ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਿਰਿਆ ਦਿੰਦਿਆਂ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਗੰਭੀਰ ਤੇ ਚਿੰਤਾ ਵਾਲਾ ਮਾਮਲਾ ਆਖਿਆ ਹੈ।
ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ ਅਨੇਕਾਂ ਗੁਰਦੁਆਰੇ ਮੌਜੂਦ ਹਨ। ਇਹ ਧਾਰਮਿਕ ਅਤੇ ਵਿਰਾਸਤੀ ਅਸਥਾਨ ਸਿਰਫ਼ ਇੱਟਾਂ-ਪੱਥਰਾਂ ਦੀਆਂ ਇਮਾਰਤਾਂ ਨਹੀਂ, ਸਗੋਂ ਸਿੱਖ ਕੌਮ ਦੀ ਇਤਿਹਾਸਕ ਪਛਾਣ ਅਤੇ ਵਿਰਾਸਤ ਦੀਆਂ ਨਿਸ਼ਾਨੀਆਂ ਹਨ। ਇਨ੍ਹਾਂ ਨੂੰ ਢਾਹ ਕੇ ਵਪਾਰਕ ਉਸਾਰੀਆਂ ਕਰਨਾ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ।
ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਆਖਿਆ ਕਿ ਉਹ ਤੁਰੰਤ ਦਖ਼ਲ ਦੇ ਕੇ ਚੱਲ ਰਹੀ ਉਸਾਰੀ ਨੂੰ ਰੋਕਣ ਅਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਸਿੱਖ ਕੌਮ ਦੇ ਹਵਾਲੇ ਕੀਤਾ ਜਾਵੇ। ਸ਼?ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘੱਟ-ਗਿਣਤੀ ਭਾਈਚਾਰਿਆਂ ਦੀਆਂ ਧਾਰਮਿਕ ਅਤੇ ਇਤਿਹਾਸਕ ਨਿਸ਼ਾਨੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ਤੇ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ।
Breaking News
- ਉਜ਼ਬੇਕਿਸਤਾਨ ਦਾ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚਾ ਸਨਮਾਨ
- आईबीबीआई (IBBI) ने इन्सॉल्वेंसी प्रोफेशनल नवनीत गुप्ता को निलंबित किया!
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन


