ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਮੁੱਖ ਬੁਲਾਰੇ, ਸੀਨੀਅਰ ਮੀਤ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਝੂਠੇ ਸੌਦੇ ਸਾਧ ਰਾਮ ਰਹੀਮ ਨੂੰ ਬਾਰ-ਬਾਰ ਦਿੱਤੀ ਜਾ ਰਹੀ ਪੈਰੋਲ ਸਿੱਖਾਂ ਦੇ ਭਾਵਨਾਤਮਕ ਜ਼ਖ਼ਮਾਂ ਉੱਤੇ ਨਮਕ ਛਿੜਕਣ ਵਾਂਗ ਹੈ, ਜਿਸ ਤੋਂ ਹੋਣ ਵਾਲੀ ਤਕਲੀਫ਼ ਦਾ ਸਰਕਾਰਾਂ ਸੁਆਦ ਲੈ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਆਪਣੇ ਆਖਰੀ ਸਮੇਂ ਵਿੱਚ ਪੁੱਤਰ ਨੂੰ ਮਿਲਣ ਦਾ ਇੰਤਜ਼ਾਰ ਕਰ ਰਹੀ ਹੈ, ਜਿਨ੍ਹਾਂ ਦੀ ਜ਼ਮਾਨਤ ਵਾਸਤੇ ਪੂਰੇ ਜ਼ਿਲ੍ਹੇ ਦੀਆਂ ਪੰਚਾਇਤਾਂ ਨੇ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਅਤੇ ਕੌਮੀ ਇਨਸਾਫ਼ ਮੋਰਚੇ ਦੇ ਸਾਰੇ ਆਗੂ ਜ਼ਿੰਮੇਵਾਰੀ ਚੁੱਕਣ ਲਈ ਵੀ ਤਿਆਰ ਹਨ, ਪਰ ਸਰਕਾਰ ਨੇ ਉਨ੍ਹਾਂ ਨੂੰ ਦਸ ਦਿਨ ਦੀ ਪੈਰੋਲ ਦੇਣ ਤੋਂ ਸਾਫ਼ ਮਨ੍ਹਾ ਕਰ ਦਿੱਤਾ।
ਉਨ੍ਹਾਂ ਆਖਿਆ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਗੱਲਬਾਤ ਰਾਹੀਂ ਹਰ ਸੰਭਵ ਯਤਨ ਕਰ ਰਹੀ ਹੈ, ਪਰ ਕੇਂਦਰ ਸਰਕਾਰ ਸਿੱਖ ਕੌਮ ਨਾਲ ਟਕਰਾਅ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ਼ ਕਰੇ। ਸਰਕਾਰ ਵਿੱਚ ਬੈਠੇ ਸਲਾਹਕਾਰਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਦੇ ਕੰਨਾਂ ਵਿੱਚ ਸਹੀ ਤੇ ਸਾਰਥਕ ਸਲਾਹ ਪਾਉਣ। ਪੂਰੀ ਕੌਮ ਨੇ ਰਲ ਕੇ ਗਵਰਨਰ ਹਾਊਸ ਵੱਲ ਮਾਰਚ ਕੀਤਾ ਅਤੇ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ, ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ, ਸਗੋਂ ਉਲਟਾ ਮਾਰਚ ਕਰਨ ਵਾਲੇ ਆਗੂਆਂ ਉੱਤੇ ਪੁਲਿਸ ਤਸ਼ੱਦਦ ਢਾਹ ਕੇ ਪਰਚੇ ਦਰਜ ਕਰ ਲਏ ਗਏ। ਦੂਜੇ ਪਾਸੇ ਬਲਾਤਕਾਰ ਅਤੇ ਕਤਲ ਵਰਗੇ ਗੰਭੀਰ ਮੁਕੱਦਮਿਆਂ ਦੇ ਦੋਸ਼ੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੇ ਮੁੱਖ ਦੋਸ਼ੀ ਸੌਦਾ ਸਾਧ ਨੂੰ ਬਿਨਾਂ ਕਿਸੇ ਜਾਇਜ਼ ਕਾਰਨ ਸਾਲ ਵਿੱਚ ਕਈ-ਕਈ ਵਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ।
ਸਰਦਾਰ ਪੀਰ ਮੁਹੰਮਦ ਨੇ ਤਾੜਨਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਰਕਾਰਾਂ ਬਣਾਉਣ ਦੇ ਸੁਪਨੇ ਵੇਖਣ ਵਾਲਿਆਂ ਨੂੰ ਇਹ ਭਲੀ-ਭਾਂਤ ਸਮਝ ਲੈਣਾ ਚਾਹੀਦਾ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੰਗਾਰ ਕੇ ਅਤੇ ਬੇਅਦਬੀ ਦੇ ਦੋਸ਼ੀਆਂ ਦੀ ਮਦਦ ਕਰਕੇ ਕੋਈ ਵੀ ਧਿਰ ਪੰਜਾਬ ਵਿੱਚ ਖੜ੍ਹੇ ਹੋਣ ਜੋਗੀ ਜਗ੍ਹਾ ਵੀ ਹਾਸਲ ਨਹੀਂ ਕਰ ਸਕੇਗੀ।
Breaking News
- , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!
- ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ
- ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ
- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਚੰਡੀਗੜ੍ਹ ਮੋਰਚੇ ਤੇ ਕਰੇਗੀ ਜੋਰਦਾਰ ਸ਼ਮੂਲੀਅਤ, ਤਿਆਰੀਆਂ ਮੁਕੰਮਲ-ਮਨਜੀਤ ਧਨੇਰ
- ਖੇਤਾਂ ਵਾਲੀ ਬਿਜਲੀ ਸਪਲਾਈ ’ਚ ਲੱਗ ਰਹੇ ਬੇਲੋੜੇ ਕੱਟ ਬੰਦ ਕੀਤੇ ਜਾਣ – ਰਾਮਫਲ ਜਲੂਰ
- ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਹਰ ਵਰਗ ਨੂੰ ਦਿੱਤੀਆਂ ਸਹੂਲਤਾਂ: ਵਿਧਾਇਕ ਬਲਕਾਰ ਸਿੰਘ ਸਿੱਧੂ
- ਮਮਦੋਟ ਵਿੱਚ ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਹੱਤਿਆ; ਦੋ ਹੋਰ ਜ਼ਖਮੀ
- ਛੇਵੇਂ ਪਾਤਸ਼ਾਹ ਦੇ ਆਮਦ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ


