ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਮਿਸਲ ਸਤਲੁਜ ਪਾਰਟੀ ਵੱਲੋਂ ਜ਼ੋਰਦਾਰ ਸਮਰਥਨ ਕੀਤਾ ਗਿਆ। ਇਸ ਮੌਕੇ ਮਿਸਲ ਸਤਲੁਜ ਪਾਰਟੀ ਵੱਲੋਂ ਪਟਿਆਲਾ ਵਿਖੇ ਸ਼ਾਂਤਮਈ ਰੋਸ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਮਿਸਲ ਸਤਲੁਜ ਪਾਰਟੀ ਦੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਚਹਿਲ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਮਨਜੀਤ ਸਿੰਘ ਚਹਿਲ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਰਾਜਨੀਤਕ ਕੈਦੀ ਮੰਨਦਿਆਂ ਤੁਰੰਤ ਰਿਹਾਅ ਕੀਤਾ ਜਾਵੇ
ਉਨ੍ਹਾਂ ਅੱਗੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿਰਫ਼ ਕਿਸੇ ਇੱਕ ਵਰਗ ਜਾਂ ਸੰਸਥਾ ਦਾ ਮੁੱਦਾ ਨਹੀਂ, ਸਗੋਂ ਇਹ ਮਨੁੱਖੀ ਅਧਿਕਾਰਾਂ, ਇਨਸਾਫ਼ ਅਤੇ ਕਾਨੂੰਨ ਦੇ ਰਾਜ ਨਾਲ ਜੁੜਿਆ ਹੋਇਆ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਹੋਰ ਸਮਾਂ ਜੇਲ੍ਹਾਂ ਵਿੱਚ ਰੱਖਣਾ ਇਨਸਾਫ਼ ਦੇ ਮੂਲ ਸਿਧਾਂਤਾਂ ਦੇ ਅਨੁਕੂਲ ਨਹੀਂ ਹੈ।
ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਮਨੁੱਖੀ ਅਤੇ ਹਮਦਰਦੀ ਵਾਲੀ ਪਹੁੰਚ ਨਾਲ ਵਿਚਾਰਦਿਆਂ, ਜਿਹੜੇ ਕਾਨੂੰਨੀ ਤੌਰ ’ਤੇ ਰਿਹਾਈ ਦੇ ਹੱਕਦਾਰ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਵਿਅਕਤੀਆਂ ਦੇ ਮਾਮਲਿਆਂ ’ਤੇ ਸਰਕਾਰਾਂ ਨੂੰ ਸਪੱਸ਼ਟ ਅਤੇ ਨਿਆਂਸੰਗਤ ਨੀਤੀ ਅਪਣਾਉਣੀ ਚਾਹੀਦੀ ਹੈ।
ਸਰਦਾਰ ਚਹਿਲ ਨੇ ਕਿਹਾ ਕਿ ਮਿਸਲ ਸਤਲੁਜ ਪਾਰਟੀ ਹੱਕ, ਇਨਸਾਫ਼ ਅਤੇ ਪੰਜਾਬ ਦੇ ਲੋਕਾਂ ਦੇ ਜਾਇਜ਼ ਮਸਲਿਆਂ ਲਈ ਹਮੇਸ਼ਾ ਲੋਕਤੰਤਰਿਕ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਅੱਜ ਦੀ ਰੋਸ ਰੈਲੀ ਦਾ ਉਦੇਸ਼ ਕਿਸੇ ਨਾਲ ਟਕਰਾਅ ਪੈਦਾ ਕਰਨਾ ਨਹੀਂ, ਸਗੋਂ ਸਰਕਾਰਾਂ ਤੱਕ ਲੋਕਾਂ ਦੀ ਆਵਾਜ਼ ਪਹੁੰਚਾਉਣਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਨਸਾਫ਼ਪੂਰਨ ਫੈਸਲੇ ਦੀ ਮੰਗ ਕਰਨਾ ਹੈ।
ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ, ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਦੇ ਹੋਏ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਲੋਕਤੰਤਰਿਕ ਢੰਗ ਨਾਲ ਆਵਾਜ਼ ਬੁਲੰਦ ਕਰਨ।
ਮਿਸਲ ਸਤਲੁਜ ਪਾਰਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਗਿਆ ਕਿ ਇਨਸਾਫ਼ ਮਿਲਣ ਤੱਕ ਇਸ ਮੁੱਦੇ ਨੂੰ ਲੋਕਤੰਤਰਿਕ ਮੰਚਾਂ ’ਤੇ ਲਗਾਤਾਰ ਉਠਾਇਆ ਜਾਂਦਾ ਰਹੇਗਾ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


