ਖਰੜ ਤੋਂ ਤੇਪਲਾ ਤੱਕ ਲਗਭਗ 30 ਕਿਲੋਮੀਟਰ ਲੰਬੀ ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਵਾਸੀ ਲੰਬੇ ਸਮੇਂ ਤੋਂ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਸਨ। ਹੁਣ ਭਾਰਤ ਸਰਕਾਰ ਵੱਲੋਂ ਲਗਭਗ 41 ਕਰੋੜ ਰੁਪਏ ਦੀ ਲਾਗਤ ਨਾਲ ਇਸ ਸੜਕ ਦੇ ਨਵੀਨੀਕਰਨ ਦਾ ਕੰਮ ਕਰਵਾਇਆ ਜਾ ਰਿਹਾ ਹੈ। ਸੜਕ ਦਾ ਕੰਮ ਸ਼ੁਰੂ ਹੋਣ ਨਾਲ ਖਰੜ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ ਅਤੇ ਆਵਾਜਾਈ ਹੋਰ ਸੁਖਾਲੀ ਤੇ ਸੁਰੱਖਿਅਤ ਹੋਵੇਗੀ।
ਸੰਧੂ ਵਲੋਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਇਸ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਉਠਾਇਆ।
ਇਸੇ ਤਰ੍ਹਾਂ, ਪਿੰਡ ਬਜਹੇੜੀ ਦੇ ਨੇੜਿਓਂ ਲੰਘਦੇ ਗ੍ਰੀਨਫੀਲਡ ਐਕਸਪ੍ਰੈਸਵੇਅ ਕਾਰਨ ਕਰੀਬ 35 ਪਿੰਡਾਂ ਦੇ ਲੋਕਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਅਤੇ ਹਾਈਵੇਅ ਦੇ ਦੂਜੇ ਪਾਸੇ ਆਵਾਜਾਈ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਮੱਸਿਆ ਨੂੰ ਵੀ ਸਤਨਾਮ ਸਿੰਘ ਸੰਧੂ ਵੱਲੋਂ ਸੰਸਦ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਸਾਹਮਣੇ ਰੱਖਿਆ ਗਿਆ।
ਮਾਮਲਾ ਕੇਂਦਰ ਸਰਕਾਰ ਤੱਕ ਪਹੁੰਚਣ ਤੋਂ ਬਾਅਦ ਸੰਬੰਧਤ ਵਿਭਾਗ ਵੱਲੋਂ ਹਾਈਵੇਅ ’ਤੇ ਨੇੜਲੇ ਸਥਾਨ ਤੋਂ ਲਾਂਘੇ ਅਤੇ ਸਰਵਿਸ ਲੇਨ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਨਾਲ ਕਰੀਬ 35 ਪਿੰਡਾਂ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲਣ ਦੀ ਉਮੀਦ ਹੈ।
ਇਨ੍ਹਾਂ ਲੋਕ-ਹਿੱਤਕਾਰੀ ਉਪਰਾਲਿਆਂ ਲਈ ਅੱਜ ਪਿੰਡ ਸੰਤੇਮਾਜਰਾ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਸਤਨਾਮ ਸਿੰਘ ਸੰਧੂ ਅਤੇ ਰਣਜੀਤ ਸਿੰਘ ਗਿੱਲ ਦਾ ਧੰਨਵਾਦ ਅਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਸੂਬਾ ਕਾਰਜਕਾਰਨੀ ਮੈਂਬਰ ਭਾਜਪਾ ਪੰਜਾਬ ਨਰਿੰਦਰ ਰਾਣਾ, ਜਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਸਪਾਲ ਸਿੰਘ, ਸੰਦੀਪ ਰਾਣਾ ਝੰਜੇੜੀ ਕਿਸਾਨ ਆਗੂ ਗੁਰਮੀਤ ਸਿੰਘ ਖੁਨੀਮਾਜਰਾ, ਸਮਾਜਸੇਵੀ ਹੈਪੀ, ਮੰਡਲ ਪ੍ਰਧਾਨ ਰਾਕੇਸ਼ ਗੁਪਤਾ, ਮੰਡਲ ਪ੍ਰਧਾਨ ਕੁਸ਼ ਰਾਣਾ, ਸਾਬਕਾ ਮੰਡਲ ਪ੍ਰਧਾਨ ਡਾਕਟਰ ਸੁਖਬੀਰ ਰਾਣਾ, ਕਿਸਾਨ ਆਗੂ ਸਨਦੀਪ ਰਾਣਾ, ਵਿਕਾਸ਼ ਸ਼ੁਕਲਾ, ਗਗਨ ਤੋਲੇਮਾਜਰਾ, ਪ੍ਰੀਤੀ ਰਾਣਾ, ਆਸ਼ੂ ਪੁਰੀ, ਡਾਕਟਰ ਸੋਦਾਗਰ ਸਿੰਘ, ਡਾਕਟਰ ਸੁਨੀਲ ਕੁਮਾਰ, ਗੋਪਾਲ ਕ੍ਰਿਸ਼ਨ, ਅਸ਼ੀਸ ਅਗਰਵਾਲ, ਸੰਜੀਵ ਮੱਛਲੀਕਲਾਂ, ਰਜਿੰਦਰ ਸਿੰਘ , ਛਤਰਪਾਲ ਝੰਜੇੜੀ, ਧੀਰਜ ਆਦਿ ਮੌਜੂਦ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


