ਚੀਨ ਦੇ ਸਿਚੁਆਨ ਸੂਬੇ ਦੇ ਲੌਂਗਚੈਂਗ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ 5.1 ਦੀ ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਨੇ ਨੇਪਾਲ ਵਿੱਚ ਇੱਕ ਵਾਰ ਫਿਰ ਭਿਆਨਕ ਤਬਾਹੀ ਦਾ ਖ਼ਤਰਾ ਪੈਦਾ ਕਰ ਦਿੱਤਾ ਹੈ। ਭੂਚਾਲ ਦੇ ਇਨ੍ਹਾਂ ਝਟਕਿਆਂ ਤੋਂ ਬਾਅਦ ਤਿੱਬਤ ਵਾਲੇ ਪਾਸੇ ਬਣਿਆ ਡੈਮ ਮੁੜ ਟੁੱਟ ਗਿਆ ਹੈ, ਜਿਸ ਕਾਰਨ ਨੇਪਾਲ ਵਿੱਚ ਤਾਜ਼ਾ ਹੜ੍ਹ ਦਾ ਹਾਈ-ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉੱਪਰੋਂ ਪਾਣੀ ਦਾ ਭਾਰੀ ਵਹਾਅ ਆਉਣ ਕਾਰਨ ਤ੍ਰਿਸ਼ੂਲੀ ਨਦੀ ਦੇ ਪਾਣੀ ਦਾ ਪੱਧਰ ਖ਼ਤਰਨਾਕ ਤਰੀਕੇ ਨਾਲ ਵਧਣ ਦਾ ਖ਼ਦਸ਼ਾ ਹੈ, ਜਿਸ ਕਰਕੇ ਤ੍ਰਿਸ਼ੂਲੀ ਖੇਤਰ ਨੂੰ ਮੁੜ ਖਾਲੀ ਕਰਵਾਇਆ ਜਾ ਰਿਹਾ ਹੈ।
ਨੇਪਾਲ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਐਕਸ’ (X) ’ਤੇ ਅਲਰਟ ਜਾਰੀ ਕਰਦਿਆਂ ਲਿਖਿਆ ਹੈ ਕਿ, “ਜਾਣਕਾਰੀ ਮਿਲੀ ਹੈ ਕਿ ਤਿੱਬਤ ਵਾਲੇ ਪਾਸੇ ਦਾ ਪਾਣੀ ਦਾ ਡੈਮ ਮੁੜ ਟੁੱਟ ਗਿਆ ਹੈ। ਇਸ ਲਈ ਸਾਰੇ ਸੁਰੱਖਿਆ ਕਰਮਚਾਰੀਆਂ, ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੇ ਲੋਕਾਂ ਅਤੇ ਆਮ ਜਨਤਾ ਨੂੰ ਅਪੀਲ ਹੈ ਕਿ ਉਹ ਤੁਰੰਤ ਸੁਚੇਤ ਹੋ ਜਾਣ ਅਤੇ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ ਜਾਂ ਦੂਜਿਆਂ ਨੂੰ ਸੂਚਿਤ ਕਰਨ’।
ਪ੍ਰਤੀਨਿਧੀ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਭੀਸ਼ਮ ਰਾਜ ਆਂਗਦੇਮਥੇ ਨੇ ਦੱਸਿਆ ਕਿ ਮੁਸ਼ਕਲ ਭੂਗੋਲਿਕ ਸਥਿਤੀ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਨੇਪਾਲੀ ਫੌਜ ਅਤੇ ਹੈਲੀਕਾਪਟਰ ਟੀਮਾਂ ਬਚਾਅ ਕਾਰਜਾਂ ਵਿੱਚ ਪੂਰੀ ਤਰ੍ਹਾਂ ਜੁਟੀਆਂ ਹੋਈਆਂ ਹਨ। ਇਸ ਕਾਰਜ ਵਿੱਚ ਫੌਜ ਦੇ ਦੇ ਹੈਲੀਕਾਪਟਰਾਂ ਸਮੇਤ ਨਿੱਜੀ ਖੇਤਰ ਦੇ ਹੈਲੀਕਾਪਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਸੰਘੀ, ਸੂਬਾਈ ਤੇ ਸਥਾਨਕ ਸਰਕਾਰਾਂ ਮਿਲ ਕੇ ਤੁਰੰਤ ਕਾਰਵਾਈ ਕਰ ਰਹੀਆਂ ਹਨ।ਹੜ੍ਹ ਦੇ ਤਾਜ਼ਾ ਖ਼ਤਰੇ ਅਤੇ ਪਾਣੀ ਦੇ ਲਗਾਤਾਰ ਵਧ ਰਹੇ ਪੱਧਰ ਨੂੰ ਦੇਖਦੇ ਹੋਏ ਤ੍ਰਿਸ਼ੂਲੀ ਤੋਂ ਰਸੂਆ ਤੱਕ ਬਣ ਰਹੀ ਸੜਕ ਦਾ ਕੰਮ ਅਸਥਾਈ ਤੌਰ ’ਤੇ ਰੋਕ ਦਿੱਤਾ ਗਿਆ ਹੈ ਅਤੇ ਸਾਰੀਆਂ ਜੇ.ਸੀ.ਬੀ. (”32) ਮਸ਼ੀਨਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਕਾਠਮੰਡ ਤੋਂ ਪਹੁੰਚੇ ਬਚਾਅ ਅਧਿਕਾਰੀਆਂ ਅਨੁਸਾਰ ਰਸੂਆ ਜਾਣ ਵਾਲਾ ਰਸਤਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ ਅਤੇ ਉੱਥੇ ਫਿਲਹਾਲ ਲੰਘਣ ਲਈ ਕੋਈ ਰਾਹ ਨਹੀਂ ਬਚਿਆ, ਜਿਸ ਕਾਰਨ ਸਰਕਾਰ ਨੂੰ ਜਲਦ ਹੀ ਉੱਥੋਂ ਮਲਬਾ ਹਟਾਉਣਾ ਪਵੇਗਾ।ਨੇਪਾਲ ਪੁਲਿਸ ਅਨੁਸਾਰ ਰਸੂਆ ਜ਼ਿਲ੍ਹੇ ਵਿੱਚ ਆਏ ਇਸ ਭਿਆਨਕ ਹੜ੍ਹ ਕਾਰਨ ਮੌਤਾਂ ਦੀ ਕੁੱਲ ਗਿਣਤੀ ਗਈ ਹੈ, ਜਦਕਿ 1,545 ਲੋਕਾਂ ਨੂੰ ਜ਼ਖਮੀ ਹਾਲਤ ਵਿੱਚ ਬਚਾਇਆ ਗਿਆ ਹੈ।ਪੁਲਿਸ ਵੱਲੋਂ ਜਾਰੀ ਕੀਤੇ ਕ ਅੰਕੜਿਆਂ ਅਨੁਸਾਰ ਮੌਤਾਂ ਦਾ ਵੇਰਵਾ ਇਸ ਪ੍ਰਕਾਰ ਹੈ-ਚਿਤਵਾਨ ਜ਼ਿਲ੍ਹੇ ਵਿਚ ਸਭ ਤੋਂ ਵੱਧ 178 ਮੌਤਾਂ, ਐਨ.-110 ਮੌਤਾਂ, ਗੋਰਖਾ ਵਿਚ 44 ਮੌਤਾਂ, ਨੁਵਾਕੋਟ ਵਿਚ 37 ਮੌਤਾਂ,ਧਾਦਿੰਗ ਵਿਚ 33 ਮੌਤਾਂ, ਤਾਨਾਹੂਨ ਵਿਚ 28 ਵੈਸਟ ਵਿਚ 27 ਮੌਤਾਂ, ਰਸੂਆ ਵਿਚ 12 ਮੌਤਾਂ ਦਰਜ ਕੀਤੀਆਂ ਗਈਆਂ। ਪ੍ਰਸ਼ਾਸਨ ਵੱਲੋਂ ਹੁਣ ਤੱਕ ਰਸੂਆ ਤੋਂ ਤੋਂ 898 ਅਤੇ ਧਾਦਿੰਗ ਤੋਂ 3 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ।
Breaking News
- , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!
- ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ
- ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ
- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਚੰਡੀਗੜ੍ਹ ਮੋਰਚੇ ਤੇ ਕਰੇਗੀ ਜੋਰਦਾਰ ਸ਼ਮੂਲੀਅਤ, ਤਿਆਰੀਆਂ ਮੁਕੰਮਲ-ਮਨਜੀਤ ਧਨੇਰ
- ਖੇਤਾਂ ਵਾਲੀ ਬਿਜਲੀ ਸਪਲਾਈ ’ਚ ਲੱਗ ਰਹੇ ਬੇਲੋੜੇ ਕੱਟ ਬੰਦ ਕੀਤੇ ਜਾਣ – ਰਾਮਫਲ ਜਲੂਰ
- ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਹਰ ਵਰਗ ਨੂੰ ਦਿੱਤੀਆਂ ਸਹੂਲਤਾਂ: ਵਿਧਾਇਕ ਬਲਕਾਰ ਸਿੰਘ ਸਿੱਧੂ
- ਮਮਦੋਟ ਵਿੱਚ ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਹੱਤਿਆ; ਦੋ ਹੋਰ ਜ਼ਖਮੀ
- ਛੇਵੇਂ ਪਾਤਸ਼ਾਹ ਦੇ ਆਮਦ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ


