ਕਾਂਗਰਸ ਪਾਰਟੀ ਦੇ ਧਰਮਕੋਟ ਤੋਂ ਸਾਬਕਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਝੂਠੀ ਮਸ਼ਹੂਰੀ ਇੱਕ ਵਾਰ ਫਿਰ ਬੇਨਕਾਬ ਹੋਈ ਹੈ। ਸੋਸ਼ਲ ਮੀਡੀਆ ’ਤੇ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਵੀਡੀਓ ਵਾਇਰਲ ਕੀਤੀ ਗਈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਗੋਡਿਆਂ ਦੇ ਆਪ੍ਰੇਸ਼ਨ ਕਰਵਾ ਕੇ ਮਰੀਜ਼ ਖੁਸ਼ੀ ਨਾਲ ਭੰਗੜਾ ਪਾ ਰਹੇ ਹਨ । ਇਸ ਵੀਡੀਓ ਨੂੰ ਸਿਹਤ ਸੇਵਾਵਾਂ ਦੀ ਸਫਲਤਾ ਵਜੋਂ ਪੇਸ਼ ਕੀਤਾ ਗਿਆ। ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਸਿਹਤ ਮੰਤਰੀ ਸਮੇਤ ਆਮ ਆਦਮੀ ਪਾਰਟੀ ਦੇ ਅਧਿਕਾਰਤ ਸੋਸ਼ਲ ਮੀਡੀਆ ਪੇਜ਼ਾਂ ’ਤੇ ਵੀ ਇਸ ਵੀਡੀਓ ਨੂੰ ਸਾਂਝਾ ਕਰਕੇ ਵਾਹ-ਵਾਹੀ ਲੁੱਟੀ ਗਈ। ਖ਼ਬਰਾਂ ਵੀ ਇਸੇ ਤਰ੍ਹਾਂ ਚਲਾਈਆਂ ਗਈਆਂ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਇੰਨਾ ਵਧੀਆ ਹੋ ਰਿਹਾ ਹੈ ਕਿ ਮਰੀਜ਼ ਆਪ੍ਰੇਸ਼ਨ ਤੋਂ ਬਾਅਦ ਹੀ ਨੱਚਣ ਲੱਗ ਪਏ ਹਨ।
ਪਰ ਜਦੋਂ ਇਸ ਮਾਮਲੇ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕੀਤੀ ਅਤੇ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਸਾਰਾ ਸੱਚ ਸਾਹਮਣੇ ਆ ਗਿਆ। ਪਤਾ ਲੱਗਾ ਕਿ ਵੀਡੀਓ ਵਿੱਚ ਭੰਗੜਾ ਪਾਉਣ ਵਾਲੇ ਲੋਕ ਮਰੀਜ਼ ਹੀ ਨਹੀਂ ਸਨ। ਉਹ ਸਾਰੇ *ਸਿਹਤ ਵਿਭਾਗ ਦੇ ਕਰਮਚਾਰੀ ਸਨ। ਉਨ੍ਹਾਂ ਵੱਲੋਂ ਸਿਰਫ ਇੱਕ ਚਿੰਨ੍ਹਾਤਮਕ ਝਾਕੀ ਪੇਸ਼ ਕੀਤੀ ਗਈ ਸੀ, ਜਿਸ ਵਿੱਚ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਮਰੀਜ਼ ਹੁਣ ਆਪਣੀ ਜ਼ਿੰਦਗੀ ਦਾ ਆਨੰਦ ਕਿਵੇਂ ਮਾਣ ਰਹੇ ਹਨ।
ਲੋਹਗੜ੍ਹ ਨੇ ਕਿਹਾ ਕਿ ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਝਾਕੀ ਦੌਰਾਨ ਅਨਾਊਂਸਮੈਂਟ ਵੀ ਮਰੀਜ਼ਾਂ ਦੇ ਨਾਂ ’ਤੇ ਹੀ ਕੀਤੀ ਜਾ ਰਹੀ ਸੀ ਅਤੇ ਉਸੇ ਆਧਾਰ ’ਤੇ ਖ਼ਬਰਾਂ ਵੀ ਬਣਾਈਆਂ ਗਈਆਂ। ਇੱਥੋਂ ਤੱਕ ਕਿ ਸਰਕਾਰ ਨੇ ਇਸ ਝੂਠ ਨੂੰ ਆਪਣੇ ਅਧਿਕਾਰਤ ਪਲੇਟਫਾਰਮਾਂ ਤੋਂ ਵੀ ਪ੍ਰਚਾਰਿਆ।
ਇਸ ਘਟਨਾ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਸਰਕਾਰ ਦੀ ਭਾਰੀ ਨਿਖੇਧੀ ਹੋ ਰਹੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਆਪਣੀ ਝੂਠੀ ਮਸ਼ਹੂਰੀ ਲਈ ਸਰਕਾਰ ਵੱਲੋਂ ਕਰਮਚਾਰੀਆਂ ਪਾਸੋਂ ਭੰਗੜੇ ਪਵਾਉਣਾ ਬੇਹੱਦ ਸ਼ਰਮਨਾਕ ਕਾਰਨਾਮਾ ਹੈ। ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਤਰ੍ਹਾਂ ਦੇ ਹਥਕੰਡੇ ਅਪਣਾਉਣਾ ਸਰਕਾਰ ਦੀ ਬੇਬਸੀ ਨੂੰ ਦਰਸਾਉਂਦਾ ਹੈ। ਦੂਸਰੇ ਪਾਸੇ ਸਾਬਕਾ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੋਹਣ ਸਿੰਘ ਖੇਲਾ ਦਾ ਕਹਿਣਾ ਹੈ ਕਿ ਪੰਜਾਬੀਓ, ਬਚੋ ਇਹਨਾਂ ਠੱਗਾਂ ਤੋਂ । ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜ਼ਮੀਨੀ ਪੱਧਰ ’ਤੇ ਸਿਹਤ ਸੇਵਾਵਾਂ ਨੂੰ ਸੁਧਾਰਨ ’ਤੇ ਧਿਆਨ ਦੇਵੇ ਨਾ ਕਿ ਫਰਜ਼ੀ ਝਾਕੀਆਂ ਬਣਾ ਕੇ ਲੋਕਾਂ ਨੂੰ ਭਰਮਾਉਣ ’ਤੇ।
ਹੁਣ ਦੇਖਣਾ ਇਹ ਹੈ ਕਿ ਇਸ ਝੂਠ ਦੇ ਖੁਲਾਸੇ ਤੋਂ ਬਾਅਦ ਸਰਕਾਰ ਅਤੇ ਸਿਹਤ ਮੰਤਰੀ ਇਸ ਸਬੰਧ ਵਿੱਚ ਕੀ ਸਪੱਸ਼ਟੀਕਰਨ ਦਿੰਦੇ ਹਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


