ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਤਿੰਨ ਅਗਸਤ ਨੂੰ ਡੀਏ ਦੀ ਅਦਇਗੀ ਸਬੰਧੀ ਪੰਜਾਬ ਸਰਕਾਰ ਨੂੰ ਦਿੱਤੇ ਹੁਕਮਾਂ ਨੂੰ ਲਾਗੂ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਰਾਜ ਵਿੱਚ ਮਹਿਕਮੇ ਵੱਲੋਂ ਸਾਰੇ ਵਿਭਾਗਾਂ ਅਤੇ ਬੋਰਡ ਕਾਰਪੋਰੇਸ਼ਨ ਨੂੰ ਜਾਰੀ ਕੀਤੇ ਇੱਕ ਹੁਕਮ ਵਿੱਚ ਹਾਈਕੋਰਟ ਦੇ ਫੈਸਲੇ ਅਨੁਸਾਰ ਵੱਖ-ਵੱਖ ਪੱਧਰਾਂ ਤੇ ਕੇਸਾਂ ਦੇ ਨਿਪਟਾਰੇ ਦੀ ਹਿਦਾਇਤ ਕੀਤੀ ਗਈ ਹੈ । ਪਰ ਨਾਲ ਹੀ ਇਹ ਸ਼ਰਤ ਲਾਈ ਗਈ ਹੈ ਕਿ ਕੋਈ ਵੀ ਅਦਾਇਗੀ, ਕੋਈ ਵੀ ਨਿਪਟਾਰਾ ਰਾਜ ਦੇ ਵਿੱਤ ਮਹਿਕਮੇ ਦੀ ਪੂਰਵ ਮਨਜ਼ੂਰੀ ਤੋਂ ਬਿਨਾਂ ਨਹੀਂ ਕੀਤਾ ਜਾਵੇਗਾ ਅਤੇ ਇਸਦੀ ਸਖਤੀ ਨਾਲ ਪਾਲਣ ਕੀਤੀ ਜਾਵੇਗੀ।
ਚੇਤੇ ਰਹਿ ਕੇ ਤਿੰਨ ਅਗਸਤ ਨੂੰ ਪੰਜਾਬ ਤੇ ਹਰਾਏ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ ਜਸਟਿਸ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਦੀ ਅਪੀਲ ਰੱਦ ਕਰਦੇ ਹੋਏ ਇਹ ਹੁਕਮ ਦਿੱਤੇ ਸਨ ਕਿ 15 ਦਿਨਾਂ ਦੇ ਅੰਦਰ ਅੰਦਰ ਕਰਮਚਾਰੀਆਂ ਦੇ ਡੀਏ ਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ। ਇਸ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਐਲਾਨ ਕੀਤਾ ਸੀ ਕਿ ਇਸ ਫੈਸਲੇ ਦੀ ਕਾਨੂੰਨੀ ਨਜ਼ਰਸਾਨੀ ਕਰਕੇ ਹੀ ਕੋਈ ਅਗਲਾ ਫੈਸਲਾ ਲਿਆ ਜਾਏਗਾ ।
ਇਸੇ ਦੌਰਾਨ ਕਰਮਚਾਰੀਆਂ ਨੇ ਸੁਪਰੀਮ ਕੋਰਟ ਵਿੱਚ ਇੱਕ ਕੇਵੀਟ ਫਾਈਲ ਕਰ ਦਿੱਤੀ ਸੀ ਤਾਂ ਕਿ ਜੇਕਰ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਜਾਵੇ ਅਤੇ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਵੇ ਤਾਂ ਮੁਲਾਜ਼ਮਾਂ ਨੂੰ ਸੁਣੇ ਬਿਨਾਂ ਕੋਈ ਇੱਕ ਪਾਸੇ ਫੈਸਲਾ ਨਾ ਹੋਵੇ ।
ਹਰਪਾਲ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਸੀ ਕਿ ਬੇਸ਼ੱਕ ਡੀਏ ਅਤੇ ਮੁਲਾਜ਼ਮਾਂ ਦੇ ਹੋਰ ਬਕਾਇਆ ਵਿੱਚ ਪਿਛਲੀਆਂ ਦੋ ਸਰਕਾਰਾਂ ਵੱਲੋਂ ਨਾ ਦਿੱਤੇ ਗਏ ਬਕਾਏ ਵੀ ਸ਼ਾਮਿਲ ਹਨ ਪਰ ਇਹ ਸਾਰੀ ਰਕਮ ਕੁੱਲ 21 ਹਜਾਰ ਕਰੋੜ ਰੁਪਏ ਬਣਦੀ ਹੈ।
ਹਾਈਕੋਰਟ ਦੇ ਇਸ ਫੈਸਲੇ ਨਾਲ ਰਾਜ ਸਰਕਾਰ ਕਾਫੀ ਕਸੂਤੀ ਹਾਲਤ ਵਿੱਚ ਮਹਿਸੂਸ ਕਰ ਰਹੀ ਹੈ ਕਿ ਇੱਕਦਮ ਇਨੀ ਵੱਡੀ ਰਾਸ਼ੀ ਅਦਾ ਕਰਨੀ ਹ ਬਹੁਤ ਮੁਸ਼ਕਿਲ ਕੰਮ ਹੈ।
Breaking News
- ਮਾਨਵ ਠੱਕਰ, ਮਾਨੁਸ਼ ਸ਼ਾਹ ਅਤੇ ਦੀਆ ਚਿਤਲੇ ਕਰਨਗੇ ਭਾਰਤੀ ਟੀਮ ਦੀ ਅਗਵਾਈ
- ਟੀਮ ਇੰਡੀਆ ਤੋਂ ਬਾਹਰ ਹੋਣਾ ਦੁਖਦਾਈ, ਪਰ ਉਮੀਦ ਨਹੀਂ ਛੱਡੀ: ਸੂਰਿਆਕੁਮਾਰ ਯਾਦਵ
- ਏਅਰ ਇੰਡੀਆ ਨੇ ਸਾਊਦੀ ਅਰਬ ਲਈ ਉਡਾਣਾਂ ਦੀ ਮੁਅੱਤਲੀ 31 ਦਸੰਬਰ ਤੱਕ ਵਧਾਈ
- Old Monk ਨੂੰ ਹਾਈ ਕੋਰਟ ਦਾ ਝਟਕਾ: 30 ਦਿਨਾਂ ਦੇ ਅੰਦਰ ਵੇਚਣਾ ਹੋਵੇਗਾ ਪੁਰਾਣਾ ਸਟਾਕ, ਜਾਣੋ ਪੂਰਾ ਮਾਮਲਾ
- ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਯੂਥ ਕਲੱਬਾਂ ਨੂੰ 23 ਲੱਖ ਰੁਪਏ ਦੀਆਂ ਖੇਡ ਕਿੱਟਾਂ ਤੇ ਜਿੰਮ ਦੇ ਸਾਮਾਨ ਦੀ ਵੰਡ
- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ
- ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ
- ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ


