ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ ਅਤੇ ਅਹੁਦਿਆਂ ਲਈ ਅੱਜ ਸਾਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਸਮੂਹ ਪਾਰਟੀ ਆਗੂਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਚੜ੍ਹਦੀ ਕਲਾ ਵਿੱਚ ਕੰਮ ਕਰਨ ਦੀ ਅਪੀਲ ਕੀਤੀ।
ਡਾ. ਚੀਮਾ ਨੇ ਦੱਸਿਆ ਕਿ ਜਾਨਲੇਵਾ ਹਮਲੇ ਵਿੱਚੋਂ ਵਾਲ-ਵਾਲ ਬਚਣ ਉਪਰੰਤ ਸੁਖਬੀਰ ਸਿੰਘ ਬਾਦਲ ਭਲਕੇ ਬਾਅਦ ਦੁਪਹਿਰ 3 ਵਜੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣਗੇ। ਇਸ ਮੌਕੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਉਨ੍ਹਾਂ ਨਾਲ ਅਰਦਾਸ ਵਿੱਚ ਸ਼ਾਮਲ ਹੋਵੇਗੀ।
ਡਾ. ਚੀਮਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਰਿਹਾ ‘ਮੀਰੀ-ਪੀਰੀ ਖਾਲਸਾ ਮਾਰਚ’ 3 ਅਤੇ 4 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਵਿੱਚ ਪਹੁੰਚ ਰਿਹਾ ਹੈ। ਇਸ ਸਬੰਧੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 3 ਅਗਸਤ ਨੂੰ ਮਾਰਚ ਸਵੇਰੇ ਚਮਕੌਰ ਸਾਹਿਬ ਤੋਂ ਸ਼ੁਰੂ ਹੋ ਕੇ ਬੇਲਾ ਰੋਡ ਰਾਹੀਂ ਰੂਪਨਗਰ ਵਿੱਚ ਦਾਖ਼ਲ ਹੋਵੇਗਾ। ਬੇਲਾ ਚੌਕ ਸਮੇਤ ਵੱਖ-ਵੱਖ ਪਿੰਡਾਂ ਵਿੱਚ ਸਵਾਗਤ ਤੋਂ ਬਾਅਦ ਰਾਤ ਦਾ ਵਿਸ਼ਰਾਮ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਵੇਗਾ। 4 ਅਗਸਤ ਨੂੰ ਸਵੇਰੇ 9 ਵਜੇ ਮਾਰਚ ਮੁੜ ਰਵਾਨਾ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਕੀਰਤਪੁਰ ਸਾਹਿਬ ਦੇ ਰਸਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ।
। ਉਨ੍ਹਾਂ ਚੰਡੀਗੜ੍ਹ ਵਿੱਚੋਂ ਆਰ.ਡੀ.ਐਕਸ. ਬਰਾਮਦ ਹੋਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ੇ ਅਤੇ ਹਥਿਆਰ ਪੰਜਾਬ ਵਿੱਚ ਲਗਾਤਾਰ ਆ ਰਹੇ ਹਨ, ਪਰ ਸਰਕਾਰ ਇਨ੍ਹਾਂ ਗੰਭੀਰ ਮੁੱਦਿਆਂ ਵੱਲ ਧਿਆਨ ਦੇਣ ਦੀ ਬਜਾਏ ‘ਡਰਾਮੇਬਾਜ਼ੀ’ ਵਿੱਚ ਲੱਗੀ ਹੋਈ ਹੈ।
ਸੂਬੇ ਦੀ ਆਰਥਿਕ ਸਥਿਤੀ ’ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵੱਡੇ ਕਰਜ਼ੇ ਹੇਠ ਦੱਬ ਚੁੱਕਾ ਹੈ। ਮੁਲਾਜ਼ਮਾਂ ਦੇ ਡੀ.ਏ. ਦੇ ਬਕਾਏ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਅਦਾਲਤਾਂ ਦੇ ਹੁਕਮਾਂ ਅਤੇ ਮਾਣਹਾਨੀ ਦੇ ਮੁਕੱਦਮਿਆਂ ਦੇ ਬਾਵਜੂਦ ਸਰਕਾਰ ਆਪਣੇ ਰੁਖ ਤੋਂ ਪਿੱਛੇ ਨਹੀਂ ਹਟ ਰਹੀ।
ਡਾ. ਚੀਮਾ ਨੇ ਕਿਹਾ ਕਿ ਸੂਬੇ ਦਾ ਪ੍ਰਸ਼ਾਸਨਿਕ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੇ ਹੀ ਫ਼ੈਸਲਾ ਕਰਨਾ ਹੈ ਕਿ ਸੂਬੇ ਨੂੰ ਮੌਜੂਦਾ ਹਾਲਾਤ ਵਿੱਚੋਂ ਕਿਵੇਂ ਬਚਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅਕਾਲੀ ਦਲ ਦੇ ਜਿਲਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਪੰਜਾਬ ਦੇ ਨਵ ਨਿਯੁਕਤ ਮੀਤ ਪ੍ਰਧਾਨ ਮੋਹਨ ਸਿੰਘ ਡੂਮੇਵਾਲ, ਹਲਕਾ ਪ੍ਰਧਾਨ ਦਵਿੰਦਰ ਸਿੰਘ ਰਾਣਾ, ਬੀਬੀ ਹਰਦੀਪ ਕੌਰ ਕੋਟਲਾ, ਬੀਬੀ ਚਰਨਜੀਤ ਕੌਰ ਹਲਕਾ ਰੋਪੜ, ਜਸਵਿੰਦਰ ਕੌਰ ਸੱਗੂ, ਸੁਖਿੰਦਰ ਸਿੰਘ ਬੋਬੀ ਬੋਲਾ, ਬੋਬੀ ਬਹਾਦਰਪੁਰ, ਦਲਜੀਤ ਸਿੰਘ ਭੂਟੋ,ਸੁਰਿੰਦਰ ਸਿੰਘ ਮਟੋਰ, ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਨਵੇਂ ਚੁਣੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


