ਪਨਸਪ ਦੇ ਚੇਅਰਮੈਨ ਅਤੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦਰ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਹਨਾਂ ਦੇ ਜਨਮ ਦਿਨ ਤੇ ਵਧਾਈ ਦੇ ਕੇ ਉਹਨਾਂ ਦਾ ਅਸੀਰਵਾਦ ਹਾਸਿਲ ਕੀਤਾ!ਇਸ ਮੌਕੇ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਫੈਸਲਿਆਂ ਦੀ ਜੰਮ ਕੇ ਤਰੀਫ ਕਰਦੇ ਹੋਏ ਕਿਹਾ ਮੁੱਖ ਮੰਤਰੀ ਦੀ ਅਗਵਾਈ ਹੇਠ
ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ’ ਤੇ ਆਪਣੀ ਪ੍ਰਤੀ ਕਿਰਿਆ ਪ੍ਰਗਟ ਕਰਦੇ
ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦਿੱਤਾ ਹੈ। ਇਸ ਮੌਕੇ ਬਰਾੜ
ਨੇ ਕਿਹਾ ਕਿ ਖੇਡਾਂ ਨੇ ਰਾਜ ਅੰਦਰ ਨਸ਼ਿਆਂ ’ਤੇ ਲਗਾਮ ਕਸਣ ’ਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ’ਚ ਰਾਜ ਅੰਦਰ 3100 ਖੇਡ ਸਟੇਡੀਅਮ ਬਣੇ ਹਨ ਅਤੇ ਇਹ ਖੇਡਾਂ ਸਾਡੇ ਸੂਬੇ ਦੇ ਲੋਕਾਂ ਦੀ ਤਿੰਨ ਪੀੜ੍ਹੀਆਂ ਨੂੰ ਇੱਕੋ ਜਗ?ਹਾ ਖੇਡਣ ਦਾ ਮੌਕਾ ਦੇ ਰਹੀਆਂ ਹਨ।
ਉਹਨਾਂ ਨੇ ਦੱਸਿਆ ਕਿ ਨਸ਼ੇ ਇਕੱਲੇ ਪੰਜਾਬ ਦੀ ਸਮੱਸਿਆ ਨਹੀਂ ਬਲਕਿ ਇਹ ਪੂਰੇ ਭਾਰਤ ਤੇ ਪੂਰੇ ਵਿਸ਼ਵ ਦੀ ਸਮੱਸਿਆ ਹੈ, ਪਰੰਤੂ ਜਿਹੋ ਜਿਹੀ ਯੋਜਨਾਬੱਧ ’ਯੁੱਧ ਨਸ਼ਿਆਂ ਵਿਰੁੱਧ’ ਜੰਗ, ਸੂਬੇ ਦੇ ਲੋਕਾਂ ਨੂੰ ਨਾਲ ਲੈਕੇ ਭਗਵੰਤ ਮਾਨ ਸਰਕਾਰ ਨੇ ਵਿੱਢੀ ਹੈ, ਨਸ਼ਿਆਂ ਵਿਰੁੱਧ ਅਜਿਹੀ ਲੜਾਈ ਪੂਰੇ ਦੇਸ਼ ਭਰ ’ਚ ਕਿਤੇ ਵੀ ਨਹੀਂ ਹੈ, ਇੱਥੋਂ ਤੱਕ ਕਿ ਗੁਜਰਾਤ ਵਿੱਚ ਵੀ ਨਹੀਂ, ਜਿੱਥੇ ਵੱਡੀ ਮਾਤਰਾ ’ਚ ਨਸ਼ੇ ਫੜੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾਬੱਧ ਜੰਗ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਇੱਕ ਸਵਾਲ ਦੇ ਜਵਾਬ ’ਚ ਚੇਅਰਮੈਨ ਬਰਾੜ ਨੇ ਕਿਹਾ ਕਿ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਰੱਖਿਅਤ ਹੱਥਾਂ ’ਚ ਹੈ, ਇਸ ਦੀ ਵਿਰੋਧੀਆਂ ਨੂੰ ਫਿਕਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਦਾ ਸਭ ਤੋਂ ਵੱਡਾ ਖਾਮਿਆਜ਼ਾ ਸਾਡੇ ਕਿਸਾਨਾਂ ਨੂੰ ਭੁਗਤਣਾ ਪਵੇਗਾ ਅਤੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਸੁਣਨੀਆਂ ਚਾਹੀਦੀਆਂ ਹਨ।
ਇਸ ਦੌਰਾਨ ਉਹਨਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਬਲਾਕ ਪੱਧਰ ’ਤੇ 5 ਖੇਡਾਂ, ਕਬੱਡੀ, ਖੋ-ਖੋ, ਵਾਲੀਬਾਲ, ਫੁਟਬਾਲ ਤੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ, ਜ਼ਿਲ੍ਹਾ ਪੱਧਰ ’ਤੇ 28 ਅਤੇ ਰਾਜ ਪੱਧਰ ’ਤੇ 38 ਖੇਡਾਂ ਦੇ ਮੁਕਾਬਲੇ ਹੋਣਗੇ
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


