ਕਤਲ ਅਤੇ ਜਬਰ-ਜਨਾਹ ਵਰਗੇ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦੋਹਰੀ ਅਤੇ ਪੱਖਪਾਤੀ ਪਹੁੰਚ ਨੂੰ ਸਪੱਸ਼ਟ ਕਰਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦੇ ਕੇ ਸਰਕਾਰਾਂ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਆਪਣੇ ਬਿਮਾਰ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਅਜਿਹਾ ਵਤੀਰਾ ਦੇਸ਼ ਅੰਦਰ ਕਾਨੂੰਨ ਅਤੇ ਨਿਆਂ ਦੇ ਬਰਾਬਰੀ ਨਾਲ ਲਾਗੂ ਹੋਣ ਦੀ ਭਰੋਸੇਯੋਗਤਾ ’ਤੇ ਸਵਾਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦਾ ਮਾਮਲਾ ਵੀ ਸਰਕਾਰਾਂ ਦੀ ਇਸੇ ਪੱਖਪਾਤੀ ਨੀਤੀ ਦਾ ਪ੍ਰਤੀਕ ਬਣਿਆ ਹੋਇਆ ਹੈ। ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲਟਕਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿਆਸੀ ਲਾਹੇ ਲਈ ਗੁਰਮੀਤ ਰਾਮ ਰਹੀਮ ਦੇ ਗੰਭੀਰ ਅਪਰਾਧਾਂ ਨੂੰ ਅੱਖੋਂ-ਪਰੋਖੇ ਕਰਦਿਆਂ ਵਾਰ-ਵਾਰ ਪੈਰੋਲ ਅਤੇ ਫਰਲੋ ਦੇਣਾ ਅਤੇ ਦੂਜੇ ਪਾਸੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਪੱਖਪਾਤੀ ਰਵੱਈਆ ਅਪਣਾਉਣਾ ਬੇਹੱਦ ਚਿੰਤਾਜਨਕ ਹੈ। ਸਰਕਾਰਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਜਿਹੇ ਦੋਹਰੇ ਮਾਪਦੰਡ ਸਿੱਖ ਭਾਈਚਾਰੇ ਅੰਦਰ ਬੇਗਾਨਗੀ ਦੀ ਭਾਵਨਾ ਨੂੰ ਹੋਰ ਡੂੰਘਾ ਕਰਦੇ ਹਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


