ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਹੋਈ ਭੰਨ ਤੋੜ ਦੀ ਘਟਨਾ ਦੀ ਸ਼?ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸੰਗਤੀ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਪੁੱਜਦੀ ਹੈ ਅਤੇ ਸੰਗਤ ਦੀ ਆਵਾਜਾਈ ਸਹੂਲਤ ਲਈ ਸ਼?ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਸੇਵਾ ਦਾ ਸਾਧਨ ਹਨ। ਗੁਰੂ ਘਰ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਣਾ ਜਿਥੇ ਕੋਝੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਸੰਗਤ ਦੀਆਂ ਸੇਵਾਵਾਂ ਵਿਚ ਵਿਘਨ ਪਾਉਣ ਅਤੇ ਸੇਵਾ ਦੇ ਕਾਰਜ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸ਼?ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਵੀ ਇਸ ਮਾਮਲੇ ਦੀ ਪੜਤਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿਚ ਅਜਿਹੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


