ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਦੀ ਦੇਖ ਰੇਖ ਹੇਠ ਬਾਬਾ ਪੋਥੀ ਵਾਲਾ ਸਥਾਨ ਤੇ ਹੋਈ ਜਿਸ ਵਿੱਚ ਸੂਬਾ ਜਰਨਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਨਾਰੰਗ ਸਿੰਘ ਕਪਿਆਲ ਦੇ ਸਦੀਵੀਂ ਵਿਛੋੜੇ ਨੂੰ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਤੇ ਏਜੰਡਿਆਂ ਨੂੰ ਵਿਚਾਰਦੇ ਹੋਏ ਸੰਯੁਕਤ ਮੋਰਚੇ ਦੇ ਸੱਦੇ ਤੇ 1 ਸਤੰਬਰ ਨੂੰ ਚੰਡੀਗੜ੍ਹ ਵਿਚ ਲੱਗਣ ਜਾ ਰਹੇ ਧਰਨੇ ਸੰਬੰਧੀ ਪਿੰਡਾਂ ਨੂੰ ਪਾਣੀਆਂ ਦੇ ਮੁੱਦੇ, ਬੀਜ ਬਿੱਲ, ਕਿਸਾਨੀ ਕਰਜਿਆਂ ਨੂੰ ਰੱਦ ਤੇ ਹੋਰ ਰਹਿੰਦੀਆਂ ਮੰਗਾਂ ਸੰਬੰਧੀ ਸੰਬੋਧਨ ਕੀਤਾ। ਕਿਸਾਨਾਂ ਦੀਆਂ ਮੰਗਾਂ ਸਬੰਧੀ ਸਭ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕ ਜਿਲ੍ਹਾ ਆਗੂ ਕਰਮ ਸਿੰਘ ਬਲਿਆਲ, ਬਲਾਕ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਭੜੋ, ਜਗਤਾਰ ਸਿੰਘ ਤੂਰ, ਸਰਬਜੀਤ ਸਿੰਘ ਕਪਿਆਲ, ਨਿਰਮਲ ਸਿੰਘ ਕੋਠੇ ਭੱਟੀਵਾਲ, ਜਰਨੈਲ ਸਿੰਘ ਘਰਚੋਂ, ਧਿਆਨ ਭੱਟੀਵਾਲ, ਬੰਤ ਸ਼ਾਹਪੁਰ, ਬਲਵੀਰ ਛੰਨਾ, ਸੁਖਵੀਰ ਸਿੰਘ ਭੱਟੀਵਾਲ, ਹਾਕਮ ਸਿੰਘ ਨਦਾਮਪੁਰ, ਬਿੰਦਰ ਬਲਿਆਲ, ਬੰਟੀ ਭੜੋ ਤੇ ਹੋਰ ਬਹੁਤ ਕਿਸਾਨ ਆਗੂ ਤੇ ਕਿਸਾਨ ਸ਼ਾਮਿਲ ਹੋਏ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


