਾਲ ਮੀਟਿੰਗ ਕਰਵਾਈ ਗਈ। ਭਾਈ ਜਰਮਨਦੀਪ ਸਿੰਘ, ਯੂਥ ਆਗੂ ਹਲਕਾ ਦੱਖਣੀ ਅਤੇ ਸਮੁੱਚੀ ਟੀਮ ਦੇ ਸਹਿਯੋਗ ਨਾਲ ਹੋਈ ਇਸ ਮੀਟਿੰਗ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕਰਦਿਆਂ ਪੰਥਕ ਸੋਚ, ਪੰਜਾਬ ਦੇ ਹੱਕਾਂ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਨੌਜਵਾਨਾਂ ਦੇ ਭਰਵੇਂ ਇਕੱਠ ਨੇ ਇਹ ਸਪੱਸ਼ਟ ਕੀਤਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਆਪਣੇ ਹੱਕਾਂ, ਸਿੱਖੀ ਸਿਧਾਂਤਾਂ ਅਤੇ ਪੰਜਾਬ ਦੇ ਭਵਿੱਖ ਨੂੰ ਲੈ ਕੇ ਗੰਭੀਰ ਹੈ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜਨ ਅਤੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਮੀਟਿੰਗ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਜੋਗਿੰਦਰ ਸਿੰਘ ਜੀ ਸਾਬਕਾ ਪੰਜ ਪਿਆਰੇ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਕਰਮ ਸਿੰਘ ਜੀ ਸਾਬਕਾ ਪੰਜ ਪਿਆਰੇ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਜਸਕਰਨ ਸਿੰਘ ਰਿਆੜ ਅਤੇ ਭਾਈ ਦਲਜੀਤ ਸਿੰਘ ਮਿਆਦੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਭਾਈ ਜਗਨੰਦਨ ਸਿੰਘ, ਭਾਈ ਸ਼ਾਹਜੀਤ ਸਿੰਘ ਬੱਲ, ਭਾਈ ਸਿਮਰਨਜੀਤ ਸਿੰਘ ਫ਼ਤਹਿਗੜ੍ਹ ਚੂੜੀਆਂ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਭਾਈ ਦਯਾ ਸਿੰਘ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਬਲਜੀਤ ਸਿੰਘ ਚਾਟੀਵਿੰਡ, ਭਾਈ ਸਵਰਨ ਸਿੰਘ ਗੋਲਡਨ, ਭਾਈ ਕੁਲਵੰਤ ਸਿੰਘ ਸੈਦੋਲੇਹਲ, ਭਾਈ ਪ੍ਰਿਤਪਾਲ ਸਿੰਘ ਮੀਰਾਂਕੋਟ, ਡਾ. ਬਰਿੰਦਰਜੀਤ ਸਿੰਘ, ਭਾਈ ਦਲਜੀਤ ਸਿੰਘ ਪੱਧਰੀ, ਭਾਈ ਜਸਪਾਲ ਸਿੰਘ ਸਾਹਬੀ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਸਰਬਜੀਤ ਸਿੰਘ, ਜਤਿੰਦਰ ਸਿੰਘ, ਭਾਈ ਗੁਰਜੀਤ ਸਿੰਘ ਖ਼ਾਲਸਾ, ਭਾਈ ਕਰਨਦੀਪ ਸਿੰਘ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਹਰਪ੍ਰੀਤ ਸਿੰਘ, ਭਾਈ ਸੰਦੀਪ ਸਿੰਘ, ਭਾਈ ਦਲਜੀਤ ਸਿੰਘ, ਭਾਈ ਹਰਕਮਲਪ੍ਰੀਤ ਸਿੰਘ ਜੰਡ, ਬੀਬੀ ਰਾਜਵੰਤ ਕੌਰ, ਭਾਈ ਵਰਿੰਦਰ ਸਿੰਘ , ਭਾਈ ਅਮਰਜੀਤ ਸਿੰਘ ਸਾਬਕਾ ਚੌਰ ਬਰਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਹਰਜੀਤ ਸਿੰਘ ਗ੍ਰੰਥੀ ਸਿੰਘ, ਸੂਬੇਦਾਰ ਹਰਭਜਨ ਸਿੰਘ, ਬਾਬਾ ਕੰਵਲਜੀਤ ਸਿੰਘ ਫ਼ਤਾਹਪੁਰ, ਭਾਈ ਮੁਕੇਸ਼ ਸਿੰਘ ਖ਼ਾਲਸਾ, ਭਾਈ ਨਰਾਇਣ ਸਿੰਘ, ਭਾਈ ਅੰਗਰੇਜ਼ ਸਿੰਘ ਜੀ ਫੌਜੀ, ਭਾਈ ਸੁਖਦੇਵ ਸਿੰਘ, ਦਿਲਸ਼ੇਰ ਸਿੰਘ, ਸ੍ਰ. ਦਯਾ ਸਿੰਘ, ਅਵਤਾਰ ਸਿੰਘ, ਰਾਜਵਿੰਦਰ ਸਿੰਘ ਮਿੱਠੂ, ਭਾਈ ਅਮਨਦੀਪ ਸਿੰਘ, ਭਾਈ ਮਨਦੀਪ ਸਿੰਘ ਜੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਭਾਈ ਸੁਖਬੀਰ ਸਿੰਘ ਚੀਮਾਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ, ਪੰਥਕ ਮਸਲਿਆਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾਵੇਗਾ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


