ਸੂਬਾ ਸਰਕਾਰ ਦੇ ਮੁਲਾਜ਼ਮ ਮੰਗਾਂ ਪ੍ਰਤੀ ਅੜੀਅਲ ਰਵੱਈਏ ਦੇ ਖਿਲਾਫ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਵਿੱਢੇ ਗਏ ਸੰਘਰਸ਼ ਤਹਿਤ ਪਿਛਲੇ ਚਾਰ ਦਿਨਾਂ ਤੋ ਸ਼ੁਰੂ ਕੀਤੀ ਗਈ ਕਲਮ ਛੋੜ/ ਕੰਪਿਊਟਰ ਬੰਦ ਹੜਤਾਲ ਤਹਿਤ ਅੱਜ ਚੌਥੇ ਦਿਨ ਵੀ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੁੱਚੇ ਸਰਕਾਰੀ ਦਫਤਰਾਂ ਦਾ ਕੰਮ ਕਾਜ ਮੁਕੰਮਲ ਤੌਰ ਤੇ ਠੱਪ ਰਿਹਾ । ਦਫਤਰੀ ਕਾਮੇ ਆਪਣਾ ਕੰਮ ਕਾਜ ਠੱਪ ਕਰਕੇ ਸੂਬਾ ਸਰਕਾਰ ਖਿਲਾਫ ਨਾਹਰੇਬਾਜ਼ੀ ਕਰਕੇ ਆਪਣਾ ਰੋਸ ਜ਼ਾਹਰ ਕਰਦੇ ਰਹੇ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਸਥਿਤ ਸਮੁੱਚੇ ਸਰਕਾਰੀ ਦਫਤਰੀ ਵਿੱਚ ਮੁਕੰਮਲ ਹੜਤਾਲ ਰਹੀ ਅਤੇ ਦਫਤਰੀ ਕਾਮਿਆਂ ਨੇ ਇੱਕਠੇ ਹੋ ਕੇ ਸ: ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਫਿਰੋਜ਼ਪੁਰ ਦੀ ਅਗਵਾਈ ਹੇਠ ਵੱਖ ਵੱਖ ਦਫਤਰਾਂ ਸਾਹਮਣੇ ਰੋਸ ਰੈਲੀਆਂ ਕੀਤੀਆਂ ਗਈਆਂ ਜਿਸ ਵਿਚ ਸੈਂਕੜੇ ਮੁਲਾਜ਼ਮਾਂ ਨੇ ਇੱਕਠੇ ਹੋ ਕੇ ਸਰਕਾਰ ਖਿਲਾਫ ਜ਼ਬਰਦਸਤ ਨਾਹਰੇਬਾਜ਼ੀ ਕੀਤੀ। ਉਪਰੰਤ ਦਫਤਰੀ ਕਾਮਿਆਂ ਦੇ ਵੱਡੇ ਇੱਕਠ ਨੇ ਡੀ.ਸੀ. ਦਫਤਰ ਫਿਰੋਜ਼ਪੁਰ ਦੇ ਮੂਹਰੇ ਵਿੱਤ ਵਿਭਾਗ ਵੱਲੋ ਡੀ.ਏ. ਸਬੰਧੀ ਕੋਈ ਕਾਰਵਾਈ ਨਾ ਕਰਨ ਦੀਆਂ ਹਦਾਇਤਾਂ ਵਾਲੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ । ਇਸ ਮੌਕੇ ਮੁਲਾਜ਼ਮਾਂ ਦੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆ ਮੁਲਾਜ਼ਮ ਆਗੂ ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ. ਦਫਤਰ, ਜੁਗਲ ਕਿਸ਼ੋਰ ਆਨੰਦ ਲੋਕ ਨਿਰਮਾਣ ਵਿਭਾਗ, ਹਰਪ੍ਰੀਤ ਦੁੱਗਲ ਖਜ਼ਾਨਾ ਦਫਤਰ, ਵਰੁਣ ਕੁਮਾਰ ਸੂਬਾ ਆਗੂ ਸਿੱਖਿਆ ਵਿਭਾਗ, ਹਰਮੀਤ ਮੱਲੀ ਫੂਡ ਸਪਲਾਈ, ਜਸਮੀਤ ਸਿੰਘ ਸੈਡੀ ਜ਼ਿਲ੍ਹਾ ਚੇਅਰਮੈਨ, ਗੁਰਪ੍ਰੀਤ ਸਿੰਘ ਸੋਢੀ ਜ਼ਿਲ੍ਹਾ ਵਾਈਸ ਚੇਅਰਮੈਨ, ਸੁਖਚੈਨ ਸਿੰਘ ਖੇਤੀਬਾੜੀ ਵਿਭਾਗ, ਗੁਰਜੀਤ ਸਿੰਘ ਪੰਜਾਬ ਰੋਡਵੇਜ਼, ਗਗਨਜੀਤ ਸਿੰਘ ਆਈ.ਟੀ.ਆਈ. ਆਦਿ ਨੇ ਕਿਹਾ ਕਿ ਸੂਬੇ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋ ਪੰਜਾਬ ਦੇ ਮੁਲਾਜ਼ਮਾਂ ਨੂੰ ਲਾਰੇ ਲੱਪੇ ਅਤੇ ਝੂਠ ਮਾਰ ਮਾਰ ਕੇ ਗੁੰਮਰਾਹ ਕਰ ਰਹੀ ਹੈ ਅਤੇ ਕਿਸੇ ਵੀ ਮੁਲਾਜ਼ਮ ਮੰਗ ਦਾ ਹੱਲ ਨਹੀ ਕਰ ਸਕੀ । ਉਕਤ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਲੰਬੇ ਸਮੇ ਤੋ ਭਖਦੀਆਂ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਦਾ ਮੁਕੰਮਲ ਨੋਟੀਫਿਕੇਸ਼ਨ ਲਾਗੂ ਕਰਨ, 18 ਪ੍ਰਤੀਸ਼ਤ ਡੀ.ਏ. ਲਾਗੂ ਕਰਨ ਅਤੇ ਬਕਾਏ ਦੀ ਅਦਾਇਗੀ ਕਰਨ, 15-01-2015 ਦਾ ਪੱਤਰ ਰੱਦ ਕਰਨ ਅਤੇ 17-07-2020 ਦਾ ਮੁਲਾਜ਼ਮ ਮਾਰੂ ਪੱਤਰ ਰੱਦ ਕਰਨ ਦੀਆਂ ਮੰਗਾਂ ਦਾ ਹਾਲੇ ਤੱਕ ਕੋਈ ਹੱਲ ਨਹੀ ਕੱਢਿਆ ਗਿਆ । ਉਹਨਾਂ ਕਿਹਾ ਕਿਹਾ ਕਿ ਜੇਕਰ ਉਕਤ ਮੁਲਾਜ਼ਮ ਮੰਗਾਂ ਮੰਨਕੇ ਲਾਗੂ ਨਾ ਕੀਤੀਆਂ ਗਈਆਂ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਕੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਸੈਂਕੜੇ ਸਾਥੀਆਂ ਨੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


