ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਇੱਕ ਉੱਚ-ਪੱਧਰੀ ਅਹਿਮ ਮੁਲਾਕਾਤ ਕੀਤੀ। ਇਸ ਵਿਸ਼ੇਸ਼ ਬੈਠਕ ਦੌਰਾਨ ਪੰਜਾਬ ਗੁੱਜਰ ਵੈਲਫੇਅਰ ਬੋਰਡ ਦੀਆਂ ਮੌਜੂਦਾ ਗਤੀਵਿਧੀਆਂ, ਭਾਈਚਾਰੇ ਦੇ ਸਮਾਜਿਕ-ਆਰਥਿਕ ਸੁਧਾਰ ਅਤੇ ਸਰਬਪੱਖੀ ਵਿਕਾਸ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਮੁਲਾਕਾਤ ਦੌਰਾਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਉਚੇਚੇ ਤੌਰ ’ਤੇ ਹਲਕਾ ਬਲਾਚੌਰ ਦੇ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦਾ ਮੁੱਦਾ ਮੁੱਖ ਮੰਤਰੀ ਸਾਹਮਣੇ ਰੱਖਿਆ। ਉਨ੍ਹਾਂ ਨੇ ਇਲਾਕੇ ਦੀਆਂ ਬੁਨਿਆਦੀ ਲੋੜਾਂ, ਵਿਕਾਸ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਅਤੇ ਗੁੱਜਰ ਭਾਈਚਾਰੇ ਨੂੰ ਦਰਪੇਸ਼ ਮੁੱਖ ਮੁਸ਼ਕਲਾਂ ਤੋਂ ਮੁੱਖ ਮੰਤਰੀ ਨੂੰ ਚੰਗੀ ਤਰ੍ਹਾਂ ਜਾਣੂ ਕਰਵਾਇਆ।ਬ੍ਰਿਗੇਡੀਅਰ ਰਾਜ ਕੁਮਾਰ ਨੇ ਪੰਜਾਬ ਸਰਕਾਰ ਦੀਆਂ ਜਨ-ਹਿਤੈਸ਼ੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ, ਖਾਸ ਕਰਕੇ ਪੱਛੜੇ ਅਤੇ ਲੋੜਵੰਦ ਭਾਈਚਾਰਿਆਂ ਦੀ ਭਲਾਈ ਅਤੇ ਬਰਾਬਰ ਵਿਕਾਸ ਲਈ ਕੀਤੇ ਜਾ ਰਹੇ ਉਪਰਾਲੇ ਅਤਿ ਸ਼ਲਾਘਾਯੋਗ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਬੋਰਡ ਰਾਹੀਂ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਹੋਵੇਗਾ।
?ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬ੍ਰਿਗੇਡੀਅਰ ਰਾਜ ਕੁਮਾਰ ਦੇ ਸੁਝਾਵਾਂ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਗੁੱਜਰ ਭਾਈਚਾਰੇ ਦੀ ਬਿਹਤਰੀ, ਉਨ੍ਹਾਂ ਦੇ ਸਰਬਪੱਖੀ ਵਿਕਾਸ ਅਤੇ ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਲਈ ਹਰ ਸੰਭਵ ਮਦਦ ਅਤੇ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਦੇ ਹਰੇਕ ਨਾਗਰਿਕ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਸਰਕਾਰ ਦੀ ਮੁੱਖ ਪ੍ਰਾਥਮਿਕਤਾ ਹੈ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


