ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਪੰਜਾਬ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਸੀ। ਬੰਦ ਨੂੰ ਸਿੱਖ ਜਥੇਬੰਦੀਆਂ ਦੇ ਨਾਲ-ਨਾਲ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਹੋਰ ਸਮਾਜਿਕ ਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੀ ਸਮਰਥਨ ਦਿੱਤਾ ਗਿਆ। ਰਿਪੋਰਟਾਂ ਮੁਤਾਬਕ ਕਿਸਾਨ ਜਥੇਬੰਦੀਆਂ ਨੇ ਵੀ ਬੰਦ ਦੇ ਸੱਦੇ ਦੀ ਹਮਾਇਤ ਕੀਤੀ।
ਇਸ ਬੰਦ ਦੌਰਾਨ ਸਾਹਨੇਵਾਲ ਅਤੇ ਕੁਹਾੜਾ ਦੀਆਂ ਮਾਰਕੀਟਾਂ ਵਿੱਚ ਵੀ ਪੂਰਨ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਸਵੇਰ ਤੋਂ ਦੁਪਹਿਰ 2 ਵਜੇ ਤੱਕ ਦੋਵਾਂ ਇਲਾਕਿਆਂ ਦੀਆਂ ਜ਼ਿਆਦਾਤਰ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ, ਜਿਸ ਕਾਰਨ ਬਾਜ਼ਾਰਾਂ ਵਿੱਚ ਆਮ ਦਿਨਾਂ ਦੇ ਮੁਕਾਬਲੇ ਸੁੰਨਸਾਨੀ ਛਾਈ ਰਹੀ।
ਬੰਦ ਦੇ ਸਮਰਥਕਾਂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ, ਉਨ੍ਹਾਂ ਦੀ ਰਿਹਾਈ ਲਈ ਸਰਕਾਰਾਂ ਨੂੰ ਇਨਸਾਫ਼ਪੂਰਨ ਫ਼ੈਸਲਾ ਲੈਣਾ ਚਾਹੀਦਾ ਹੈ। ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਤੇ ਮੋਰਚੇ ਨਾਲ ਸਬੰਧਤ ਕਾਰਕੁਨਾਂ ਖ਼ਿਲਾਫ਼ ਦਰਜ ਮਾਮਲਿਆਂ ਵਰਗੇ ਮੁੱਦੇ ਵੀ ਉਠਾਏ ਗਏ ਹਨ।
ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਬੰਦ ਨੂੰ ਸਮਰਥਨ ਦੇਣ ਦੀ ਗੱਲ ਸਾਹਮਣੇ ਆਈ, ਜਦਕਿ ਵੱਖ-ਵੱਖ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨਾਲ ਇਕਜੁੱਟਤਾ ਪ੍ਰਗਟਾਈ। ਕੌਮੀ ਇਨਸਾਫ਼ ਮੋਰਚੇ ਨਾਲ ਸਬੰਧਤ ਧਿਰਾਂ ਵੱਲੋਂ ਪਹਿਲਾਂ ਹੀ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਨੂੰ ਬੰਦ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਗਿਆ ਸੀ ਅਤੇ ਇਸ ਦੇ ਦਫ਼ਤਰ ਤੇ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ।ਇਸ ਮੌਕੇ ਪੁਲਿਸ ਕਮਿਸਨਰ ਲੁਧਿਆਣਾ ਵੱਲੋ ਕੁਹਾੜਾ ਤੇ ਸਾਹਨੇਵਾਲ ਦੇ ਚੌਕਾ ਵਿੱਚ ਦੇ ਵੱਖ ਵੱਖ ਥਾਣਿਆ ਵਿੱਚੋਪੁਲਿਸ ਫੋਰਸ ਦੀਆਂ ਟੀਮਾਂ ਭੇਜਕੇ ਲਾਅ ਅਐਡ ਆਰਡਰ ਦੀ ਪਾਲਣਾ ਕਰਨ ਵਾਸਤੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


